ਇਸ ਸਮੇ ਪੂਰੀ ਦੁਨੀਆ ਦੀਆਂ ਨਜ਼ਰਾਂ ਅਫਗਾਨਿਸਤਾਨ ਦੇ ਹਲਾਤਾਂ ‘ਤੇ ਟਿਕੀਆਂ ਹੋਇਆ ਹਨ, ਜਿੱਥੇ ਇੱਕ ਵੱਡਾ ਬਚਾਅ ਕਾਰਜ ਚੱਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਸ ਮੁੱਦੇ ‘ਤੇ ਅੱਜ ਦੁਨੀਆ ਦੀਆਂ ਦੋ ਵੱਡੀਆਂ ਪੰਚਾਇਤਾਂ ਵਿੱਚ ਚਰਚਾ ਹੋਵੇਗੀ।
ਅਫਗਾਨਿਸਤਾਨ ਵਿੱਚ ਤਾਲਿਬਾਨ ਆਪਣੀ ਸਰਕਾਰ ਬਣਾਉਣ ਵੱਲ ਵੱਧ ਚੁੱਕਿਆ ਹੈ। ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਪ੍ਰੀਸ਼ਦ ਵਿੱਚ ਅਫਗਾਨਿਸਤਾਨ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ, ਇਸ ਤੋਂ ਇਲਾਵਾ ਜੀ -7 ਦੀ ਬੈਠਕ ਵਿੱਚ ਵੀ ਇਸ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਾਬੁਲ ਹਵਾਈ ਅੱਡੇ ‘ਤੇ ਵੱਡੀ ਗਿਣਤੀ’ ਚ ਬਚਾਅ ਕਾਰਜ ਚੱਲ ਰਹੇ ਹਨ। ਇਸੇ ਦੌਰਾਨ ਅਫਗਾਨਿਸਤਾਨ ਤੋਂ 78 ਲੋਕਾਂ ਨੂੰ ਲੈ ਕੇ ਇੱਕ ਜਹਾਜ਼ ਮੰਗਲਵਾਰ ਸਵੇਰੇ ਦਿੱਲੀ ਪਹੁੰਚਿਆ ਹੈ। ਇਸ ਜਹਾਜ਼ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪ ਵੀ ਦਿੱਲੀ ਲਿਆਂਦੇ ਗਏ ਹਨ। ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਮਰਿਆਦਾ ਅਨੁਸਾਰ ਦਿੱਲੀ ਲਿਆਂਦੇ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਅਤੇ ਹੋਰ ਅਧਿਕਾਰੀਆਂ ਨੇ ਦਿੱਲੀ ਹਵਾਈ ਅੱਡੇ ‘ਤੇ ਮੌਜੂਦ ਸਨ। ਕੇਂਦਰੀ ਮੰਤਰੀ ਪੁਰੀ ਪੂਰੀ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ ’ਤੇ ਰੱਖ ਕੇ ਹਵਾਈ ਅੱਡੇ ਤੋਂ ਬਾਹਰ ਨਿਕਲੇ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਫਲਾਈਟ ਰਾਹੀਂ ਕਾਬੁਲ ਤੋਂ ਪਹੁੰਚੇ ਭਾਰਤ, ਕੇਂਦਰੀ ਮੰਤਰੀ ਪੁਰੀ ਨੇ ਸਾਂਝੀ ਕੀਤੀ ਵੀਡੀਓ
ਪਰ ਮਹੱਤਵਪੂਰਨ ਗੱਲ ਇਹ ਹੈ ਕਿ ਅਫਗਾਨਿਸਤਾਨ ਦੇ ਸੰਕਟ ‘ਤੇ ਅੱਜ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ‘ਚ ਚਰਚਾ ਕੀਤੀ ਜਾਣੀ ਹੈ। ਇਸਦੇ ਲਈ ਇੱਕ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਅਫਗਾਨਿਸਤਾਨ ਦੇ ਵਰਤਮਾਨ ਅਤੇ ਭਵਿੱਖ ਦੇ ਬਾਰੇ ਵਿੱਚ ਚਰਚਾ ਹੋਵੇਗੀ। UNHRC ਦੇ ਇਸ ਸੈਸ਼ਨ ਤੋਂ ਇਲਾਵਾ, ਮੰਗਲਵਾਰ ਨੂੰ ਹੀ ਜੀ -7 ਦੇਸ਼ਾਂ ਦਾ ਵਿਸ਼ੇਸ਼ ਸੈਸ਼ਨ ਵੀ ਹੈ। ਇਹ ਸੈਸ਼ਨ ਅਫਗਾਨਿਸਤਾਨ ਦੇ ਮੁੱਦੇ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਹੈ। ਇਹ ਸੈਸ਼ਨ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਬੁਲਾਇਆ ਹੈ। ਜੀ -7 ਦੇਸ਼ਾਂ ਵਿੱਚ ਅਮਰੀਕਾ, ਕੈਨੇਡਾ, ਫਰਾਂਸ, ਇਟਲੀ, ਜਾਪਾਨ, ਜਰਮਨੀ ਅਤੇ ਯੂਕੇ ਸ਼ਾਮਿਲ ਹਨ।
ਇਹ ਵੀ ਦੇਖੋ : Guru Amar Das Ji ਬਾਰੇ ਬੋਲ ਬੁਰੇ ਫਸੇ Gurdas Maan ਨੇ LIVE ਹੋ ਕੇ ਆਖੀ ਗੱਲ੍ਹ… | Gurdas Maan Live