ਪੱਛਮੀ ਅਫਗਾਨਿਸਤਾਨ ਵਿੱਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਮ.ਰਨ ਵਾਲਿਆਂ ਦੀ ਗਿਣਤੀ 2,000 ਤੱਕ ਪਹੁੰਚ ਗਈ ਹੈ। ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ 465 ਘਰ ਢਹਿ-ਢੇਰੀ ਹੋ ਗਏ ਹਨ ਅਤੇ 135 ਨੂੰ ਨੁਕਸਾਨ ਪਹੁੰਚਿਆ ਹੈ । ਸੰਯੁਕਤ ਰਾਸ਼ਟਰ ਨੇ ਕਿਹਾ ਕਿ ਕੁਝ ਲੋਕਾਂ ਦੇ ਮਲਬੇ ਵਿੱਚ ਦਬੇ ਹੋਣ ਦਾ ਖਦਸ਼ਾ ਹੋਣ ਦੀਆਂ ਕਲਹਬਰਾਂ ਵਿਚਾਲੇ ਬਚਾਅ ਕਾਰਜ ਜਾਰੀ ਹੈ। ਸਥਾਨਕ ਅਧਿਕਾਰੀਆਂ ਨੇ ਇਸ ਘਟਨਾ ਵਿੱਚ ਮ.ਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਣ ਉਮੀਦ ਜਤਾਈ ਹੈ । ਆਫਤ ਅਥਾਰਟੀ ਦੇ ਬੁਲਾਰੇ ਮੁਹੰਮਦ ਅਬਦੁੱਲਾ ਜਾਨ ਨੇ ਦੱਸਿਆ ਕਿ ਭੂਚਾਲ ਅਤੇ ਇਸ ਦੇ ਬਾਅਦ ਦੇ ਝਟਕਿਆਂ ਨਾਲ ਹੇਰਾਤ ਸੂਬੇ ਦੇ ਜੇਂਦਾ ਜਨ ਜ਼ਿਲ੍ਹੇ ਦੇ ਚਾਰ ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਹੇਰਾਤ ਸ਼ਹਿਰ ਤੋਂ ਲਗਭਗ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ । ਇਸ ਤੋਂ ਬਾਅਦ 6.3, 5.9 ਅਤੇ 5.5 ਦੀ ਤੀਬਰਤਾ ਵਾਲੇ ਤਿੰਨ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਗਏ । ਹੇਰਾਤ ਦੇ ਰਹਿਣ ਵਾਲੇ ਅਬਦੁਲ ਸਮਦੀ ਨੇ ਦੱਸਿਆ ਕਿ ਭੂਚਾਲ ਇੰਨਾ ਜਾਨਲੇਵਾ ਸੀ ਕਿ ਲੋਕ ਘਰਾਂ ਤੋਂ ਬਾਹਰ ਆ ਗਏ ਹਨ। ਭੂਚਾਲ ਕਾਰਨ ਲੋਕ ਡਰੇ ਹੋਏ ਹਨ । ਇਸ ਕਾਰਨ ਸਾਰੇ ਘਰ ਅਤੇ ਦੁਕਾਨਾਂ ਖਾਲੀ ਪਈਆਂ ਹਨ ।
ਇਹ ਵੀ ਪੜ੍ਹੋ:ਸਿੱਖਾਂ ਲਈ ਮਾਣ ਵਾਲੀ ਗੱਲ, ਅਮਰੀਕਾ ਦੇ ਕਨੈਕਟੀਕਟ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ
ਦੱਸ ਦੇਈਏ ਕਿ ਇਸ ਭੂਚਾਲ ਕਾਰਨ ਟੈਲੀਫੋਨ ਲਾਈਨਾਂ ਠੱਪ ਹੋ ਗਈਆਂ ਹਨ । ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਲੋਕ ਆਪਣੇ ਘਰਾਂ ਦੇ ਬਾਹਰ ਸੜਕਾਂ ‘ਤੇ ਬੈਠੇ ਦਿਖਾਈ ਦੇ ਰਹੇ ਹਨ । ਤਾਲਿਬਾਨ ਨੇ ਇਸ ਭੂਚਾਲ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਜਤਾਈ ਹੈ। ਪਿਛਲੇ ਦੋ ਦਹਾਕਿਆਂ ਵਿੱਚ ਇਹ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਹੈ । ਸੂਚਨਾ ਅਤੇ ਸੱਭਿਆਚਾਰ ਮੰਤਰਾਲੇ ਦੇ ਬੁਲਾਰੇ ਅਬਦੁਲ ਵਾਹਿਦ ਰੇਆਨ ਨੇ ਕਿਹਾ ਕਿ ਹੇਰਾਤ ਵਿੱਚ ਭੂਚਾਲ ਕਾਰਨ ਮ.ਰਨ ਵਾਲਿਆਂ ਦੀ ਗਿਣਤੀ ਅੰਕੜਿਆਂ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਕਰੀਬ ਛੇ ਪਿੰਡ ਤਬਾਹ ਹੋ ਗਏ ਅਤੇ ਸੈਂਕੜੇ ਲੋਕ ਮਲਬੇ ਹੇਠ ਦੱਬ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: