Around 100 pilgrims: ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਜੱਥੇ ਦੀ ਹੁਣ ਭਾਰਤ ਵਾਪਸੀ ਹੋ ਰਹੀ ਹੈ । ਵੀਰਵਾਰ ਨੂੰ ਵਿਸਾਖੀ ਮਨਾ ਕੇ ਪਾਕਿਸਤਾਨ ਤੋਂ ਵਾਪਸ ਆਏ ਸਿੱਖ ਸ਼ਰਧਾਲੂਆਂ ਵਿੱਚੋਂ ਹੁਣ ਤੱਕ 100 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜੱਥੇ ਦੀ ਵਾਪਸੀ ਮੌਕੇ ਸਿਹਤ ਵਿਭਾਗ ਵੱਲੋਂ ਅਟਾਰੀ-ਵਾਹਗਾ ਬਾਰਡਰ ’ਤੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸ ਦੌਰਾਨ 100 ਸ਼ਰਧਾਲੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਇਨ੍ਹਾਂ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਬਾਕੀ ਦੇ ਸ਼ਰਧਾਲੂਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਜੱਥੇ ਵਿੱਚ ਜਿਹੜੇ ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆ ਰਹੀ ਹੈ, ਉਨ੍ਹਾਂ ਨੂੰ ਘਰ ਭੇਜਿਆ ਜਾ ਰਿਹਾ ਹੈ ਅਤੇ ਜਿਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆ ਰਹੀ ਹੈ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਇਕਾਂਤਵਾਸ ਕੀਤਾ ਜਾ ਰਿਹਾ ਹੈ ।
ਦੱਸ ਦੇਈਏ ਕਿ ਪਾਕਿਸਤਾਨ ਵਿੱਚ ਬੀਤੇ ਕੁਝ ਦਿਨ ਪਹਿਲਾਂ ਹੋਏ ਦੰਗਿਆਂ ਕਾਰਨ ਸਥਿਤੀ ਬਦ ਤੋਂ ਬਦਤਰ ਹੋ ਗਈ ਸੀ । ਇਸ ਦੌਰਾਨ ਲਾਹੌਰ ਵਿੱਚ ਭਾਰਤੀ ਸਿੱਖ ਸ਼ਰਧਾਲੂ ਫਸ ਗਏ ਸਨ, ਉਨ੍ਹਾਂ ਨਾਲ ਵਿਦੇਸ਼ ਮੰਤਰਾਲੇ ਵੱਲੋਂ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਸੀ ਅਤੇ ਸੁਰੱਖਿਆ ਦਾ ਧਿਆਨ ਰੱਖਿਆ ਜਾ ਰਿਹਾ ਸੀ। ਅਜਿਹੀ ਸਥਿਤੀ ਵਿੱਚ ਇਹ ਬਹੁਤ ਚਿੰਤਾ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਪਾਕਿਸਤਾਨ ਤੋਂ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਜਾ ਰਹੀ ਹੈ ।