100 year old Hindu temple attacked: ਇਮਰਾਨ ਖਾਨ ਦੇ ‘ਨਵੇਂ ਪਾਕਿਸਤਾਨ’ ਵਿੱਚ ਵੀ ਹਿੰਦੂਆਂ ਦੇ ਮੰਦਿਰਾਂ ‘ਤੇ ਹਮਲੇ ਰੁਕ ਨਹੀਂ ਰਹੇ ਹਨ । ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ ਵਿੱਚ ਅਣਪਛਾਤੇ ਲੋਕਾਂ ਦੇ ਇੱਕ ਸਮੂਹ ਵੱਲੋਂ 100 ਸਾਲ ਤੋਂ ਵੀ ਪੁਰਾਣੇ ਇੱਕ ਹਿੰਦੂ ਮੰਦਿਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਮੰਦਰ ਦੇ ਨਵੀਨੀਕਰਨ ਦਾ ਕੰਮ ਜਾਰੀ ਹੈ। ਸ਼ਿਕਾਇਤ ਦੇ ਅਨੁਸਾਰ ਸ਼ਹਿਰ ਦੇ ਪੁਰਾਣਾ ਕਿਲਾ ਇਲਾਕੇ ਵਿੱਚ ਸ਼ਨੀਵਾਰ ਸ਼ਾਮ 7:30 ਵਜੇ 10 ਤੋਂ 15 ਵਿਅਕਤੀਆਂ ਦੇ ਇੱਕ ਸਮੂਹ ਨੇ ਮੰਦਿਰ ਉੱਤੇ ਹਮਲਾ ਕੀਤਾ।
ਹਮਲਾਵਰਾਂ ਨੇ ਉੱਪਰਲੀ ਮੰਜ਼ਿਲ ਦੇ ਮੁੱਖ ਗੇਟ ਅਤੇ ਇੱਕ ਹੋਰ ਦਰਵਾਜ਼ੇ ਦੇ ਨਾਲ-ਨਾਲ ਪੌੜੀਆਂ ਵੀ ਤੋੜ ਦਿੱਤੀਆਂ। ਖ਼ਬਰਾਂ ਅਨੁਸਾਰ, ਈਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਉੱਤਰੀ ਜ਼ੋਨ ਦੇ ਸੁਰੱਖਿਆ ਅਧਿਕਾਰੀ ਸੈਯਦ ਰਜ਼ਾ ਅੱਬਾਸ ਜ਼ੈਦੀ ਨੇ ਰਾਵਲਪਿੰਡੀ ਦੇ ਬੱਨੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਪਿਛਲੇ ਮਹੀਨੇ ਤੋਂ ਮੰਦਿਰ ਦੀ ਉਸਾਰੀ ਅਤੇ ਨਵੀਨੀਕਰਨ ਦਾ ਕੰਮ ਜਾਰੀ ਹੈ।
ਇਸ ਸਬੰਧੀ ਜ਼ੈਦੀ ਨੇ ਕਿਹਾ ਕਿ ਮੰਦਿਰ ਦੇ ਸਾਹਮਣੇ ਕੁਝ ਨਾਜਾਇਜ਼ ਕਬਜ਼ਾ ਹੋਇਆ ਸੀ, ਜਿਸ ਨੂੰ 24 ਮਾਰਚ ਨੂੰ ਹਟਾ ਦਿੱਤਾ ਗਿਆ ਸੀ। ਮੰਦਿਰ ਵਿੱਚ ਧਾਰਮਿਕ ਗਤੀਵਿਧੀਆਂ ਸ਼ੁਰੂ ਨਹੀਂ ਹੋਈਆਂ ਹਨ ਅਤੇ ਨਾ ਹੀ ਉੱਥੇ ਪੂਜਾ ਲਈ ਕੋਈ ਮੂਰਤੀ ਨਹੀਂ ਰੱਖੀ ਗਈ ਹੈ । ਉਨ੍ਹਾਂ ਨੇ ਮੰਦਿਰ ਅਤੇ ਉਸਦੀ ਪਵਿੱਤਰਤਾ ਨੂੰ ਲੋਕਾਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਹਾਲ ਹੀ ਵਿੱਚ ਹਰ ਤਰ੍ਹਾਂ ਦੇ ਨਾਕੇ ਹਟਾ ਦਿੱਤੇ ਹਨ । ਦੱਸਿਆ ਜਾ ਰਿਹਾ ਹੈ ਕਿ ਨਜ਼ਾਇਜ ਕਬਜ਼ਾ ਹਟਾਉਣ ਤੋਂ ਬਾਅਦ ਨਵੀਨੀਕਰਨ ਦਾ ਕੰਮ ਸ਼ੁਰੂ ਹੋਇਆ ਸੀ। ਇਸ ਵਿਚਾਲੇ ਮੰਦਿਰ ਦੇ ਪ੍ਰਬੰਧਕ ਓਮ ਪ੍ਰਕਾਸ਼ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਰਾਵਲਪਿੰਡੀ ਦੇ ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਉਨ੍ਹਾਂ ਨੇ ਸਥਿਤੀ ਨੂੰ ਕਾਬੂ ਵਿੱਚ ਕੀਤਾ ।
ਇਹ ਵੀ ਦੇਖੋ: ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ-ਮੋਹੱਲਾ ਖੇਡਣ ਗੁਰੂ ਦੀਆਂ ਫੌਜਾਂ ਤਿਆਰ, ਦੇਖੋ ਜੰਗਜੂ ਕਰਤੱਵ LIVE