ਅਫਗਾਨਿਸਤਾਨ ਵਿੱਚ ਮੰਗਲਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 4.2 ਰਹੀ । ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 267 ਕਿਲੋਮੀਟਰ ਹੇਠਾਂ ਸੀ । ਦੱਸ ਦੇਈਏ ਕਿ ਪਿਛਲੇ ਦਿਨਾਂ ਵਿੱਚ ਕਈ ਵਾਰ ਅਫ਼ਗ਼ਾਨਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ।
ਰਾਹਤ ਦੀ ਗੱਲ ਇਹ ਹੈ ਕਿ ਭੂਚਾਲ ਦੇ ਇਨ੍ਹਾਂ ਝਟਕਿਆਂ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਕਿਉਂਕਿ ਅਫ਼ਗਾਨਿਸਤਾਨ ਨੂੰ ਸੰਵੇਦਨਸ਼ੀਲ ਖੇਤਰ ਵਿੱਚ ਗਿਣਿਆ ਜਾਂਦਾ ਹੈ, ਇਸ ਲਈ ਜਦੋਂ ਵੀ ਇੱਥੇ ਭੂਚਾਲ ਆਉਂਦਾ ਹੈ ਤਾਂ ਲੋਕ ਡਰ ਜਾਂਦੇ ਹਨ ਅਤੇ ਤੁਰੰਤ ਆਪਣੇ ਘਰਾਂ ਨੂੰ ਛੱਡ ਕੇ ਬਾਹਰ ਭੱਜ ਜਾਂਦੇ ਹਨ । ਉਂਝ ਵੀ ਨੇਪਾਲ ਨੇ ਆਪਣੀ ਧਰਤੀ ’ਤੇ 2015 ਦਾ ਸਭ ਤੋਂ ਵਿਨਾਸ਼ਕਾਰੀ ਭੂਚਾਲ ਦੇਖ ਚੁੱਕਿਆ ਹੈ, ਜਦੋਂ 8 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ । ਅਜਿਹੀ ਹਾਲਤ ਵਿੱਚ ਭੂਚਾਲ ਦੇ ਇਹ ਝਟਕੇ ਜ਼ਮੀਨ ’ਤੇ ਲੋਕਾਂ ਦਾ ਤਣਾਅ ਵਧਾਉਣ ਦਾ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ: ਮੈਲਬੋਰਨ : ਸੜਕ ਹਾਦਸੇ ‘ਚ ਮੋਗਾ ਦੇ ਸੁਖਦੀਪ ਸਿੰਘ ਦੀ ਮੌਤ, ਫਰਵਰੀ ‘ਚ ਆਉਣਾ ਸੀ ਭਾਰਤ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਡੋਨੇਸ਼ੀਆ ਦੇ ਪੱਛਮੀ ਜਾਵਾ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਵਿੱਚ 250 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇੱਥੇ ਇਸਦੀ ਤੀਬਰਤਾ 5.6 ਮਾਪੀ ਗਈ ਸੀ । ਇਸ ਦੇ ਨਾਲ ਹੀ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਸੀ ।
ਵੀਡੀਓ ਲਈ ਕਲਿੱਕ ਕਰੋ -: