ਯੂਕਰੇਨ ਮਾਮਲੇ ਵਿੱਚ ਅਮਰੀਕਾ ਤੇ ਰੂਸ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਸ਼ਨੀਵਾਰ ਨੂੰ ਰੂਸ ਦੇ ਰਾਸ਼ਟਰਪਤੀ ਨੂੰ ਯੂਕਰੇਨ ਦੀ ਸਰਹੱਦ ‘ਤੇ ਤਾਇਨਾਤ ਇੱਕ ਲੱਖ ਤੋਂ ਵੱਧ ਫੌਜੀਆਂ ਨੂੰ ਹਟਾਉਣ ਲਈ ਕਿਹਾ। ਇਸਦੇ ਨਾਲ ਹੀ ਉਨ੍ਹਾਂ ਨੇ ਰੂਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਯੂਕਰੇਨ ‘ਤੇ ਹਮਲਾ ਕਰਦਾ ਹੈ ਤਾਂ ਅਮਰੀਕਾ ਤੇ ਉਸਦੇ ਸਹਿਯੋਗੀ ਦ੍ਰਿੜਤਾ ਨਾਲ ਜਵਾਬ ਦੇਣਗੇ ਤੇ ਉਸਨੂੰ ਇਸਦੀ ਭਾਰੀ ਕੀਮਤ ਚੁਕਾਉਣੀ ਪਵੇਗੀ।
ਅਮਰੀਕੀ ਰਾਸ਼ਟਰਪਤੀ ਦੇ ਦਫਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ । ਮਿਲੀ ਜਾਣਕਾਰੀ ਅਨੁਸਾਰ ਬਾਇਡਨ ਨੇ ਪੁਤਿਨ ਨੂੰ ਕਿਹਾ ਕਿ ਹਮਲੇ ਦਾ ਨਤੀਜਾ ਮਨੁੱਖੀ ਪੀੜਾ ਹੋਵੇਗਾ ਅਤੇ ਰੂਸ ਦਾ ਅਕਸ ਖਰਾਬ ਹੋਵੇਗਾ। ਇਸ ਦੇ ਨਾਲ ਹੀ ਬਾਇਡਨ ਨੇ ਪੁਤਿਨ ਨੂੰ ਇਹ ਵੀ ਕਿਹਾ ਕਿ ਅਮਰੀਕਾ ਯੂਕਰੇਨ ‘ਤੇ ਕੂਟਨੀਤੀ ਜਾਰੀ ਰੱਖੇਗਾ ਪਰ ਹੋਰ ਸਥਿਤੀਆਂ ਲਈ ਵੀ ਬਰਾਬਰ ਤਿਆਰ ਹੈ।
ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਕਿਸਾਨਾਂ ਦਾ ਐਲਾਨ, 14 ਫਰਵਰੀ ਨੂੰ ਸੂਬੇ ਭਰ ‘ਚ ਕਰਾਂਗੇ ਪ੍ਰਦਰਸ਼ਨ
ਯੂਕਰੇਨ ਸੰਕਟ ਵਿਚਾਲੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਫੋਨ ‘ਤੇ 62 ਮਿੰਟ ਗੱਲਬਾਤ ਹੋਈ । ਦੋਵਾਂ ਨੇਤਾਵਾਂ ਵਿਚਾਲੇ ਗੱਲਬਾਤ ਉਦੋਂ ਹੋਈ ਜਦੋਂ ਬਾਇਡਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਖੁਫੀਆ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ ਚੇਤਾਵਨੀ ਦਿੱਤੀ ਸੀ ਕਿ ਰੂਸ ਕੁਝ ਦਿਨਾਂ ਵਿੱਚ ਅਤੇ 20 ਫਰਵਰੀ ਨੂੰ ਬੀਜਿੰਗ ਵਿੱਚ ਚੱਲ ਰਹੇ ਸਰਦ ਰੁੱਤ ਓਲੰਪਿਕ ਦੇ ਖਤਮ ਹੋਣ ਤੋਂ ਪਹਿਲਾਂ ਹਮਲਾ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: