ਦੁਨੀਆ ਭਰ ਵਿੱਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਮੱਠੀ ਪੈ ਗਈ ਹੈ। ਆਸਟ੍ਰੇਲੀਆ ਵਿੱਚ ਕੋਰੋਨਾ ਦਾ ਕਹਿਰ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਸੀ ਪਰ ਸ਼ਨੀਵਾਰ ਨੂੰ ਆਸਟ੍ਰੇਲੀਆ ਵਿੱਚ ਕੋਰੋਨਾ ਵਾਇਰਸ ਕਾਰਨ 43 ਮੌਤਾਂ ਦਰਜ ਕੀਤੀਆਂ ਗਈਆਂ। ਇਸੇ ਵਿਚਾਲੇ ਆਸਟ੍ਰੇਲੀਆ ਘੁੰਮਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡੀ ਖ਼ਬਰ ਹੈ। ਲਗਭਗ ਦੋ ਸਾਲਾਂ ਬਾਅਦ ਪਹਿਲੀ ਵਾਰ ਆਸਟ੍ਰੇਲੀਆ ਸੋਮਵਾਰ ਤੋਂ ਅੰਤਰਰਾਸ਼ਟਰੀ ਸੈਲਾਨੀਆਂ ਦਾ ਸੁਆਗਤ ਕਰਨ ਲਈ ਤਿਆਰ ਹੈ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਕਾਰਨ ਮਾਰਚ 2020 ਵਿੱਚ ਆਸਟ੍ਰੇਲੀਆ ਨੇ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨਵੰਬਰ ਤੋਂ ਪੜਾਅਵਾਰ ਢੰਗ ਨਾਲ ਇਸ ਵਿੱਚ ਢਿੱਲ ਦੇਣੀ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਭ ਤੋਂ ਪਹਿਲਾਂ ਆਸਟ੍ਰੇਲੀਆਈ ਨਾਗਰਿਕਾਂ, ਫਿਰ ਅੰਤਰਰਾਸ਼ਟਰੀ ਵਿਦਿਆਰਥੀ ਅਤੇ ਕਾਮਿਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)
ਗੌਰਤਲਬ ਹੈ ਕਿ ਪੱਛਮੀ ਆਸਟ੍ਰੇਲੀਆ ਜਿੱਥੇ ਕੋਰੋਨਾ ਵਾਇਰਸ ਦਾ ਪ੍ਰਕੋਪ ਬਹੁਤ ਜ਼ਿਆਦਾ ਸੀ, ਨੇ ਲਗਭਗ 700 ਦਿਨਾਂ ਤੋਂ ਸਖਤ ਸਰਹੱਦਾਂ ਦੇ ਨਿਯੰਤਰਣ ਰੱਖਣ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਓਮੀਕ੍ਰੋਨ ਨਾਲ ਨਜਿੱਠ ਸਕਦਾ ਹੈ ਅਤੇ ਟ੍ਰਿਪਲ ਵੈਕਸੀਨੇਸ਼ਨ ਕਰਵਾਉਣ ਵਾਲੇ ਸੈਲਾਨੀਆਂ ਲਈ ਦੁਬਾਰਾ ਆਪਣੇ ਬਾਰਡਰ ਖੋਲ੍ਹੇਗਾ। ਇੱਥੇ ਸ਼ਨੀਵਾਰ ਨੂੰ ਆਸਟ੍ਰੇਲੀਆ ਵਿੱਚ 257 ਨਵੇਂ ਕੋਰੋਨਾ ਮਾਮਲੇ ਦਰਜ ਕੀਤੇ ਗਏ, ਜੋ ਕਿ ਅਜੇ ਤੱਕ ਸਭ ਤੋਂ ਵੱਧ ਹੈ, ਜਦਕਿ ਕੋਈ ਵੀ ਮੌਤ ਦਾ ਮਾਮਲਾ ਦਰਜ ਨਹੀਂ ਕੀਤਾ ਗਿਆ । ਆਸਟ੍ਰੇਲੀਆ ਦੀਆਂ ਮੌਤਾਂ ਮੁੱਖ ਤੌਰ ‘ਤੇ ਨਿਊ ਸਾਊਥ ਵੇਲਜ਼, ਵਿਕਟੋਰੀਆ ਅਤੇ ਕੁਈਨਜ਼ਲੈਂਡ ਵਿੱਚ ਦਰਜ ਕੀਤੀਆਂ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -: