Biden announces Neera Tanden: ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨੇ ਜੇਨੇਟ ਯੇਲੇਨ ਨੂੰ ਵਿੱਤ ਮੰਤਰੀ ਦੇ ਅਹੁਦੇ ਲਈ ਅਤੇ ਭਾਰਤੀ-ਅਮਰੀਕੀ ਨੀਰਾ ਟੰਡਨ ਨੂੰ ਵ੍ਹਾਈਟ ਹਾਊਸ ਦੇ ‘ਪ੍ਰਬੰਧਨ ਅਤੇ ਬਜਟ ਦਫ਼ਤਰ’ ਦੇ ਚੋਟੀ ਦੇ ਦਫ਼ਤਰ ਦਾ ਡਾਇਰੈਕਟਰ ਨਿਯੁਕਤ ਕੀਤਾ । ਜੇਕਰ ਅਮਰੀਕੀ ਸੀਨੇਟ ਵੱਲੋਂ ਇਸਦੀ ਪੁਸ਼ਟੀ ਕੀਤੀ ਜਾਂਦੀ ਹੈ ਤਾਂ 74 ਸਾਲ ਦੀ ਯੇਲਨ 231 ਸਾਲਾਂ ਦੇ ਇਤਿਹਾਸ ਵਿੱਚ ਵਿੱਤ ਮੰਤਰਾਲੇ ਦੀ ਅਗਵਾਈ ਕਰਨ ਵਾਲੀ ਪਹਿਲੀ ਮਹਿਲਾ ਹੋਵੇਗੀ।
ਉੱਥੇ ਹੀ ਦੂਜੇ ਪਾਸੇ ਅਮਰੀਕੀ ਸੀਨੇਟ ਨੇ ਇਸ ਅਹੁਦੇ ਲਈ ਟੰਡਨ (50) ਦੇ ਨਾਮ ਦੀ ਪੁਸ਼ਟੀ ਹੋ ਜਾਂਦੀ ਹੈ, ਤਾਂ ਉਹ ਵ੍ਹਾਈਟ ਹਾਊਸ ਵਿੱਚ ਪ੍ਰਭਾਵਸ਼ਾਲੀ ‘ਆਫਿਸ ਆਫ਼ ਮੈਨੇਜਮੈਂਟ ਐਂਡ ਬਜਟ’ (OMB) ਦੀ ਪ੍ਰਧਾਨਗੀ ਬਣਨ ਵਾਲੀ ਪਹਿਲੀ ਅਸ਼ਵੇਤ ਮਹਿਲਾ ਹੋਵੇਗੀ । ਟੰਡਨ ਵਰਤਮਾਨ ਵਿੱਚ ਵਾਮਪੰਥੀ ਝੁਕਾਅ ਵਾਲੇ ‘ਸੈਂਟਰ ਫ਼ਾਰ ਅਮਰੀਕੀ ਪ੍ਰਗਤੀ’ ਦੀ ਮੁੱਖ ਕਾਰਜਕਾਰੀ ਅਧਿਕਾਰੀ ਹੈ.
ਇਸ ਦੇ ਨਾਲ ਹੀ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡੇਨ ਨੇ ਆਪਣੀ ਉਦਘਾਟਨ ਕਮੇਟੀ ਦਾ ਐਲਾਨ ਕੀਤਾ ਹੈ, ਜੋ ਸਹੁੰ ਚੁੱਕ ਸਮਾਗਮ ਨਾਲ ਜੁੜੇ ਪ੍ਰਬੰਧਾਂ ਦੀ ਦੇਖਭਾਲ ਕਰੇਗੀ। ਦੱਸ ਦੇਈਏ ਕਿ 20 ਜਨਵਰੀ ਨੂੰ ਜੋ ਬਾਇਡੇਨ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਭਾਰਤੀ ਮੂਲ ਦੀ ਕਮਲਾ ਹੈਰਿਸ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸਹੁੰ ਚੁੱਕਣਗੇ ।

ਇਹ ਵੀ ਦੇਖੋ: Punjab ‘ਚ ਅੱਜ ਤੋਂ Curfew ਲਾਗੂ, ਵੇਖ ਲਓ ਕੀ ਨੇ ਸਰਕਾਰ ਦੀਆਂ ਨਵੀਆਂ ਗਾਈਡਲਾਈਨਾਂ…