ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ (ਆਪ) ਵੱਲੋਂ ਰੈਲੀ ਦੀਆਂ ਤਿਆਰੀਆਂ ਪਿਛਲੇ ਦਿਨੀਂ ਮੁਕੰਮਲ ਕਰ ਲਈਆਂ ਗਈਆਂ ਸਨ। ਇਸ ਦੇ ਨਾਲ ਹੀ ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ।
ਨਗਰ ਨਿਗਮ ਅਤੇ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਰਿਪੋਰਟ ਤਿਆਰ ਕੀਤੀ ਗਈ ਹੈ। ਉਮੀਦ ਹੈ ਕਿ ਅੱਜ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸ਼ਹਿਰ ਦੇ ਵੱਡੇ ਪ੍ਰਾਜੈਕਟਾਂ ਦਾ ਉਦਘਾਟਨ ਕਰ ਸਕਦੇ ਹਨ। ਦੋਵਾਂ ਮੁੱਖ ਮੰਤਰੀਆਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਧਿਕਾਰੀ ਦੇਰ ਰਾਤ ਤੱਕ ਰੈਲੀ ਵਾਲੀ ਥਾਂ ਦਾ ਮੁਆਇਨਾ ਕਰਦੇ ਰਹੇ।
ਇਸ ਰੈਲੀ ਦੀ ਸੁਰੱਖਿਆ ਲਈ 300 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਰੂਟ ਪਲਾਨ ਵੀ ਜਾਰੀ ਕੀਤਾ ਹੈ ਤਾਂ ਜੋ ਰੈਲੀ ਦੌਰਾਨ ਲੋਕਾਂ ਨੂੰ ਆਵਾਜਾਈ ਸਬੰਧੀ ਕੋਈ ਦਿੱਕਤ ਨਾ ਆਵੇ। ਰੈਲੀ ਕਾਰਨ ਮੁੱਖ ਤੌਰ ’ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ, ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧਨੰਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਸ਼ਾਮਲ ਹਨ।
ਇਹ ਵੀ ਪੜ੍ਹੋ : ਜਲੰਧਰ : ਢਿੱਲੋਂ ਰਿਜ਼ੋਰਟ ‘ਚ ਚੱਲੀਆਂ ਗੋ.ਲੀਆਂ, ‘ਬਰਥਡੇ’ ਪਾਰਟੀ ‘ਚ ਰਿਸ਼ਤੇਦਾਰ ਭਿੜੇ, NRI ਦੀ ਮੌ.ਤ
ਪੁਲਿਸ ਨੇ ਇਨ੍ਹਾਂ ਰਸਤਿਆਂ ਦਾ ਇਸਤੇਮਾਲ ਕਰਨ ਨੂੰ ਕਿਹਾ
1. ਸਮਰਾਲਾ ਚੌਕ- ਸਮਰਾਲਾ ਚੌਕ ਤੋਂ ਚੰਡੀਗੜ੍ਹ ਵਾਲੇ ਪਾਸੇ ਜਾਣ ਵਾਲਾ ਟਰੈਫਿਕ ਸ਼ੇਰਪੁਰ ਚੌਕ ਤੋਂ ਹੋ ਕੇ ਦੋਰਾਹਾ ਅਤੇ ਫਿਰ ਨੀਲੋਂ ਵਾਲੇ ਪਾਸੇ ਤੋਂ ਚੰਡੀਗੜ੍ਹ ਵੱਲ ਜਾਵੇਗਾ।
2.ਸਾਹਨੇਵਾਲ ਚੌਕ- ਸਾਹਨੇਵਾਲ ਚੌਕ ਤੋਂ ਕੋਹਾੜਾ ਵਾਲੇ ਪਾਸੇ ਜਾਣ ਵਾਲਾ ਟਰੈਫਿਕ ਕੋਹਾੜਾ-ਮਾਛੀਵਾੜਾ ਰੋਡ ਭੈਣੀ ਸਾਹਿਬ ਤੋਂ ਕਟਾਣੀ ਕਲਾਂ ਵਾਇਆ ਨੀਲੋਂ ਵੱਲ ਜਾਵੇਗਾ।
3. ਨੀਲੋ ਨਹਿਰ ਦਾ ਪੁਲ- ਚੰਡੀਗੜ੍ਹ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟ੍ਰੈਫਿਕ ਨੀਲੋ ਨਹਿਰ ਰਾਹੀਂ ਦੋਰਾਹਾ ਬਾਈਪਾਸ ਰਾਹੀਂ ਲੁਧਿਆਣਾ ਸ਼ਹਿਰ ਵੱਲ ਆਵੇਗੀ।
4. ਕੋਹਾੜਾ ਚੌਕ- ਮਾਛੀਵਾੜਾ ਵਾਲੇ ਪਾਸੇ ਤੋਂ ਲੁਧਿਆਣਾ ਸ਼ਹਿਰ ਵੱਲ ਆਉਣ ਵਾਲਾ ਟ੍ਰੈਫਿਕ ਸਾਹਨੇਵਾਲ ਪੁਲ ਤੋਂ ਦੋਰਾਹਾ ਤੋਂ ਨੀਲੋ ਤੋਂ ਹੁੰਦਾ ਹੋਇਆ ਲੁਧਿਆਣਾ ਸ਼ਹਿਰ ਨੂੰ ਆਵੇਗੀ।
5. ਟਿੱਬਾ ਨਹਿਰ ਦਾ ਪੁਲ- ਡੇਹਲੋਂ ਵਾਲੇ ਪਾਸੇ ਤੋਂ ਟਿੱਬਾ ਨਹਿਰ ਦੇ ਪੁਲ ਤੋਂ ਆਉਣ ਵਾਲੀ ਟ੍ਰੈਫਿਕ ਦੋਰਾਹਾ ਬਾਈਪਾਸ ਰਾਹੀਂ ਦਿੱਲੀ ਹਾਈਵੇ ਜਾਂ ਦੋਰਾਹਾ ਰੋਡ ਰਾਹੀਂ ਆਵੇਗੀ।
6.ਵੇਰਕਾ ਕੱਟ- ਵੇਰਕਾ ਕੱਟ ਤੋਂ ਟਿੱਬਾ ਨਹਿਰ ਪੁਲ ਵਾਲੇ ਪਾਸੇ ਜਾਣ ਵਾਲੀ ਆਮ ਟ੍ਰੈਫਿਕ ਜਗਰਾਉਂ ਪੁਲ ਰਾਹੀਂ ਭਾਰਤ ਨਗਰ ਚੌਕ ਤੋਂ ਆਵੇਗੀ।
7. ਰਾਮਗੜ੍ਹ ਚੌਂਕ-ਸਮਰਾਲਾ ਚੌਂਕ ਵਾਲੇ ਪਾਸੇ ਤੋਂ ਆਉਣ ਵਾਲੀ ਟਰੈਫਿਕ ਦਿੱਲੀ ਹਾਈਵੇਅ ਤੋਂ ਹੋ ਕੇ ਲੁਧਿਆਣਾ ਏਅਰਪੋਰਟ ਰੋਡ ਤੋਂ ਲੰਘੇਗੀ।
ਵੀਡੀਓ ਲਈ ਕਲਿੱਕ ਕਰੋ : –