ਫਿਲਾਡੇਲਫੀਆ ‘ਚ ਭਾਰਤੀ ਮੂਲ ਦੇ 21 ਸਾਲਾ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਇਹ ਹਮਲਾ ਐਤਵਾਰ ਨੂੰ ਕੁਝ ਅਣਪਛਾਤੇ ਵੱਲੋਂ ਲੁੱਟ ਦੀ ਕੋਸ਼ਿਸ਼ ਦੌਰਾਨ ਕੀਤਾ ਗਿਆ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੂਡ ਚਾਕੋ ਵਜੋਂ ਹੋਈ ਹੈ। ਸੰਯੁਕਤ ਅਰਬ ਅਮੀਰਾਤ (UAE) ਸਥਿਤ ਇਕ ਅੰਗਰੇਜ਼ੀ ਅਖਬਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੀਡੀਆ ਰਿਪੋਰਟਾਂ ਅਨੁਸਾਰ ਐਤਵਾਰ ਨੂੰ ਕੰਮ ਤੋਂ ਪਰਤਦੇ ਸਮੇਂ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਮ੍ਰਿਤਕ ਵਿਦਿਆਰਥੀ ਦੇ ਮਾਤਾ-ਪਿਤਾ ਕਰੀਬ 30 ਸਾਲ ਪਹਿਲਾਂ ਕੇਰਲ ਦੇ ਕੋਲਮ ਜ਼ਿਲੇ ਤੋਂ ਅਮਰੀਕਾ ਪਰਵਾਸ ਕਰ ਗਏ ਸਨ। ਜੂਡ ਚਾਕੋ ਇੱਕ ਵਿਦਿਆਰਥੀ ਸੀ ਅਤੇ ਪਾਰਟ-ਟਾਈਮ ਵੀ ਕੰਮ ਕਰਦਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਲੁੱਟ ਦੀ ਕੋਸ਼ਿਸ਼ ਦੌਰਾਨ ਉਸ ‘ਤੇ ਦੋ ਵਿਅਕਤੀਆਂ ਨੇ ਹਮਲਾ ਕੀਤਾ ਸੀ।
ਇਹ ਵੀ ਪੜ੍ਹੋ : ਕੰਬੋਡੀਆ ਦੇ ਰਾਜਾ ਦਾ ਰਾਸ਼ਟਰਪਤੀ ਭਵਨ ‘ਚ ਸਵਾਗਤ, ਗਾਰਡ ਆਫ ਆਨਰ ਨਾਲ ਕੀਤਾ ਸਨਮਾਨਿਤ
ਦੱਸ ਦੇਈਏ ਕਿ ਇਸ ਸਾਲ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ ਜਿਸ ਵਿਚ ਅਮਰੀਕਾ ਵਿਚ ਭਾਰਤੀ ਮੂਲ ਦੇ ਵਿਦਿਆਰਥੀ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਗਿਆ। ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਦੇ ਇੱਕ 24 ਸਾਲਾ ਵਿਦਿਆਰਥੀ ਸਾਈਸ਼ ਵੀਰਾ ਦੀ 21 ਅਪ੍ਰੈਲ 2023 ਨੂੰ ਅਮਰੀਕਾ ਦੇ ਇੱਕ ਪੈਟਰੋਲ ਪੰਪ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਜਾਣਕਾਰੀ ਕੋਲੰਬਸ ਡਿਵੀਜ਼ਨ ਦੀ ਪੁਲਿਸ ਨੇ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: