ਅਫ਼ਗ਼ਾਨਿਸਤਾਨ ‘ਤੇ ਤਾਲਿਬਾਨ ਦੇ ਪੂਰੇ ਤਰ੍ਹਾਂ ਕਾਬਿਜ਼ ਹੋਣ ਬਾਅਦ ਇੱਥੇ ਸਥਿਤੀ ਬਹੁਤ ਤਣਾਅਪੂਰਨ ਹੈ। ਇੱਥੋਂ ਦੇ ਲੋਕਾਂ ਲਈ ਤਾਲਿਬਾਨ ਵੱਲੋਂ ਲਗਾਤਾਰ ਨਵੇਂ-ਨਵੇਂ ਫਰਮਾਨ ਜਾਰੀ ਕੀਤੇ ਜਾ ਰਹੇ ਹਨ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦਰਅਸਲ, ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨ ਦੀ ਅੰਤਰਿਮ ਸਰਕਾਰ ਦੇ ਗਠਨ ਤੋਂ ਬਾਅਦ ਅਮਰੀਕਾ ਨੇ ਅਫਗਾਨਿਸਤਾਨ ਦੇ ਲੋਕਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਲਿੰਡਾ ਥਾਮਸਨ-ਗ੍ਰੀਨਫੀਲਡ ਨੇ ਕਿਹਾ ਹੈ ਕਿ ਅਮਰੀਕਾ ਅਫਗਾਨਿਸਤਾਨ ਦੇ ਲੋਕਾਂ ਲਈ 64 ਮਿਲੀਅਨ ਡਾਲਰ (ਲਗਭਗ 470 ਕਰੋੜ ਰੁਪਏ) ਦੀ ਮਨੁੱਖੀ ਸਹਾਇਤਾ ਦੇਣ ਲਈ ਤਿਆਰ ਹੈ।
ਇਹ ਵੀ ਪੜ੍ਹੋ: ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਫੜਿਆ BJP ਦਾ ਪੱਲਾ
ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੀ ਸਥਿਤੀ ਗੰਭੀਰ ਹੈ। ਅਜਿਹੀ ਸਥਿਤੀ ਵਿੱਚ ਅਮਰੀਕਾ 64 ਮਿਲੀਅਨ ਡਾਲਰ ਦੀ ਸਹਾਇਤਾ ਦੇਣ ਦਾ ਵਾਅਦਾ ਕਰਦਾ ਹੈ।ਇਸ ਸਬੰਧੀ ਅਮਰੀਕੀ ਰਾਜਦੂਤ ਲਿੰਡਾ ਥੌਮਪਸਨ-ਗ੍ਰੀਨਫੀਲਡ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੈਨੂੰ ਇਹ ਐਲਾਨ ਕਰਦਿਆਂ ਮਾਣ ਹੋ ਰਿਹਾ ਹੈ ਕਿ ਅਮਰੀਕਾ ਅਫਗਾਨਿਸਤਾਨ ਦੇ ਲੋਕਾਂ ਨੂੰ ਮਨੁੱਖੀ ਮਦਦ ਦੇ ਰੂਪ ਵਿੱਚ 64 ਮਿਲੀਅਨ ਡਾਲਰ ਦੇ ਰਿਹਾ ਹੈ।
ਇਹ ਨਵਾਂ ਫੰਡ ਸੰਯੁਕਤ ਰਾਸ਼ਟਰ ਅਤੇ ਅੰਤਰਰਾਸ਼ਟਰੀ ਗੈਰ ਸਰਕਾਰੀ ਸੰਗਠਨਾਂ ਦੇ ਕੰਮ ਦਾ ਸਮਰਥਨ ਕਰੇਗਾ। ਅਸੀਂ ਦੂਜੇ ਦੇਸ਼ਾਂ ਨੂੰ ਵੀ ਏਕਤਾ ਦਿਖਾਉਣ ਦੀ ਅਪੀਲ ਕਰਦੇ ਹਾਂ। ਜ਼ਿਕਰਯੋਗ ਹੈ ਕਿ ਅਮਰੀਕਾ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਮੁਖੀ, ਨਿਊਜ਼ੀਲੈਂਡ, ਚੀਨ, ਜਰਮਨੀ ਵੀ ਅਫਗਾਨਿਸਤਾਨ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕਰ ਚੁੱਕੇ ਹਨ। ਹਾਲਾਂਕਿ, ਭਾਰਤ ਵੱਲੋਂ ਅਜੇ ਤੱਕ ਅਜਿਹੀ ਕੋਈ ਘੋਸ਼ਣਾ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: BIG BREAKING : ਸੁਖਬੀਰ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦਾ ਐਲਾਨ
ਦੱਸ ਦੇਈਏ ਕਿ ਚੀਨ ਵੱਲੋਂ ਅਫ਼ਗ਼ਾਨਿਸਤਾਨ ਲਈ ਪਹਿਲਾਂ ਹੀ 200 ਮਿਲੀਅਨ ਯੂਆਨ (31 ਮਿਲੀਅਨ ਡਾਲਰ) ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਨਾਨੈਯਾ ਮਹੁਤਾ ਨੇ ਸੋਮਵਾਰ ਨੂੰ ਅਫਗਾਨਿਸਤਾਨ ਨੂੰ 3 ਮਿਲੀਅਨ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।