ਅਫਗਾਨਿਸਤਾਨ ‘ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇ ਉੱਤਰੀ ਇਲਾਕੇ ਵਿੱਚ ਦੋ ਵੱਖ-ਵੱਖ ਮਾਮਲਿਆਂ ਵਿੱਚ 80 ਪ੍ਰਾਇਮਰੀ ਸਕੂਲ ਦੀਆਂ ਲੜਕੀਆਂ ਨੂੰ ਜ਼ਹਿਰ ਦਿੱਤਾ ਗਿਆ ਸੀ। ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਇਲਾਕੇ ਦੇ ਸਿੱਖਿਆ ਅਧਿਕਾਰੀ ਵੱਲੋਂ ਐਤਵਾਰ ਨੂੰ ਦਿੱਤੀ ਗਈ।
ਜਾਣਕਾਰੀ ਅਨੁਸਾਰ ਜਿਨ੍ਹਾਂ ਸਕੂਲਾਂ ‘ਚ ਲੜਕੀਆਂ ਨੂੰ ਜ਼ਹਿਰ ਦਿੱਤਾ ਗਿਆ ਹੈ, ਉਹ ਅਫਗਾਨਿਸਤਾਨ ਦੇ ਸਰ-ਏ-ਪੁਲ ਸੂਬੇ ਦੇ ਹਨ। ਦੋਵੇਂ ਸਕੂਲ ਨੇੜੇ ਦੇ ਦੱਸੇ ਜਾ ਰਹੇ ਹਨ। ਸਰ-ਏ-ਪੁਲ ਦੇ ਸਿੱਖਿਆ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮੁੱਢਲੀ ਜਾਂਚ ਤੋਂ ਇਹ ਕਿਸੇ ਦੀ ਨਿੱਜੀ ਸਾਜ਼ਿਸ਼ ਜਾਪਦੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲੜਕੀਆਂ ਨੂੰ ਜ਼ਹਿਰ ਕਿਵੇਂ ਦਿੱਤਾ ਗਿਆ।
ਇਹ ਵੀ ਪੜ੍ਹੋ : 2 ਦਿਨਾਂ ਭਾਰਤ ਦੌਰੇ ‘ਤੇ ਅਮਰੀਕੀ ਰੱਖਿਆ ਮੰਤਰੀ, ਟ੍ਰਾਈ ਸਰਵਿਸ ਗਾਰਡ ਆਫ ਆਨਰ ਨਾਲ ਸਨਮਾਨਿਤ
ਅਗਸਤ 2021 ਵਿੱਚ ਤਾਲਿਬਾਨ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਅਜਿਹਾ ਪਹਿਲਾ ਮਾਮਲਾ ਹੈ। ਇਸ ‘ਤੋਂ ਪਹਿਲਾਂ ਅਫਗਾਨਿਸਤਾਨ ਵਿੱਚ 2015 ਵਿੱਚ ਵੀ ਅਜਿਹੀ ਹੀ ਇੱਕ ਘਟਨਾ ਵਾਪਰੀ ਸੀ। ਉਦੋਂ ਹੇਰਾਤ ਸੂਬੇ ਵਿੱਚ 600 ਸਕੂਲੀ ਕੁੜੀਆਂ ਨੂੰ ਜ਼ਹਿਰ ਦਿੱਤਾ ਗਿਆ ਸੀ। ਉਦੋਂ ਵੀ ਕਿਸੇ ਜਥੇਬੰਦੀ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਸੀ। ਹਾਲਾਂਕਿ ਉਸ ਸਮੇਂ ਕਈ ਮਨੁੱਖੀ ਅਧਿਕਾਰ ਸੰਗਠਨਾਂ ਨੇ ਇਸ ਘਟਨਾ ਲਈ ਤਾਲਿਬਾਨ ਨੂੰ ਜ਼ਿੰਮੇਵਾਰ ਠਹਿਰਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: