ਬੰਗਲਾਦੇਸ਼ ਵਿੱਚ ਐਤਵਾਰ ਨੂੰ ਇੱਕ ਤੇਜ਼ ਰਫ਼ਤਾਰ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋਂ-ਘੱਟ 17 ਲੋਕਾਂ ਦੀ ਮੌ.ਤ ਹੋ ਗਈ ਹੈ। ਇਸ ਹਾਦਸੇ ਵਿੱਚ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਅਨੁਸਾਰ ਢਾਕਾ ਜਾਣ ਵਾਲੀ ਬੱਸ ਸਵੇਰੇ ਕਰੀਬ 7.30 ਵਜੇ ਮਦਾਰੀਪੁਰ ਵਿੱਚ ਇੱਕ ਐਕਸਪ੍ਰੈੱਸ ਵੇਅ ‘ਤੇ ਬੇਕਾਬੂ ਹੋ ਗਈ, ਜਿਸਦੇ ਚੱਲਦਿਆਂ ਉਹ ਖੱਡ ਵਿੱਚ ਜਾ ਡਿੱਗੀ।
ਇਸ ਘਟਨਾ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ ਕਿਉਂਕਿ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਮਦਾਰੀਪੁਰ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਲਾਪਰਵਾਹੀ ਨਾਲ ਗੱਡੀ ਚਲਾਉਣ ਤੇ ਬੱਸ ਵਿੱਚ ਖਰਾਬੀ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈ ਕੇ ਵੱਡੀ ਖਬਰ, 4 ਸਾਥੀਆਂ ਨੂੰ ਅਸਮ ਲੈ ਕੇ ਪਹੁੰਚੀ ਪੰਜਾਬ ਪੁਲਿਸ
ਦੱਸ ਦੇਈਏ ਕਿ ਇਸ ਹਾਦਸੇ ਸਬੰਧੀ ਫਾਇਰ ਸਰਵਿਸ ਦੇ ਅਧਿਕਾਰੀ ਨੇ ਦੱਸਿਆ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਤੇਜ਼ ਰਫ਼ਤਾਰ ਬੱਸ ਦਾ ਟਾਇਰ ਫਟ ਗਿਆ ਤੇ ਉਹ ਸੰਤੁਲਨ ਗਵਾ ਕੇ ਖੱਡ ਵਿੱਚ ਜਾ ਡਿੱਗੀ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਬਚਾਅ ਕਾਰਜ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕਾਂ ਤੇ ਜ਼ਖਮੀਆਂ ਦੀ ਹਾਲੇ ਪਹਿਚਾਣ ਨਹੀਂ ਹੋ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -: