ਭਾਰਤ ਸਰਕਾਰ ਨੇ ਕਰਾਚੀ ਦੀ ਰਹਿਣ ਵਾਲੀ 21 ਸਾਲਾ ਜਾਵੇਰਿਆ ਖ਼ਾਨਮ ਪੁੱਤਰੀ ਅਜ਼ਮਤ ਇਸਮਾਈਲ ਖ਼ਾਂ ਨੂੰ ਭਾਰਤ ਦਾ 45 ਦਿਨਾਂ ਦਾ ਵੀਜ਼ਾ ਦੇ ਦਿੱਤਾ ਹੈ। ਉਹ ਕਲ ਸਵੇਰੇ ਵਾਹਗਾ ਸਰਹੱਦ ਰਾਹੀਂ ਭਾਰਤ ਚ ਦਾਖ਼ਲ ਹੋਵੇਗੀ। ਜਿੱਥੇ ਉਸ ਦੇ ਮੰਗੇਤੇਰ ਸਮੀਰ ਖ਼ਾਂ ਅਤੇ ਹੋਣ ਵਾਲੇ ਸਹੁਰੇ ਅਹਿਮਦ ਕਮਾਲ ਖ਼ਾਂ ਯੁਸੁਫ਼ਜ਼ਈ ਸਵਾਗਤ ਕਰਨਗੇ।
ਸਮੀਰ ਖ਼ਾਂ ਅਤੇ ਉਸ ਦੇ ਪਿਤਾ ਯੁਸੁਫ਼ਜ਼ਈ ਨੇ ਅੱਜ ਬਟਾਲਾ ਦੇ ਕਾਦੀਆਂ ਵਿੱਚ ਦੱਸਿਆ ਕਿ ਉਹ ਕੋਲਕਾਤਾ ਤੋਂ ਅੱਜ ਹੀ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਤੋਂ ਉਹ ਸ੍ਰੀ ਗੁਰੂ ਰਾਮ ਦਾਸ ਅੰਤਰ-ਰਾਸ਼ਟਰੀ ਏਅਰਪੋਰਟ ਤੋਂ ਕੋਲਕਾਤਾ ਦੀ ਫ਼ਲਾਈਟ ਲੈਣਗੇ। ਕੁੱਝ ਦਿਨਾਂ ਵਿੱਚ ਹੀ ਸਮੀਰ ਅਤੇ ਜਾਵੇਰਿਆ ਖ਼ਾਨਮ ਦਾ ਵਿਆਹ ਹੋਵੇਗਾ। ਜਿਸ ਤੋਂ ਬਾਅਦ ਜਾਵੇਰਿਆ ਦਾ ਲੰਬੇ ਸਮੇਂ ਦੇ ਵੀਜ਼ਾ ਵਿੱਚ ਵਾਧੇ ਲਈ ਆਵੇਦਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅਬੋਹਰ ‘ਚ ਸੜਕ ਕਿਨਾਰੇ ਪਲਟਿਆ ਟਰੱਕ, ਸਕੂਟੀ ਸਿੱਖ ਰਹੀਆਂ ਲੜਕੀਆਂ ਨੂੰ ਬਚਾਉਣ ਦੌਰਾਨ ਹੋਇਆ ਹਾ.ਦਸਾ
ਸਮੀਰ ਖ਼ਾਂ ਨੇ ਦੱਸਿਆ ਕਿ ਉਸ ਦੀ ਮੰਗੇਤਰ ਨੂੰ ਦੋ ਵਾਰੀ ਭਾਰਤ ਨੇ ਵੀਜ਼ਾ ਦੇਣ ਤੋਂ ਇਨਕਾਰ ਕੀਤਾ ਸੀ। ਉਸ ਤੋਂ ਬਾਅਦ ਉਹ ਸਮਾਜ ਸੇਵਕ ਅਤੇ ਜਰਨਲਿਸਟ ਮਕਬੂਲ ਅਹਿਮਦ ਵਾਸੀ ਕਾਦੀਆਂ ਦੇ ਸੰਪਰਕ ਵਿੱਚ ਆਏ। ਕਿਉਂਕਿ ਉਹ ਪਹਿਲਾਂ ਅਨੇਕ ਪਾਕਿਸਤਾਨੀ ਦੁਲਹਨਾਂ ਦੀ ਵੀਜ਼ਾ ਲੈਣ ਵਿੱਚ ਮਦਦ ਕਰ ਚੁੱਕੇ ਹਨ। ਮਕਬੂਲ ਅਹਿਮਦ ਨੇ ਉਨ੍ਹਾਂ ਦੀ ਇਸ ਮਾਮਲੇ ਵਿੱਚ ਕਾਫ਼ੀ ਮਦਦ ਕੀਤੀ ਅਤੇ ਉਨ੍ਹਾਂ ਦੀ ਕੋਸ਼ਿਸ਼ਾਂ ਸਦਕਾ ਉਸ ਦੀ ਮੰਗੇਤਰ ਨੂੰ ਭਾਰਤ ਸਰਕਾਰ ਨੇ ਵੀਜ਼ਾ ਦੇ ਦਿੱਤਾ। ਇਨ੍ਹਾਂ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਹੈ ਕਿ ਜਾਵੇਰਿਆ ਖ਼ਾਨਮ ਨੂੰ ਵੀਜ਼ਾ ਦੇ ਕੇ ਦੋ ਪਰਿਵਾਰਾਂ ਨੂੰ ਆਪਸ ਵਿੱਚ ਮਿਲਾਉਣ ਵਿੱਚ ਮਦਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ : –