ਕੈਨੇਡਾ ਨਾਲ ਚੱਲ ਰਹੇ ਤਣਾਅ ਦੇ ਵਿਚਕਾਰ ਹੁਣ ਭਾਰਤ ਸਰਕਾਰ ਨੇ ਵੀਰਵਾਰ ਨੂੰ ਇੱਕ ਹੋਰ ਸਖ਼ਤ ਕਦਮ ਚੁੱਕਿਆ ਹੈ। ਭਾਰਤ ਨੇ ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਨੂੰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਹੈ। ਇਸੇ ਵਿਚਾਲੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਵਿਦੇਸ਼ ਮੰਤਰਾਲੇ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਕੈਨੇਡਾ ਅੱਤਵਾਦੀਆਂ ਦਾ ਪਨਾਹਗਾਹ ਨਹੀਂ ਬਣ ਸਕਦਾ। ਖਾਲਿਸਤਾਨੀ ਅੱਤਵਾਦੀਆਂ ਸਬੰਧੀ ਕਈ ਜਾਣਕਾਰੀਆਂ ਕੈਨੇਡਾ ਸਰਕਾਰ ਨਾਲ ਸਾਂਝੀਆਂ ਕੀਤੀਆਂ ਗਈਆਂ ਸਨ ਪਰ ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋਈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟ ਦੀ ਸੁਰੱਖਿਆ ਨੂੰ ਖਤਰਾ ਹੈ, ਤੁਸੀਂ ਸਾਰੇ ਇਸ ਤੋਂ ਜਾਣੂ ਹੋ। ਇਨ੍ਹਾਂ ਧਮਕੀਆਂ ਕਾਰਨ ਉੱਥੇ ਆਮ ਕੰਮਕਾਜ ਠੱਪ ਹੋ ਗਿਆ ਹੈ। ਇਸ ਦੇ ਮੱਦੇਨਜ਼ਰ ਸਾਡੇ ਹਾਈ ਕਮਿਸ਼ਨ ਅਤੇ ਕੌਂਸਲੇਟ ਅਸਥਾਈ ਤੌਰ ‘ਤੇ ਵੀਜ਼ਾ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰਨ ਦੇ ਯੋਗ ਨਹੀਂ ਹਨ। ਅਸੀਂ ਨਿਯਮਿਤ ਤੌਰ ‘ਤੇ ਇਸਦੀ ਸਮੀਖਿਆ ਕਰਦੇ ਰਹਾਂਗੇ।
ਇਸ ਤੋਂ ਪਹਿਲਾਂ ਕੈਨੇਡਾ ਵਿੱਚ ਭਾਰਤੀ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਕੈਨੇਡੀਅਨ ਨਾਗਰਿਕ ਵੀਜ਼ਾ ਸੇਵਾ ਦਾ ਲਾਭ ਨਹੀਂ ਲੈ ਸਕਣਗੇ, ਯਾਨੀ ਉਹ ਭਾਰਤ ਨਹੀਂ ਆ ਸਕਣਗੇ। ਇਸ ‘ਤੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਗਲੇ ਹੁਕਮਾਂ ਤੱਕ ਵੀਜ਼ਾ ਸੇਵਾਵਾਂ ਮੁਅੱਤਲ ਰਹਿਣਗੀਆਂ। ਕੈਨੇਡੀਅਨ ਨਾਗਰਿਕ ਫਿਲਹਾਲ ਭਾਰਤ ਨਹੀਂ ਆ ਸਕਣਗੇ।
ਕੈਨੇਡਾ ‘ਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਸਾਵਧਾਨੀ ਵਰਤਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਾਡਾ ਕੌਂਸਲੇਟ ਉੱਥੇ ਕੰਮ ਕਰ ਰਿਹਾ ਹੈ। ਅਸੀਂ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਾਡੇ ਕੌਂਸਲੇਟ ਨਾਲ ਸੰਪਰਕ ਕਰਨ। ਸਾਡੀ ਵੀਜ਼ਾ ਨੀਤੀ ਨਾਲ ਉਨ੍ਹਾਂ ਨੂੰ ਕੋਈ ਫਰਕ ਨਹੀਂ ਪੈਣਾ ਚਾਹੀਦਾ, ਕਿਉਂਕਿ ਉਹ ਭਾਰਤ ਦੇ ਨਾਗਰਿਕ ਹਨ।
