ਕਪੂਰਥਲਾ ਦੇ ਸੁਲਤਾਨਪੁਰ ਲੋਧੀ ‘ਚ ਅਮਰੀਕੀ ਨਾਗਰਿਕ ਔਰਤ ਦੀ ਮੌਤ ਦੇ ਮਾਮਲੇ ਨੂੰ ਪੁਲਿਸ ਉਸ ਦੇ ਸੱਸ-ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੱਸ ਅਤੇ ਸਹੁਰੇ ਨੇ ਹੀ ਆਪਣੀ ਨੂੰਹ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਪੋਸਟਮਾਰਟਮ ਵਿੱਚ ਇਹ ਗੱਲ ਸਾਹਮਣੇ ਆਈ ਹੈ। ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮ੍ਰਿਤਕਾ ਦੀ ਸੱਸ ਅਤੇ ਪਤੀ ਖਿਲਾਫ ਕਤਲ ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਸੱਸ ਅਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਮ੍ਰਿਤਕਾ ਦਾ ਪਤੀ ਅਮਰੀਕਾ ‘ਚ ਹੈ।
ਮਾਮਲੇ ਦੀ ਜਾਂਚ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਮਨਜਿੰਦਰ ਸਿੰਘ ਅਤੇ ਉਸ ਦੀ ਸੱਸ ਖਿਲਾਫ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਸੱਸ-ਸਹੂਰੇ ਨੂੰ ਗ੍ਰਿਫਤਾਰ ਕਰ ਲਿਆ ਹੈ।
ਡੀਐਸਪੀ ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਰਾਜਦੀਪ ਕੌਰ ਦਾ ਉਸ ਦੀ ਸੱਸ ਅਤੇ ਸਹੁਰੇ ਵੱਲੋਂ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਕਤਲ ਕਿਉਂ ਕੀਤਾ ਗਿਆ।
ਮ੍ਰਿਤਕ ਔਰਤ ਦੀ ਮਾਤਾ ਨਿਰਮਲ ਕੌਰ ਪਤਨੀ ਜਰਨੈਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਦਿੱਤੀ ਸੀ ਕਿ ਉਹ ਪਿੰਡ ਮੋਖੇਵਾਲ ਥਾਣਾ ਬਿਲਗਾ ਜ਼ਿਲ੍ਹਾ ਜਲੰਧਰ ਦੀ ਰਹਿਣ ਵਾਲੀ ਹੈ। ਹੁਣ ਯੂਕੇ ਵਿੱਚ ਰਹਿੰਦੀ ਹੈ। ਉਸ ਦੀ ਲੜਕੀ ਰਾਜਦੀਪ ਕੌਰ ਦਾ ਵਿਆਹ 7 ਸਾਲ ਪਹਿਲਾਂ ਪਿੰਡ ਨਾਨੋ ਮੱਲੀਆਂ ਥਾਣਾ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਮਨਜਿੰਦਰ ਸਿੰਘ ਨਾਲ ਹੋਇਆ ਸੀ। ਉਸ ਦੀ ਧੀ ਅਤੇ ਜਵਾਈ ਅਮਰੀਕਾ ਵਿੱਚ ਰਹਿੰਦੇ ਹਨ ਅਤੇ ਦੋਵਾਂ ਦਾ ਇੱਕ ਪੰਜ ਸਾਲ ਦਾ ਬੱਚਾ ਵੀ ਹੈ, ਜੋ ਅਮਰੀਕਾ ਵਿੱਚ ਉਨ੍ਹਾਂ ਨਾਲ ਰਹਿੰਦਾ ਹੈ।
ਇਹ ਵੀ ਪੜ੍ਹੋ : ਖੁਸ਼ਖਬਰੀ ! ਪੰਜਾਬ ਸਣੇ ਇਨ੍ਹਾਂ ਰਾਜਾਂ ‘ਚ ਸਸਤਾ ਹੋਇਆ ਪੈਟ੍ਰੋਲ-ਡੀਜ਼ਲ, ਜਾਣੋ ਨਵੀਆਂ ਕੀਮਤਾਂ
