ਇਨਕਮ ਟੈਕਸ ਵਿਭਾਗ ਨੇ ਅੱਜ ਸਵੇਰੇ ਪੰਜਾਬ ਦੇ ਦੋ ਮਸ਼ਹੂਰ ਗਾਇਕਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਇਨ੍ਹਾਂ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਅਤੇ ਸੂਫੀ ਗਾਇਕ ਕੰਵਰ ਗਰੇਵਾਲ ਸ਼ਾਮਲ ਹਨ। ਜਾਣਕਾਰੀ ਮੁਤਾਬਕ ਇਨਕਮ ਟੈਕਸ ਵਿਭਾਗ ਨੇ ਕੰਵਰ ਗਰੇਵਾਲ ਦੇ ਮੋਹਾਲੀ ‘ਚ ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਇਸ ਤੋਂ ਇਲਾਵਾ NIA ਨੇ ਗਾਇਕ ਰਣਜੀਤ ਬਾਵਾ ਦੇ ਘਰ ਵੀ ਛਾਪੇਮਾਰੀ ਕੀਤੀ ਹੈ।
ਦੱਸ ਦੇਈਏ ਕਿ ਇਨਕਮ ਟੈਕਸ ਵਿਭਾਗ ਨੇ ਇਸ ਛਾਪੇਮਾਰੀ ਦੌਰਾਨ ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰ ਕੇ ਪੂਰੇ ਟਾਵਰ ਨੂੰ ਸੀਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਗੈਂਗਸਟਰ ਅਤੇ ਗਾਇਕਾਂ ਦੇ ਸਬੰਧਾਂ ਨੂੰ ਲੈ ਕੇ ਕੀਤੀ ਗਈ ਹੈ। NIA ਦੀ ਟੀਮ ਗਾਇਕਾਂ ਅਤੇ ਗੈਂਗਸਟਰਾਂ ਵਿਚਾਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਵੱਡਾ ਐਲਾਨ: ਪੰਜਾਬ ‘ਚ ਖੁੱਲ੍ਹਣਗੇ ਰੇਤ-ਬੱਜਰੀ ਕੇਂਦਰ, ਮੋਹਾਲੀ ‘ਤੋਂ ਹੋਵੇਗੀ ਸ਼ੁਰੂਆਤ
ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਦੀ ਟੀਮ ਕੰਵਰ ਗਰੇਵਾਲ ‘ਤੋਂ ਪੁੱਛ-ਗਿੱਛ ਕਰ ਰਹੀ ਹੈ। ਤਾਜ ਟਾਵਰ ‘ਚੋਂ ਕਿਸੇ ਨੂੰ ਵੀ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਜਿਨ੍ਹਾਂ ਲੋਕਾਂ ਨੂੰ ਸਵੇਰੇ ਆਪਣੇ ਦਫ਼ਤਰਾਂ ਨੂੰ ਜਾਣਾ ਸੀ, ਉਹ ਨਹੀਂ ਜਾ ਸਕੇ। ਇਨ੍ਹਾਂ ਦੋਵਾਂ ਤੋਂ ਇਲਾਵਾ ਕੁਝ ਹੋਰ ਗਾਇਕਾਂ ਦੇ ਵੀ ਇੱਥੇ ਛਾਪੇਮਾਰੀ ਹੋਣ ਦੀ ਸੂਚਨਾ ਸਾਹਮਣੇ ਆ ਰਹੀ ਹੈ, ਹਾਲਾਂਕਿ ਅਜੇ ਤੱਕ ਕੋਈ ਠੋਸ ਜਾਣਕਾਰੀ ਨਹੀਂ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: