ਪਠਾਨਕੋਟ ਦੇ ਸਰਨਾ ਅੱਡਾ ‘ਚ ਢਾਬੇ ‘ਤੇ ਬੈਠੇ ਲੋਕਾਂ ‘ਤੇ ਕੁਝ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਢਾਬੇ ‘ਤੇ ਬੈਠੇ ਦੋ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਥੇ ਫਰਸਟ ਏਡ ਦੇ ਕੇ ਉਨ੍ਹਾਂ ਨੂੰ ਰੈਫਰਕਰ ਦਿੱਤਾ ਗਿਆ। ਪੁਲਿ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ।ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਹੀ ਹਮਲੇ ਦੀ ਅਸਲੀ ਵਜ੍ਹਾ ਤੇ ਹਮਲਾਵਰਾਂ ਦਾ ਪਤਾ ਲੱਗ ਸਕੇਗਾ।
ਪੁਲਿਸ ਦਾ ਕਹਿਣਾ ਹੈ ਕਿ ਪਠਾਨਕੋਟ ਦੇ ਸਰਨਾ ਵਿੱਚ ਇੱਕ ਢਾਬੇ ‘ਚ ਮੌਜੂਦ ਨੌਜਵਾਨਾਂ ‘ਤੇ 5-6 ਲੋਕਾਂ ਨੇ ਗੋਲੀਆਂ ਚਲਾ ਦਿੱਤੀਆ। ਇਸ ਮਗਰੋਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮੌਕੇ ’ਤੇ ਪੁੱਜੇ ਵਾਰਡ ਨੰਬਰ 45 ਦੇ ਪ੍ਰਧਾਨ ਸੁਮਿਤ ਕੁਮਾਰ ਨੇ ਦੱਸਿਆ ਕਿ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।
ਇਸ ਸਬੰਧੀ ਜਦੋਂ ਆਸ-ਪਾਸ ਦੇ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਗੋਲੀ ਚੱਲਣ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਉਹ ਦੌੜ ਕੇ ਮੌਕੇ ‘ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਜਦੋਂ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਦੇਖਿਆ ਕਿ ਢਾਬੇ ‘ਤੇ ਸਾਮਾਨ ਖਿੱਲਰਿਆ ਪਿਆ ਸੀ ਅਤੇ ਦੋ ਵਿਅਕਤੀ ਜ਼ਖਮੀ ਹਾਲਤ ‘ਚ ਸਨ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਦੇਸ਼ ਭਰ ‘ਚ ਹੋਣ ਜਾ ਰਹੇ ਹਨ ਇਹ ਵੱਡੇ ਬਦਲਾਅ, ਆਮ ਆਦਮੀ ਦੀ ਜੇਬ ‘ਤੇ ਪਵੇਗਾ ਸਿੱਧਾ ਅਸਰ
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਡੀਐਸਪੀ ਦਿਹਾਤੀ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਸੀ ਅਤੇ ਸੂਚਨਾ ਮਿਲਦਿਆਂ ਹੀ ਅਸੀਂ ਮੌਕੇ ‘ਤੇ ਪਹੁੰਚ ਗਏ। ਜਦੋਂ ਇਥੇ ਅਸੀਂ ਪਹੁੰਚੇ ਤਾਂ ਦੇਖਿਆ ਕਿ ਭਾਸ਼ੀ ਦੇ ਢਾਬੇ ‘ਤੇ ਦੋ ਬੰਦੇ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ। ਡੀਐਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੇ ਗੋਲੀਆਂ ਦੇ 7 ਖੋਲ ਬਰਾਮਦ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: