After Canada Germany halts AstraZeneca: ਜਰਮਨੀ ਨੇ ਹੁਣ AstraZeneca ਦੀ ਕੋਰੋਨਾ ਵਾਇਰਸ ਵੈਕਸੀਨ ਸਿਰਫ 60 ਸਾਲ ਤੋਂ ਵਧੇਰੇ ਉਮਰ ਦੇ ਨਾਗਰਿਕਾਂ ਨੂੰ ਲਾਉਣ ਦਾ ਫੈਸਲਾ ਕੀਤਾ ਹੈ । ਜਰਮਨੀ ਸਰਕਾਰ ਨੇ ਖੂਨ ਦੇ ਜੰਮਣ ਦੇ ਕਈ ਗੰਭੀਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੰਗਲਵਾਰ ਨੂੰ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ‘ਤੇ AstraZeneca ਵੈਕਸੀਨ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਰਮਨੀ ਦੇ 16 ਰਾਜਾਂ ਦੇ ਮੰਤਰੀਆਂ ਤੇ ਕੇਂਦਰੀ ਸਿਹਤ ਮੰਤਰੀ ਨੇ ਨੀਤੀਗਤ ਬਿਆਨ ਵਿੱਚ ਕਿਹਾ ਹੈ ਕਿ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਵੈਕਸੀਨ ਬਾਰੇ ਖੁਦ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਲਗਾਉਣ ਵਾਲੇ ਡਾਕਟਰ ਦੀ ਸਲਾਹ ਲੈਣ ਤੋਂ ਬਾਅਦ ਉਹ ਖੁਦ ਇਸਦਾ ਫੈਸਲਾ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ (WHO) ਤੇ ਯੂਰਪੀਅਨ ਯੂਨੀਅਨ (EU) ਦੀ ਨਿਗਰਾਨੀ ਰੱਖਣ ਵਾਲੀ ਸੰਸਥਾ ਨੇ AstraZeneca ਵੈਕਸੀਨ ਨੂੰ ਸੁਰੱਖਿਅਤ ਦੱਸਿਆ ਹੈ, ਪਰ ਖੂਨ ਜਮ੍ਹਾ ਹੋਣ ਦੇ ਡਰ ਕਾਰਨ ਕਈ ਦੇਸ਼ਾਂ ਨੇ ਇਸ ‘ਤੇ ਪਾਬੰਦੀ ਲਗਾ ਚੁੱਕੇ ਹਨ।
ਜਰਮਨ ਦੀ ਚਾਂਸਲਰ ਐਂਜੇਲਾ ਮਾਰਕੇਲ ਅਨੁਸਾਰ ਹਾਲ ਹੀ ਦੇ ਹਫਤਿਆਂ ਵਿੱਚ AstraZeneca ਵੈਕਸੀਨ ਲਗਾਏ ਗਏ ਲੋਕਾਂ ਵਿੱਚ ਮਾਹਿਰਾਂ ਨੇ ਥ੍ਰੋਮੋਬਸਿਸ ਦੇ ਬਹੁਤ ਗੰਭੀਰ ਮਾਮਲੇ’ ਦਰਜ ਕੀਤੇ ਹਨ, ਜਿਨ੍ਹਾਂ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।
ਦੱਸ ਦੇਈਏ ਕਿ STIKO ਦੇ ਨਾਮ ਨਾਲ ਜਾਣੀ ਜਾਣ ਵਾਲੀ ਵੈਕਸੀਨ ਕਮਿਸ਼ਨ ਨੇ ਮੰਗਲਵਾਰ ਨੂੰ ਸਿਫਾਰਸ਼ ਕੀਤੀ ਸੀ ਕਿ ਵੈਕਸੀਨ ਲੈਣ ਵਾਲੇ ਘੱਟ ਉਮਰ ਦੇ ਲੋਕਾਂ ਵਿੱਚ ਥ੍ਰੋਮੋਬਸਿਸ ਦੇ ਕਾਫ਼ੀ ਗੰਭੀਰ ਮਾਮਲਿਆਂ ਦੇ ਅੰਕੜਿਆਂ ਦੇ ਕਾਰਨ AstraZeneca ਵੈਕਸੀਨ ਦੀ ਵਰਤੋਂ ਨੂੰ ਰੋਕਿਆ ਜਾਣਾ ਚਾਹੀਦਾ ਹੈ।
ਇਹ ਵੀ ਦੇਖੋ: Deep Sidhu ਦੀ ਰਿਹਾਈ ‘ਤੇ LIVE ਅਪਡੇਟ ! ਅੱਜ ਆਉਣ ਵਾਲਾ ਹੈ ਵੱਡਾ ਫੈਸਲਾ