ਆਸਟ੍ਰੇਲੀਆ ਸਰਕਾਰ ਨੇ ਸਿਆਸੀ ਤੌਰ ‘ਤੇ ਪ੍ਰੇਰਿਤ ਚੀਨੀ ਸੋਸ਼ਲ ਮੀਡੀਆ ਐਪ Tiktok ‘ਤੇ ਪਾਬੰਦੀ ਲਗਾ ਦਿੱਤੀ ਹੈ। ਸੂਚਨਾ ਮੁਤਾਬਕ ਆਸਟ੍ਰੇਲੀਆ ਦੀ ਸੰਘੀ ਸਰਕਾਰ ਨੇ ਸੁਰੱਖਿਆ ਉਲੰਘਣਾ ਦੀਆਂ ਚਿੰਤਾਵਾਂ ਕਾਰਨ ਐਪ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਬਾਅਦ ਸਰਕਾਰੀ ਅਧਿਕਾਰੀਆਂ ਦੇ ਅਧਿਕਾਰਤ ਡਿਵਾਈਸ ‘ਤੇ Tiktok ਕੰਮ ਨਹੀਂ ਕਰੇਗਾ। ਇਸ ‘ਤੋਂ ਪਹਿਲਾਂ ਵੀ ਕਈ ਦੇਸ਼ Tiktok ‘ਤੇ ਪਾਬੰਦੀ ਲਗਾ ਚੁਕਿਆ ਹੈ।
ਅਟਾਰਨੀ-ਜਨਰਲ ਮਾਰਕ ਡਰੇਫਸ ਨੇ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਨਾਲ ਸਲਾਹ ਕਰਨ ਤੋਂ ਬਾਅਦ ਐਪ ‘ਤੇ ਪਾਬੰਦੀ ਦਾ ਐਲਾਨ ਕੀਤਾ। ਉਸ ਨੇ ਕਿਹਾ ਕਿ “ਅੱਜ ਮੈਂ ਅਟਾਰਨੀ-ਜਨਰਲ ਵਿਭਾਗ ਦੇ ਸਕੱਤਰ ਨੂੰ ਰਾਸ਼ਟਰਮੰਡਲ ਵਿਭਾਗਾਂ ਅਤੇ ਏਜੰਸੀਆਂ ਦੁਆਰਾ ਜਾਰੀ ਕੀਤੇ ਗਏ ਡਿਵਾਈਸਾਂ ‘ਤੇ TikTok ਐਪ ‘ਤੇ ਪਾਬੰਦੀ ਲਗਾਉਣ ਲਈ ਨਿਰਦੇਸ਼ ਜਾਰੀ ਕੀਤਾ ਹੈ। ਇਸ ਨੂੰ ਜਲਦੀ ਤੋਂ ਜਲਦੀ ਲਾਗੂ ਕੀਤਾ ਜਾਵੇਗਾ।”
TikTok ਦੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਜਨਰਲ ਮੈਨੇਜਰ ਲੀ ਹੰਟਰ ਨੇ ਕਿਹਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ TikTok ਕਿਸੇ ਵੀ ਤਰ੍ਹਾਂ ਆਸਟ੍ਰੇਲੀਆਈ ਲੋਕਾਂ ਦੀ ਸੁਰੱਖਿਆ ਲਈ ਖ਼ਤਰਾ ਹੈ। ਇਸ ਨੂੰ ਕਿਸੇ ਹੋਰ ਸੋਸ਼ਲ ਮੀਡੀਆ ਪਲੇਟਫਾਰਮ ਵਾਂਗ ਨਹੀਂ ਸਮਝਿਆ ਜਾਣਾ ਚਾਹੀਦਾ। TikTok ਨੇ ਆਸਟ੍ਰੇਲੀਆ ਸਰਕਾਰ ਦੇ ਇਸ ਫੈਸਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।
ਇਹ ਵੀ ਪੜ੍ਹੋ : ਬੈਂਗਲੁਰੂ-ਵਾਰਾਣਸੀ ਇੰਡੀਗੋ ਫਲਾਈਟ ਦੀ ਸ਼ਮਸ਼ਾਬਾਦ ‘ਚ ਐਮਰਜੈਂਸੀ ਲੈਂਡਿੰਗ, 137 ਯਾਤਰੀ ਸਨ ਸਵਾਰ
ਦੱਸ ਦੇਈਏ ਕਿ TikTok ‘ਤੇ ਪਾਬੰਦੀ ਲਗਾਉਣ ਦੇ ਨਾਲ, ਆਸਟ੍ਰੇਲੀਆ ਉਨ੍ਹਾਂ ਦੇਸ਼ਾਂ ਦੀ ਸੂਚੀ ਵਿਚ ਸ਼ਾਮਲ ਹੋ ਗਿਆ ਹੈ ਜਿਨ੍ਹਾਂ ਨੇ ਆਪਣੇ ਦੇਸ਼ ਵਿਚ ਚੀਨੀ ਵੀਡੀਓ ਐਪ TikTok ‘ਤੇ ਪਾਬੰਦੀ ਲਗਾਈ ਹੈ। ਇਸ ਤੋਂ ਪਹਿਲਾਂ ਅਮਰੀਕਾ, ਕੈਨੇਡਾ, ਯੂਨਾਈਟਿਡ ਕਿੰਗਡਮ ਅਤੇ ਨਿਊਜ਼ੀਲੈਂਡ ਦੀਆਂ ਸਰਕਾਰਾਂ ਨੇ ਟਿਕਟੋਕ ‘ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਵਿਚ ਮੋਦੀ ਸਰਕਾਰ ਨੇ ਚਾਰ ਸਾਲ ਪਹਿਲਾਂ ਟਿਕਟੋਕ ‘ਤੇ ਪਾਬੰਦੀ ਲਗਾ ਦਿੱਤੀ ਸੀ।
ਚੀਨੀ ਕੰਪਨੀ ਦੀ ਵੀਡੀਓ ਐਪ Tiktok ‘ਤੇ ਅਸ਼ਲੀਲਤਾ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਸਨ। ਇਸ ਤੋਂ ਇਲਾਵਾ ਉਸ ‘ਤੇ ਭਾਰਤੀਆਂ ਦਾ ਡਾਟਾ ਚੋਰੀ ਕਰਨ ਦੇ ਦੋਸ਼ ਵੀ ਲੱਗੇ ਸਨ। ਭਾਰਤ ‘ਚ ਪਾਬੰਦੀ ਕਾਰਨ ਇਸ ਦੀ ਮੂਲ ਕੰਪਨੀ ਬਾਈਟਡਾਂਸ ਨੂੰ ਰੋਜ਼ਾਨਾ 5 ਲੱਖ ਡਾਲਰ (3.50 ਕਰੋੜ ਰੁਪਏ) ਦਾ ਨੁਕਸਾਨ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: