ਜਰਮਨੀ ‘ਚ ਬੁੱਧਵਾਰ ਨੂੰ ਟਰੇਨ ‘ਚ ਇਕ ਵਿਅਕਤੀ ਵੱਲੋਂ ਯਾਤਰੀਆਂ ‘ਤੇ ਤੇਜਧਾਰ ਹਥਿਆਰਾਂ ਨਾਲ ਹਮਲੇ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਵਿਚ ਦੋ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਕਿਹਾ ਕਿ ਬ੍ਰੌਕਸਟੇਟ ਸਟੇਸ਼ਨ ‘ਤੇ ਪਹੁੰਚਣ ਤੋਂ ਥੋੜ੍ਹੀ ਦੇਰ ਪਹਿਲਾਂ ਕਿਲ ਤੋਂ ਹੈਮਬਰਗ ਜਾਣ ਵਾਲੀ ਖੇਤਰੀ ਰੇਲਗੱਡੀ ‘ਤੇ ਚਾਕੂ ਲੈ ਕੇ ਆਏ ਵਿਅਕਤੀ ਨੇ ਕਈ ਯਾਤਰੀਆਂ ‘ਤੇ ਹਮਲਾ ਕੀਤਾ।
ਇਸ ਘਟਨਾ ਸਬੰਧੀ ਇਲਾਕੇ ਦੇ ਪੁਲਿਸ ਅਧਿਕਾਰੀ ਜੁਰਗੇਨ ਹੇਨਿੰਗਸਨ ਨੇ ਕਿਹਾ ਕਿ ਹਮਲੇ ਤੋਂ ਬਾਅਦ ਚਾਕੂ ਮਾਰੇ ਗਏ ਦੋ ਵਿਅਕਤੀਆਂ ਦੀ ਮੌਤ ਹੋ ਗਈ। ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਅਤੇ ਦੋ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਲਾਂਕਿ ਪੁਲਿਸ ਨੇ ਪੀੜਤਾਂ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਹਮਲਾਵਰ ਵੀ ਘਟਨਾ ਵਿੱਚ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਮੋਸਟ ਵਾਂਟੇਡ ਗੈਂਗਸਟਰ ਦੇ 2 ਸਾਥੀ ਗ੍ਰਿਫਤਾਰ, ਅਸਲਾ ਐਕਟ ਤਹਿਤ FIR ਦਰਜ
ਪੁਲਿਸ ਨੇ ਸ਼ੱਕੀ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਅਤੇ ਕਿਹਾ ਕਿ ਉਸ ਨੇ ਇਸ ਤਰ੍ਹਾਂ ਹਮਲਾ ਕਿਉਂ ਕੀਤਾ, ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਉਸ ਨੂੰ ਘਟਨਾ ਬਾਰੇ ਦੁਪਹਿਰ 3 ਵਜੇ ਦੇ ਕਰੀਬ ਸੂਚਿਤ ਕੀਤਾ ਗਿਆ ਜਦੋਂ ਰੇਲ ਗੱਡੀ ਵਿਚ ਸਵਾਰ ਕਈ ਯਾਤਰੀਆਂ ਨੇ ਪੁਲਿਸ ਨੂੰ ਐਮਰਜੈਂਸੀ ਕਾਲ ਕੀਤੀ। ਇਸ ਘਟਨਾ ਮਗਰੋਂ ਬਰੌਕਸਟੇਟ ਵਿੱਚ ਰੇਲਵੇ ਸਟੇਸ਼ਨ ਕਈ ਘੰਟਿਆਂ ਲਈ ਬੰਦ ਰਿਹਾ ਅਤੇ ਪੂਰੇ ਉੱਤਰੀ ਜਰਮਨੀ ਵਿੱਚ ਰੇਲ ਆਵਾਜਾਈ ਵਿੱਚ ਦੇਰੀ ਹੋਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਸਲੇਸਵਿਗ-ਹੋਲਸਟਾਈਨ ਰਾਜ ਦੇ ਗ੍ਰਹਿ ਮੰਤਰੀ ਸਬੀਨ ਸਟਰਲਿਨ-ਵਾਚ ਨੇ ਹਮਲੇ ‘ਤੇ ਸੋਗ ਪ੍ਰਗਟ ਕੀਤਾ ਹੈ। ਸਟਰਲਿਨ-ਵਾਕ ਨੇ ਮੀਡੀਆ ਨੂੰ ਕਿਹਾ, “ਅਸੀਂ ਹੈਰਾਨ ਅਤੇ ਡਰੇ ਹੋਏ ਹਾਂ ਕਿ ਅਜਿਹਾ ਕੁਝ ਹੋਇਆ ਹੈ।” ਖੇਤਰੀ ਪੁਲਿਸ ਅਤੇ ਸਰਕਾਰੀ ਵਕੀਲ ਹਮਲੇ ਦੀ ਜਾਂਚ ਕਰ ਰਹੇ ਹਨ। ਬੁੱਧਵਾਰ ਸ਼ਾਮ ਨੂੰ ਆਪਣੀ ਸੰਵੇਦਨਾ ਜ਼ਾਹਰ ਕਰਦੇ ਹੋਏ, ਟ੍ਰੇਨ ਆਪਰੇਟਰ ਡੌਸ਼ ਬਾਹਨ ਨੇ ਕਿਹਾ: “ਸਾਡੀ ਡੂੰਘੀ ਹਮਦਰਦੀ ਪੀੜਤਾਂ ਦੇ ਪਰਿਵਾਰਾਂ ਨਾਲ ਹੈ।” ਅਸੀਂ ਜ਼ਖਮੀਆਂ ਦੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋਣ ਦੀ ਕਾਮਨਾ ਕਰਦੇ ਹਾਂ।