Bangladesh announces national mourning: ਭਾਰਤ ਰਤਨ ਅਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ ਤੋਂ ਬਾਅਦ ਦੇਸ਼ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਉਸ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਦਿੱਲੀ ਵਿੱਚ ਕੀਤਾ ਜਾਵੇਗਾ, ਇਸ ਦੌਰਾਨ ਬੰਗਲਾਦੇਸ਼ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ ਅਤੇ ਪ੍ਰਣਬ ਮੁਖਰਜੀ ਦੇ ਸਨਮਾਨ ਵਿੱਚ ਉੱਥੇ ਅੱਧਾ ਝੰਡਾ ਝੁਕਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਮੁਖਰਜੀ ਦੀ ਲੰਬੀ ਬਿਮਾਰੀ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ । ਉਨ੍ਹਾਂ ਦਾ ਆਰਮੀ ਰਿਸਰਚ ਅਤੇ ਰੈਫ਼ਰਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ । ਉਨ੍ਹਾਂ ਦੀ ਉਮਰ 84 ਸਾਲਾਂ ਦੀ ਸੀ। ਪ੍ਰਣਬ ਮੁਖਰਜੀ ਦੇਸ਼ ਦੇ 13ਵੇਂ ਰਾਸ਼ਟਰਪਤੀ ਸਨ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ । ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ ।
ਦਰਅਸਲ, ਗੁਆਂਢੀ ਦੇਸ਼ ਬੰਗਲਾਦੇਸ਼ ਨੇ ਵੀ ਪ੍ਰਣਬ ਮੁਖਰਜੀ ਦੇ ਦਿਹਾਂਤ ‘ਤੇ ਡੂੰਘਾ ਸੋਗ ਜਤਾਇਆ ਹੈ । ਬੰਗਲਾਦੇਸ਼ ਨੇ ਸਾਬਕਾ ਰਾਸ਼ਟਰਪਤੀ ਦੇ ਸਨਮਾਨ ਵਿੱਚ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਅਤੇ ਬੁੱਧਵਾਰ ਨੂੰ ਬੰਗਲਾਦੇਸ਼ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਝੰਡੇ ਅੱਧ ਝੁਕੇ ਜਾਣਗੇ।
ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਭਰ ਦੇ ਕਈ ਨੇਤਾਵਾਂ ਨੇ ਡੂੰਘਾ ਸੋਗ ਪ੍ਰਗਟਾਇਆ ਹੈ । ਪ੍ਰਧਾਨ ਮੰਤਰੀ ਮੋਦੀ ਨੇ ਪ੍ਰਣਬ ਮੁਖਰਜੀ ਨਾਲ ਆਪਣੀਆਂ ਤਸਵੀਰਾਂ ਟਵੀਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ । ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਤੋਂ ਮਿਲੀ ਸਲਾਹ ਨੂੰ ਯਾਦਗਾਰੀ ਦੱਸਿਆ।