ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਅੰਦਰ ਕੈਦੀਆਂ ਵਿਚਾਲੇ ਹੋਈ ਲੜਾਈ ਵਿੱਚ ਇੱਕ ਕੈਦੀ ਗੰਭੀਰ ਜ਼ਖ਼ਮੀ ਹੋ ਗਿਆ ਹੈ। ਪੀੜਤ ਮੁਤਾਬਕ ਬਠਿੰਡਾ ਜੇਲ੍ਹ ਵਿੱਚ ਕੈਦੀ ਨੇ ਵੀਡੀਓ ਕਾਲ ਕਰਕੇ ਉਸ ’ਤੇ ਹਮਲਾ ਕਰਵਾਇਆ ਹੈ। ਪੀੜਤ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦੋਸ਼ੀ ਉਨ੍ਹਾਂ ਨੂੰ ਨਸ਼ਾ ਵੇਚਣ ਲਈ ਕਹਿੰਦਾ ਸੀ, ਜਿਸ ਕਾਰਨ ਉਨ੍ਹਾਂ ਨਾਲ ਰੰਜਿਸ਼ ਸੀ।
ਅੰਮ੍ਰਿਤਸਰ ਦੀ ਫਤਿਹਪੁਰ ਜੇਲ ‘ਚ ਬੰਦ ਕੈਦੀ ਨਵ ਨੇ ਦੱਸਿਆ ਕਿ ਬਠਿੰਡਾ ਜੇਲ੍ਹ ‘ਚ ਕੈਦੀਆਂ ਲਾਡੀ ਦਾਦੂ ਅਤੇ ਮਰਿੰਡਾ ਨੇ ਵੀਡੀਓ ਕਾਲ ਕੀਤੀ ਅਤੇ ਫਿਰ ਕਾਲਾ, ਚੰਚਲ, ਘੰਨਾ, ਵਾਹਿਗੁਰੂ, ਅਕਸ਼ੈ ਆਦਿ ਨੇ ਉਸ ‘ਤੇ ਹਮਲਾ ਕਰ ਦਿੱਤਾ।
ਨਵਦੀਪ ਸਿੰਘ ਦੇ ਰਿਸ਼ਤੇਦਾਰ ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਸੀ ਕਿ ਉਨ੍ਹਾਂ ਦੇ ਵਾਰਿਸ ’ਤੇ ਜੇਲ੍ਹ ਵਿੱਚ ਹਮਲਾ ਹੋਇਆ ਹੈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਦੋਂ ਉਹ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ ਤਾਂ ਨਵ ਨੂੰ ਹੋਸ਼ ਆਉਣ ‘ਤੇ ਉਸ ਨੇ ਦੱਸਿਆ ਕਿ ਉਸ ‘ਤੇ ਲਾਡੀ ਦਾਦੂ ਨੇ ਹਮਲਾ ਕੀਤਾ ਹੈ। ਲਵਪ੍ਰੀਤ ਮੁਤਾਬਕ ਦੋਸ਼ੀ ਉਸ ਨੂੰ ਜੇਲ੍ਹ ਦੇ ਅੰਦਰ ਨਸ਼ਾ ਵੇਚਣ ਲਈ ਕਹਿੰਦਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ, ਇਸੇ ਰੰਜਿਸ਼ ਕਾਰਨ ਉਸ ’ਤੇ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ : ਸ਼ਰਧਾਲੂਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾ/ਦ/ਸਾ, ਬੇਕਾਬੂ ਹੋ ਕੇ ਪਲਟੀ, ਕਈ ਫੱਟੜ
ਫਿਲਹਾਲ ਇਸ ਮਾਮਲੇ ਨੂੰ ਲੈ ਕੇ ਇਸਲਾਮਾਬਾਦ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਜਾਵੇਗੀ ਕਿ ਹਮਲਾ ਕਿਉਂ ਅਤੇ ਕਿਵੇਂ ਕੀਤਾ ਗਿਆ। ਜੇਲ੍ਹ ਅੰਦਰ ਹਥਿਆਰਾਂ ਦੇ ਮਾਮਲੇ ‘ਤੇ ਪੁਲਿਸ ਦਾ ਕਹਿਣਾ ਹੈ ਕਿ ਇਹ ਜੇਲ੍ਹ ਪ੍ਰਸ਼ਾਸਨ ਦਾ ਮਾਮਲਾ ਹੈ ਅਤੇ ਉਹ ਇਸ ਬਾਰੇ ਜਾਣਕਾਰੀ ਦੇਣਗੇ।
ਵੀਡੀਓ ਲਈ ਕਲਿੱਕ ਕਰੋ -: