ਉੱਤਰੀ ਭਾਰਤ ਵਿੱਚ ਹੁਣ ਇੱਕ ਵਾਰ ਫਿਰ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ । ਮੌਸਮ ਵਿਭਾਗ ਵੱਲੋਂ ਦਿੱਲੀ ਸਣੇ ਕਈ ਇਲਾਕਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਹਾੜੀ ਰਾਜਾਂ ਵਿੱਚ ਤੇਜ਼ ਬਾਰਿਸ਼ ਤੇ ਬਰਫ਼ਬਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। IMD ਵੱਲੋਂ ਪੱਛਮੀ ਗੜਬੜੀ ਦੇ ਕਾਰਨ 29 ਜਨਵਰੀ ਤੋਂ 30 ਜਨਵਰੀ ਤੱਕ ਉੱਤਰੀ ਭਾਰਤ ਦੇ ਕਈ ਰਾਜਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 29 ਅਤੇ 30 ਜਨਵਰੀ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ 29 ਜਨਵਰੀ ਨੂੰ ਪੱਛਮੀ ਅਤੇ ਪੂਰਬੀ ਰਾਜਸਥਾਨ ਵਿੱਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਇੱਕ ਫ਼ਰਵਰੀ ਤੋਂ ਸ਼ੁਰੂ ਹੋਵੇਗੀ ਕਣਕ ਦੀ ਵਿਕਰੀ, OMSC ਨੂੰ ਮਿਲੀ ਮਨਜ਼ੂਰੀ, ਘਟਣਗੇ ਆਟੇ ਦੇ ਰੇਟ
ਭਾਰਤੀ ਮੌਸਮ ਵਿਭਾਗ ਸ਼ਹਿਰ ਵਿੱਚ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਉਮੀਦ ਹੈ । ਇਸ ਦੌਰਾਨ IMD ਦੇ ਵਿਗਿਆਨੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਨਵੀਂ ਪੱਛਮੀ ਗੜਬੜੀ ਕਾਰਨ ਐਤਵਾਰ ਤੋਂ ਤਾਪਮਾਨ ਵਧੇਗਾ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਅਨੁਸਾਰ ਪੂਰਬੀ ਰਾਜਸਥਾਨ ਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗਿਲਗਿਤ-ਬਾਲਿਸਤਾਨ, ਮੁਜੱਫਰਾਬਾਦ, ਲੱਦਾਖ ਦੇ ਕੁਝ ਹਿੱਸਿਆਂ ਤੇ ਜੰਮੂ-ਕਸ਼ਮੀਰ ਵਿੱਚ ਦਰਮਿਆਨੀ ਬਾਰਿਸ਼ ਤੇ ਬਰਫ਼ਬਾਰੀ ਦੀ ਉਮੀਦ ਹੈ।
ਦੱਸ ਦੇਈਏ ਕਿ ਭਾਰੀ ਬਰਫਬਾਰੀ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਵਿੱਚ ਅਟਲ ਸੁਰੰਗ ਦੇ ਨੇੜੇ ਦੇ ਖੇਤਰ ਵਿੱਚ ਆਵਾਜਾਈ ‘ਤੇ ਰੋਕ ਲਗਾ ਦਿੱਤੀ ਗਈ ਹੈ। ਸੜਕ ਤੋਂ ਬਰਫ਼ ਹਟਾਈ ਜਾ ਰਹੀ ਹੈ। ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੀ ਬਰਫਬਾਰੀ ਜਾਰੀ ਹੈ । ਪਹਾੜਾਂ ‘ਤੇ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: