ਭਾਰਤ ਸਰਕਾਰ ਨੇ ਮੰਗਲਵਾਰ ਨੂੰ ਇੱਕ ਪਾਕਿਸਤਾਨੀ ਡਿਪਲੋਮੈਟ ਨੂੰ ਤਲਬ ਕੀਤਾ ਅਤੇ ਕਰਤਾਰਪੁਰ ਸਾਹਿਬ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਕਥਿਤ ਮਾਡਲਿੰਗ ਦੀ ਘਟਨਾ ‘ਤੇ ਅਧਿਕਾਰਤ ਤੌਰ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ‘ਚ ਪਾਕਿਸਤਾਨੀ ਹਾਈ ਕਮਿਸ਼ਨ ਦੇ ‘ਚਾਰਜ ਡੀ’ ਅਫੇਅਰਜ਼ ਨੂੰ ਬੁਲਾਇਆ ਅਤੇ ਇਤਰਾਜ਼ ਦਰਜ ਕਰਵਾਇਆ।
ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ, ‘ਪਾਕਿਸਤਾਨੀ ਮਾਡਲ ਅਤੇ ਕੱਪੜਿਆਂ ਦੇ ਬ੍ਰਾਂਡ ਵੱਲੋਂ ਕਰਤਾਰਪੁਰ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦਾ ਅਪਮਾਨ ਕਰਨ ਦੀ ਘਟਨਾ ‘ਤੇ ਆਪਣੀ ਗੰਭੀਰ ਚਿੰਤਾ ਜ਼ਾਹਰ ਕਰਨ ਲਈ ਅੱਜ ‘ਪਾਕਿਸਤਾਨ ਦੇ ਚਾਰਜ ਡੀ’ ਅਫੇਅਰਜ਼’ ਨੂੰ ਤਲਬ ਕੀਤਾ ਗਿਆ ਹੈ। ਦੱਸ ਦੇਈਏ ਕਿ ਮਾਡਲ ਦੇ ਫੋਟੋਸ਼ੂਟ ਦਾ ਪਤਾ ਲੱਗਦਿਆਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਵੀ ਸਖ਼ਤ ਇਤਰਾਜ਼ ਜਤਾਇਆ ਗਿਆ ਸੀ। ਇਸ ਮਾਮਲੇ ਵਿੱਚ DSGMC ਦੇ ਪ੍ਰਧਾਨ ਮੰਤਰੀ ਮਨਜਿੰਦਰ ਸਿਰਸਾ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਪਾਕਿਸਤਾਨੀ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਸੀ । ਜਿਸਦੇ ਬਾਅਦ ਪਾਕਿਸਤਾਨ ਸਰਕਾਰ ਦੇ ਇੱਕ ਮੰਤਰੀ ਨੇ ਤੁਰੰਤ ਸਟੋਰ ਅਤੇ ਮਾਡਲ ਨੂੰ ਫਟਕਾਰ ਲਗਾਈ ਅਤੇ ਮੁਆਫੀ ਮੰਗਣ ਲਈ ਕਿਹਾ।
ਵੀਡੀਓ ਲਈ ਕਲਿੱਕ ਕਰੋ -: