ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 14 ਮੋਬਾਇਲ ਮੈਸੇਂਜਰ ਐਪਸ ਨੂੰ ਬਲਾਕ ਕਰ ਦਿੱਤਾ ਹੈ। ਇਨ੍ਹਾਂ ਮੈਸੇਂਜਰ ਐਪਸ ਦੀ ਵਰਤੋਂ ਅੱਤਵਾਦੀ ਗਤੀਵਿਧੀਆਂ ਵਿੱਚ ਕੀਤਾ ਜਾ ਰਿਹਾ ਸੀ। ਰਿਪੋਰਟਾਂ ਮੁਤਾਬਕ ਇਨ੍ਹਾਂ ਮੋਬਾਇਲ ਮੈਸੇਂਜਰ ਐਪ ਦੀ ਵਰਤੋਂ ਅੱਤਵਾਦੀ ਕਰ ਰਹੇ ਸਨ। ਜਿਨ੍ਹਾਂ ਐਪਸ ਨੂੰ ਭਾਰਤ ਸਰਕਾਰ ਵੱਲੋਂ ਬੈਨ ਕੀਤਾ ਗਿਆ ਹੈ, ਉਨ੍ਹਾਂ ਵਿੱਚ Crypviser, Enigma, Safeswiss, Wickrme, Mediafire, Briar, BChat, Nandbox, Conion, IMO, Element, Second line, Zangi, Threema ਵਰਗੀਆਂ ਐਪਸ ਸ਼ਾਮਿਲ ਹਨ।
ਰਿਪੋਰਟਾਂ ਮੁਤਾਬਕ ਅੱਤਵਾਦੀ ਜੰਮੂ-ਕਸ਼ਮੀਰ ਵਿੱਚ ਆਪਣੇ ਸਾਥੀਆਂ ਨੂੰ ਮੈਸੇਜ ਭੇਜਣ ਦੇ ਲਈ ਇਨ੍ਹਾਂ ਮੈਸੇਂਜਰ ਐਪਸ ਦੀ ਵਰਤੋਂ ਕਰ ਰਹੇ ਸੀ। ਦੇਸ਼ ਦੀਆਂ ਕਈ ਜਾਂਚ ਏਜੰਸੀਆਂ ਦੀ ਰਿਪੋਰਟ ਵਿੱਚ ਇਸ ਗੱਲ ਦੀ ਪੁਸ਼ਟੀ ਹੋਈ ਹੈ, ਉਸ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਐਪਸ ‘ਤੇ ਬੈਨ ਲਗਾਇਆ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ
ਦੱਸ ਦੇਈਏ ਕਿ ਰਿਪੋਰਟਾਂ ਮੁਤਾਬਕ ਇਨ੍ਹਾਂ ਐਪਸ ਦੇ ਡੈਵਲਪਰਸ ਭਾਰਤ ਵਿੱਚ ਨਹੀਂ ਹਨ ਤੇ ਨਾ ਹੀ ਇਨ੍ਹਾਂ ਐਪਸ ਨੂੰ ਭਾਰਤ ਤੋਂ ਆਪਰੇਟ ਕੀਤਾ ਜਾ ਰਿਹਾ ਹੈ। ਭਾਰਤੀ ਕਾਨੂੰਨ ਮੁਤਾਬਕ ਜਾਣਕਾਰੀ ਮੰਗਣ ਲਈ ਐਪਸ ਦੀਆਂ ਕੰਪਨੀਆਂ ਨਾਲ ਸੰਪਰਕ ਨਹੀਂ ਕੀਤਾ ਜਾ ਸਕਦਾ ਸੀ। ਇਨ੍ਹਾਂ ਐਪਸ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਗਿਆ ਹੈ ਕਿ ਇਨ੍ਹਾਂ ਨੂੰ ਟਰੈਕ ਨਹੀਂ ਕੀਤਾ ਕਾ ਸਕਦਾ।
ਵੀਡੀਓ ਲਈ ਕਲਿੱਕ ਕਰੋ -: