ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕਣ ਪਰ ਕਈ ਵਾਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ । ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ।
ਇਹ ਵੀ ਪੜ੍ਹੋ: ਅਯੁੱਧਿਆ ਜੰਕਸ਼ਨ ਰੇਲਵੇ ਸਟੇਸ਼ਨ ਦਾ ਬਦਲਿਆ ਗਿਆ ਨਾਂ, ਰੇਲਵੇ ਨੇ ਪੂਰੀ ਕੀਤੀ CM ਯੋਗੀ ਦੀ ਇੱਛਾ
ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਸੋਨੂ ਵਜੋਂ ਹੋਈ ਹੈ, ਜੋ ਕਿ ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਭਟਨੂਰਾ ਦਾ ਰਹਿਣ ਵਾਲਾ ਸੀ । ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਚੰਗੇ ਭਵਿੱਖ ਲਈ ਲਗਭਗ 14 ਸਾਲ ਪਹਿਲਾਂ ਸਾਲ 2009 ਵਿੱਚ ਵਿਦੇਸ਼ ਗਿਆ ਸੀ । ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ ਹੈ । ਪਰਿਵਾਰ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਭੇਜਿਆ ਜਾਵੇ ਤਾਂ ਜੋ ਉਹ ਇਸਦਾ ਦਾ ਰੀਤੀ ਰਿਵਾਜ਼ਾਂ ਨਾਲ ਅੰਤਿਮ ਸਸਕਾਰ ਕਰ ਸਕਣ ।