ਸਿਡਨੀ ਵਿੱਚ ਖੇਡੇ ਗਏ ਪੰਜਵੇਂ ਅਤੇ ਆਖਰੀ ਟੈਸਟ ਵਿੱਚ ਭਾਰਤ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟ੍ਰੇਲੀਆ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਕੰਗਾਰੂਆਂ ਨੂੰ 162 ਦੌੜਾਂ ਬਹੁਤ ਛੋਟਾ ਟੀਚਾ ਦਿੱਤਾ ਸੀ। ਜਵਾਬ ਵਿੱਚ ਆਸਟਰੇਲੀਆ ਨੇ ਚਾਰ ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਇਸ ਹਾਰ ਨਾਲ ਭਾਰਤ ਨੇ ਬਾਰਡਰ ਗਾਵਸਕਰ ਟਰਾਫੀ ਸੀਰੀਜ਼ ਵੀ ਗੁਆ ਦਿੱਤੀ ਹੈ।
ਆਸਟ੍ਰੇਲੀਆ ਨੇ ਇਹ ਸੀਰੀਜ਼ 3-1 ਨਾਲ ਜਿੱਤੀ। ਇਸ ਦੇ ਨਾਲ ਹੀ ਟੀਮ ਇੰਡੀਆ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਦੀ ਦੌੜ ਤੋਂ ਵੀ ਬਾਹਰ ਹੋ ਗਈ ਹੈ। ਆਸਟ੍ਰੇਲੀਆ ਫਾਈਨਲ ਵਿਚ ਪਹੁੰਚ ਗਿਆ ਹੈ ਅਤੇ ਦੱਖਣੀ ਅਫਰੀਕਾ ਪਹਿਲਾਂ ਹੀ ਕੁਆਲੀਫਾਈ ਕਰ ਚੁੱਕਾ ਹੈ। ਡਬਲਯੂਟੀਸੀ ਦਾ ਖ਼ਿਤਾਬੀ ਮੈਚ ਜੂਨ ਵਿੱਚ ਲਾਰਡਸ ਦੇ ਇਤਿਹਾਸਕ ਮੈਦਾਨ ਵਿੱਚ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ।
ਦੱਸ ਦੇਈਏ ਤਿ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਪਹਿਲੀ ਪਾਰੀ ‘ਚ 185 ਦੌੜਾਂ ਬਣਾਈਆਂ ਸਨ। ਜਵਾਬ ‘ਚ ਆਸਟ੍ਰੇਲੀਆ ਦੀ ਪਹਿਲੀ ਪਾਰੀ 181 ਦੌੜਾਂ ‘ਤੇ ਸਮਾਪਤ ਹੋ ਗਈ। ਟੀਮ ਇੰਡੀਆ ਨੂੰ ਦੂਜੀ ਪਾਰੀ ਵਿੱਚ ਚਾਰ ਦੌੜਾਂ ਦੀ ਬੜ੍ਹਤ ਹਾਸਲ ਸੀ। ਭਾਰਤ ਦੀ ਦੂਜੀ ਪਾਰੀ 157 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਕੁੱਲ ਲੀਡ 161 ਦੌੜਾਂ ਹੋ ਗਈ।
ਜਵਾਬ ‘ਚ ਆਸਟ੍ਰੇਲੀਆ ਨੇ ਸੈਮ ਕੋਂਸਟਾਸ (22), ਉਸਮਾਨ ਖਵਾਜਾ (41), ਮਾਰਨਸ ਲੈਬੁਸ਼ਗਨ (6) ਅਤੇ ਸਟੀਵ ਸਮਿਥ (4) ਦੇ ਵਿਕਟ ਗੁਆ ਦਿੱਤੇ। ਇਸ ਤੋਂ ਬਾਅਦ ਟ੍ਰੈਵਿਸ ਹੈੱਡ (34*) ਅਤੇ ਬੀਓ ਵੈਬਸਟਰ (39*) ਨੇ 46 ਦੌੜਾਂ ਦੀ ਅਜੇਤੂ ਸਾਂਝੇਦਾਰੀ ਕਰਕੇ ਆਸਟਰੇਲੀਆ ਨੂੰ ਜਿੱਤ ਦਿਵਾਈ। ਭਾਰਤ ਦੂਜੀ ਪਾਰੀ ਵਿੱਚ ਕਪਤਾਨ ਜਸਪ੍ਰੀਤ ਬੁਮਰਾਹ ਦੇ ਬਿਨਾਂ ਸੀ। ਬੁਮਰਾਹ ਪਿੱਠ ਦੀ ਜਕੜਨ ਨਾਲ ਜੂਝ ਰਿਹਾ ਹੈ। ਉਸ ਦੀ ਥਾਂ ਵਿਰਾਟ ਕੋਹਲੀ ਨੂੰ ਕਪਤਾਨੀ ਸੌਂਪੀ ਗਈ ਹੈ। ਭਾਰਤ ਲਈ ਪ੍ਰਸਿਧ ਕ੍ਰਿਸ਼ਣਾ ਨੇ ਤਿੰਨ ਵਿਕਟਾਂ ਲਈਆਂ, ਜਦਕਿ ਸਿਰਾਜ ਨੇ ਇਕ ਵਿਕਟ ਹਾਸਲ ਕੀਤੀ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ : ਫੌਜ ਦੀ ਗੱਡੀ ਖੱਡ ‘ਚ ਡਿੱ/ਗੀ, ਹਾ.ਦ/ਸੇ ‘ਚ 3 ਜਵਾਨ ਹੋਏ ਸ਼ਹੀਦ
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਟੀਮ ਨੇ ਮਹਾਨ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਬਿਨਾਂ ਆਸਟ੍ਰੇਲੀਆ ਦੀ ਦੂਜੀ ਪਾਰੀ ‘ਚ ਐਂਟਰੀ ਕੀਤੀ ਹੈ। ਦੂਜੇ ਦਿਨ ਦੀ ਖੇਡ ਦੌਰਾਨ ਆਸਟਰੇਲੀਆ ਦੀ ਪਹਿਲੀ ਪਾਰੀ ਵਿੱਚ ਗੇਂਦਬਾਜ਼ੀ ਕਰਦੇ ਹੋਏ ਬੁਮਰਾਹ ਨੂੰ ਸੱਟ ਲੱਗ ਗਈ ਸੀ। ਇਸ ਤੋਂ ਬਾਅਦ ਉਸ ਨੂੰ ਸਕੈਨ ਲਈ ਹਸਪਤਾਲ ਲਿਜਾਇਆ ਗਿਆ। ਸੱਟ ਕਾਰਨ ਬੁਮਰਾਹ ਦੂਜੀ ਪਾਰੀ ‘ਚ ਬੱਲੇਬਾਜ਼ੀ ਕਰਨ ਆਇਆ, ਪਰ ਗੇਂਦਬਾਜ਼ੀ ਕਰਨ ਲਈ ਮੈਦਾਨ ‘ਤੇ ਵਾਪਸ ਨਹੀਂ ਆ ਸਕਿਆ।
ਵੀਡੀਓ ਲਈ ਕਲਿੱਕ ਕਰੋ -: