Biden invites 40 world leaders: ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਵਾਤਾਵਰਨ ਨੂੰ ਲੈ ਕੇ ਸੰਮੇਲਨ ਵਿੱਚ 40 ਦੇਸ਼ਾਂ ਦੇ ਮੁਖੀਆਂ ਨੂੰ ਸੱਦਾ ਦਿੱਤਾ ਹੈ। ਇਸ ਸੂਚੀ ਵਿੱਚ ਪ੍ਰਧਾਨ ਮੰਤਰੀ ਮੋਦੀ ਸਮੇਤ ਹੋਰ ਸਾਰੇ ਦੇਸ਼ਾਂ ਦੇ ਮੁਖੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ । 22-23 ਅਪ੍ਰੈਲ ਨੂੰ ਹੋਣ ਵਾਲੇ ਸਿਖਰ ਸੰਮੇਲਨ ਵਿੱਚ ਮੌਸਮ ਵਿੱਚ ਤਬਦੀਲੀ ਅਤੇ ਇਸਦੇ ਲਈ ਚੁੱਕੇ ਜਾਣ ਵਾਲੇ ਸਖਤ ਕਦਮਾਂ ਨੂੰ ਲੈ ਕੇ ਵਿਚਾਰ-ਵਟਾਂਦਰੇ ਕੀਤੇ ਜਾਣਗੇ।
ਦਰਅਸਲ, ਇਹ ਸੰਮੇਲਨ ਵਰਚੁਅਲ ਮਾਧਿਅਮ ਰਾਹੀਂ ਹੋਵੇਗਾ ਅਤੇ ਲੋਕਾਂ ਲਈ ਲਾਈਵ ਪ੍ਰਸਾਰਿਤ ਕੀਤੀ ਜਾਵੇਗੀ। ਵ੍ਹਾਈਟ ਹਾਊਸ ਨੇ ਕਿਹਾ ਕਿ ਗਲਾਸਗੋ ਵਿੱਚ ਨਵੰਬਰ ਵਿੱਚ ਆਯੋਜਿਤ ਸੰਯੁਕਤ ਰਾਸ਼ਟਰ ਜਲਵਾਯੂ ਤਬਦੀਲੀ ਕਾਨਫਰੰਸ (COP26) ਵੱਲ ਇੱਕ ਮਹੱਤਵਪੂਰਣ ਕਦਮ ਹੋਵੇਗਾ । ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ, ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੇਨਾਰੋ, ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਸਾਊਦੀ ਅਰਬ ਦੇ ਕਿੰਗ ਸਲਮਾਨ ਬਿਨ ਅਬਦੁੱਲ ਅਜ਼ੀਜ਼ ਅਲ ਸਾਊਦ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੂੰ ਵੀ ਸੱਦਾ ਦਿੱਤਾ ਗਿਆ ਹੈ।
ਇਨ੍ਹਾਂ ਨੇਤਾਵਾਂ ਤੋਂ ਇਲਾਵਾ ਦੱਖਣੀ ਏਸ਼ੀਆ ਤੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਭੂਟਾਨ ਦੀ ਪ੍ਰਧਾਨ ਮੰਤਰੀ ਲੋਟੇ ਸ਼ੇਰਿੰਗ ਨੂੰ ਵੀ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਬੁਲਾਇਆ ਗਿਆ ਹੈ । ਆਪਣੇ ਸੱਦੇ ‘ਤੇ ਬਾਇਡੇਨ ਨੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਸਿਖਰ ਸੰਮੇਲਨ ਦੀ ਵਰਤੋਂ ਇੱਕ ਮੌਕੇ ਵਜੋਂ ਕਰਨ ਤੇ ਇਸ ਸੰਮੇਲਨ ਵਿੱਚ ਆਪਣਾ ਯੋਗਦਾਨ ਪਾਉਣ। ਬਾਇਡੇਨ ਨੇ ਹੋਰਨਾਂ ਦੇਸ਼ਾਂ ਦੇ ਮੁਖੀਆਂ ਨੂੰ ਵੀ ਬੁਲਾਇਆ, ਜੋ ਮਜਬੂਤ ਜਲਵਾਯੂ ਦੀ ਅਗਵਾਈ ਦਾ ਪ੍ਰਦਰਸ਼ਨ ਕਰ ਰਹੇ ਹਨ। ਵ੍ਹਾਈਟ ਹਾਊਸ ਨੇ ਕਿਹਾ ਕਿ ਸਿਖਰ ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਕਾਰੋਬਾਰੀ ਅਤੇ ਸਿਵਲ ਸੁਸਾਇਟੀ ਦੇ ਆਗੂ ਵੀ ਹਿੱਸਾ ਲੈਣਗੇ।
ਦੱਸ ਦੇਈਏ ਕਿ ਦੋ ਦਿਨਾਂ ਸੰਮੇਲਨ ਵਿੱਚ ਮੌਸਮ ਵਿੱਚ ਤਬਦੀਲੀ ਦੇ ਪ੍ਰਭਾਵਾਂ ਨਾਲ ਜੀਵਨ ਬਚਾਉਣ ਦੀ ਯੋਗਤਾ ਨੂੰ ਮਜ਼ਬੂਤ ਕਰਨ ਦੇ ਮੌਕਿਆਂ ਬਾਰੇ ਵਿਚਾਰ-ਵਟਾਂਦਰੇ ਕੀਤੇ ਜਾਣਗੇ। ਇਸ ਤੋਂ ਇਲਾਵਾ ਜਲਵਾਯੂ ਤਬਦੀਲੀ ਨਾਲ ਪੈਦਾ ਹੋਈ ਵਿਸ਼ਵਵਿਆਪੀ ਸੁਰੱਖਿਆ ਚੁਣੌਤੀਆਂ ਅਤੇ ਪ੍ਰਭਾਵਾਂ ਬਾਰੇ ਵੀ ਵਿਚਾਰ-ਵਟਾਂਦਰੇ ਕੀਤੇ ਜਾਣਗੇ।
ਇਹ ਵੀ ਦੇਖੋ: ਜਲੰਧਰ ਬਾਈਪਾਸ ਜਿੱਥੇ ਹਜ਼ਾਰਾ ਦੀ ਗਿਣਤੀ ਵਿੱਚ ਰੋਜ਼ਾਨਾ ਬੱਸਾਂ ਨਿਕਲਦੀਆਂ,ਦੇਖੋ ਕਿਵੇਂ ਪਿਆ ਸੁਨਸਾਨ