ਅਰਿੰਦਮ ਬਾਗਚੀ ਨੇ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਪਾਕਿਸਤਾਨ ਤੋਂ ਫੰਡ ਮਿਲਣ ਕਾਰਨ ਕੈਨੇਡਾ ਵਿਚ ਵਧਦੇ-ਫੁੱਲਦੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦਾ ਅਕਸ ਅੱਤਵਾਦੀਆਂ ਲਈ ਪਨਾਹਗਾਹ ਵਜੋਂ ਉੱਭਰ ਰਿਹਾ ਹੈ।
ਅਰਿੰਦਮ ਬਾਗਚੀ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਬਿਆਨ ਸਿਆਸਤ ਤੋਂ ਪ੍ਰੇਰਿਤ ਹੈ। ਕੈਨੇਡਾ ਇੱਕ ਅਜਿਹਾ ਦੇਸ਼ ਹੈ ਜਿਸ ਨੂੰ ਆਪਣੀ ਅੰਤਰਰਾਸ਼ਟਰੀ ਸਾਖ ਬਾਰੇ ਚਿੰਤਾ ਕਰਨ ਦੀ ਲੋੜ ਹੈ।
ਕੈਨੇਡਾ ਵਿੱਚ ਭਾਰਤੀ ਵਣਜ ਦੂਤਘਰ ਵਿੱਚ ਸੁਰੱਖਿਆ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, “ਸਾਡਾ ਮੰਨਣਾ ਹੈ ਕਿ ਸੁਰੱਖਿਆ ਪ੍ਰਦਾਨ ਕਰਨਾ ਮੇਜ਼ਬਾਨ ਸਰਕਾਰ ਦੀ ਜ਼ਿੰਮੇਵਾਰੀ ਹੈ। ਕੁਝ ਥਾਵਾਂ ‘ਤੇ ਸਾਡੇ ਆਪਣੇ ਸੁਰੱਖਿਆ ਪ੍ਰਬੰਧ ਵੀ ਹਨ ਪਰ ਇਸ ‘ਤੇ ਕੋਈ ਜਨਤਕ ਤੌਰ ‘ਤੇ ਚਰਚਾ ਕਰਨਾ ਠੀਕ ਨਹੀਂ ਹੈ, ਉਹ ਉਚਿਤ ਸਥਿਤੀ ਨਹੀਂ ਹੈ।”
ਕੈਨੇਡਾ ਦੇ ਦੋਸ਼ਾਂ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ “ਹਾਂ, ਇਹ ਦੋਸ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਲਾਏ ਸਨ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਸੀ।”
ਇਹ ਵੀ ਪੜ੍ਹੋ : ਭਾਰਤ ਦਾ ਵੱਡਾ ਫੈਸਲਾ, ਕੈਨੇਡਾ ਦੇ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ
ਕੈਨੇਡੀਅਨ ਡਿਪਲੋਮੈਟਾਂ ਨੂੰ ਧਮਕੀਆਂ ਦੀਆਂ ਰਿਪੋਰਟਾਂ ਦੇ ਸਵਾਲ ‘ਤੇ, ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ – ‘ਅਸੀਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਾਂ। ਅਸੀਂ ਭਾਰਤ ਵਿੱਚ ਵਿਦੇਸ਼ੀ ਡਿਪਲੋਮੈਟਾਂ ਨੂੰ ਯਕੀਨੀ ਤੌਰ ‘ਤੇ ਹਰ ਤਰ੍ਹਾਂ ਦੀ ਸੁਰੱਖਿਆ ਪ੍ਰਦਾਨ ਕਰਾਂਗੇ। ਅਸੀਂ ਕੈਨੇਡਾ ਵਿੱਚ ਸਾਡੇ ਡਿਪਲੋਮੈਟਾਂ ਪ੍ਰਤੀ ਵੀ ਅਜਿਹੀ ਹੀ ਸੰਵੇਦਨਸ਼ੀਲਤਾ ਦਿਖਾਉਣ ਦੀ ਉਮੀਦ ਕਰਦੇ ਹਾਂ।
ਕੈਨੇਡਾ ‘ਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੇ ਸਬੰਧ ‘ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ‘ਅਸੀਂ ਸਾਵਧਾਨੀ ਵਰਤਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਸਾਡਾ ਕੌਂਸਲੇਟ ਉੱਥੇ ਕੰਮ ਕਰ ਰਿਹਾ ਹੈ। ਅਸੀਂ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਾਡੇ ਕੌਂਸਲੇਟ ਨਾਲ ਸੰਪਰਕ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish