4.7 magnitude earthquake: ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.7 ਮਾਪੀ ਗਈ ਹੈ। ਪਾਕਿਸਤਾਨ ਵਿੱਚ ਇਹ ਭੂਚਾਲ ਬੁੱਧਵਾਰ ਸਵੇਰੇ 11.25 ਵਜੇ ਆਇਆ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਇਸ ਬਾਰੇ ਜਾਣਕਾਰੀ ਦਿੱਤੀ । ਹਾਲਾਂਕਿ, ਇਸ ਭੂਚਾਲ ਵਿੱਚ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜਿਵੇਂ ਹੀ ਲੋਕਾਂ ਨੂੰ ਭੂਚਾਲ ਦੇ ਝਟਕੇ ਮਹਿਸੂਸ ਹੋਏ ਤਾਂ ਉਹ ਤੁਰੰਤ ਆਪਣੇ-ਆਪਣੇ ਘਰਾਂ ਤੋਂ ਬਾਹਰ ਨਿਕਲ ਆਏ । ਦੱਸ ਦੇਈਏ ਕਿ ਇਸ ਭੂਚਾਲ ਦੀ ਤੀਬਰਤਾ 4.7 ਮਾਪੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕ੍ਰੋਏਸ਼ੀਆ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਕ੍ਰੋਏਸ਼ੀਆ ਵਿੱਚ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਰਹੀ। ਇੱਥੇ ਇੰਨੀ ਤੀਬਰਤਾ ਦੇ ਭੂਚਾਲ ਕਾਰਨ ਬਹੁਤ ਨੁਕਸਾਨ ਹੋਇਆ, ਜਦੋਂ ਕਿ ਛੇ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਸਨ ।
ਇਹ ਵੀ ਦੇਖੋ: ਸਿੰਘੂ ਬਾਰਡਰ ‘ਤੇ ਕਾਬੂ ਕੀਤਾ ਸ਼ੱਕੀ ਨੌਜਵਾਨ, ਫੋਨ ਚੋਂ ਮੀਲੀਆਂ ਕੁੜੀਆਂ ਦੀਆਂ ਫੋਟੋਆਂ,