Army plane crashes during landing: Kazakhstan ਦਾ ਸੈਨਾ ਦਾ ਇਕ ਜਹਾਜ਼ ਸ਼ਨੀਵਾਰ ਨੂੰ ਕਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਚਾਲਕ ਦਲ ਦੇ 4 ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ। ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਨੇ ਕਿਹਾ ਕਿ ਜਹਾਜ਼ ਕਜ਼ਾਕਿਸਤਾਨ ਦੀ ਰਾਜਧਾਨੀ ਨੂਰ ਸੁਲਤਾਨ ਤੋਂ ਰਵਾਨਾ ਹੋਇਆ ਸੀ ਅਤੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਅਲਮਾਟੀ ਵਿੱਚ ਉਤਰਨ ਵਾਲਾ ਸੀ। ਇਸ ਦੌਰਾਨ ਇਹ ਹਾਦਸਾ ਵਾਪਰਿਆ।

ਉਸ ਸਮੇਂ ਜਹਾਜ਼ ਵਿੱਚ ਚਾਲਕ ਦਲ ਦੇ 6 ਮੈਂਬਰਾਂ ਤੋਂ ਇਲਾਵਾ ਕੋਈ ਯਾਤਰੀ ਨਹੀਂ ਸਨ। ਇਸ ਹਾਦਸੇ ਵਿੱਚ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਦੋ ਮੈਂਬਰ ਬਚ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਜਹਾਜ਼ ਹਾਦਸੇ ਦੇ ਰੂਪ ਵਿੱਚ ਅੱਗ ਦੇ ਗੋਲੇ ਵਿੱਚ ਬਦਲ ਗਿਆ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਏਜੰਸੀਆਂ ਕਾਰਨ ਲੱਭਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਹ ਸੈਨਾ ਦਾ ਇੱਕ An-26 ਜਹਾਜ਼ ਸੀ।






