ਨਿਰਮਲ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਮੁਤਾਬਕ 19 ਜਨਵਰੀ ਨੂੰ ਉਸ ਨੂੰ ਉਸ ਦੇ ਜਵਾਈ ਮਨਜਿੰਦਰ ਸਿੰਘ ਦਾ ਫੋਨ ਆਇਆ ਕਿ ਰਾਜਦੀਪ ਕੌਰ ਗੱਲ ਨਹੀਂ ਕਰ ਰਹੀ। ਇਸ ਲਈ ਉਹ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਹਨ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਰਾਜਦੀਪ ਕੌਰ 12 ਜਨਵਰੀ ਨੂੰ ਆਪਣੇ ਸਹੁਰੇ ਪਰਿਵਾਰ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਪੰਜ ਸਾਲਾ ਬੱਚੇ ਨਾਲ ਭਾਰਤ ਆਈ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਸਹੁਰੇ ਪਰਿਵਾਰ ਨੇ ਮਿਲੀਭੁਗਤ ਨਾਲ ਉਸ ਨੂੰ ਅਮਰੀਕਾ ਤੋਂ ਭਾਰਤ ਬੁਲਾਇਆ ਸੀ। ਜਦੋਂ ਕਿ ਭਾਰਤ ਵਿੱਚ ਸਹੁਰੇ ਪਰਿਵਾਰ ਵਿੱਚ ਵਿਆਹ ਦਾ ਕੋਈ ਪ੍ਰੋਗਰਾਮ ਨਹੀਂ ਸੀ।
ਸ਼ਿਕਾਇਤਕਰਤਾ ਨਿਰਮਲ ਕੌਰ ਨੇ ਇਹ ਵੀ ਦੱਸਿਆ ਕਿ ਉਸ ਦਾ ਜਵਾਈ ਉਸ ਦੀ ਲੜਕੀ ‘ਤੇ ਦਬਾਅ ਪਾ ਕੇ ਉਸ ਨੂੰ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਕਹਿੰਦਾ ਸੀ ਤਾਂ ਜੋ ਉਹ ਉਥੇ ਗਰੀਨ ਕਾਰਡ ਹੋਲਡਰ ਬਣ ਸਕੇ। ਇਸ ਸਮੇਂ ਉਹ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਵਿਚ ਰਹਿ ਰਿਹਾ ਹੈ। ਉਸ ਦੇ ਜਵਾਈ, ਸੱਸ ਅਤੇ ਸਹੁਰੇ ਨੇ ਮਿਲ ਕੇ ਯੋਜਨਾ ਬਣਾ ਕੇ ਉਸ ਨੂੰ ਭਾਰਤ ਬੁਲਾਇਆ ਅਤੇ ਉਸ ਦੀ ਧੀ ਨੂੰ ਹਸਪਤਾਲ ਵਿਚ ਦਾਖਲ ਵੀ ਨਹੀਂ ਕਰਵਾਇਆ।
ਜਦੋਂ ਉਹ ਆਪਣੀ ਧੀ ਦੇ ਸਹੁਰੇ ਪਰਿਵਾਰ ਪਿੰਡ ਨਨੋ ਮੱਲੀਆਂ ਗਈ ਤਾਂ ਦੇਖਿਆ ਕਿ ਉਸ ਦੀ ਔਰਤ ਦੀ ਮੌਤ ਹੋ ਚੁੱਕੀ ਹੈ। ਜਦੋਂ ਉਸ ਨੇ ਆਪਣੀ ਧੀ ਰਾਜਦੀਪ ਦੀ ਮੌਤ ਬਾਰੇ ਪੁੱਛਿਆ ਤਾਂ ਉਸ ਦੇ ਸਹੁਰੇ ਮੌਤ ਬਾਰੇ ਵੱਖ-ਵੱਖ ਗੱਲਾਂ ਕਰ ਰਹੇ ਸਨ। ਜਿਸ ਕਾਰਨ ਮੈਨੂੰ ਉਸ ਦੀਆਂ ਗੱਲਾਂ ‘ਤੇ ਸ਼ੱਕ ਹੋਣ ਲੱਗਾ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੀ ਲੜਕੀ ਰਾਜਦੀਪ ਕੌਰ ਦੀ ਮੌਤ ਮਿਲੀਭੁਗਤ ਨਾਲ ਕੀਤੀ ਗਈ ਹੈ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੀ ਬੇਟੀ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਜਿਸ ਨਾਲ ਉਹ ਬਿਲਕੁਲ ਵੀ ਸਹਿਮਤ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ –