ਰੂਸ-ਯੂਕਰੇਨ ਵਿਚਾਲੇ ਹਾਲੇ ਵੀ ਤਣਾਅ ਜਾਰੀ ਹੈ। ਇਸ ਮਾਮਲੇ ਵਿੱਚ ਯੂਕਰੇਨ ਦਾ ਕਹਿਣਾ ਹੈ ਕਿ ਰੂਸ ਦੀ ਫੌਜ ਯੂਕਰੇਨ ਦੀ ਫੌਜ ਨੂੰ ਹਮਲੇ ਲਈ ਉਕਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵਿਚਾਲੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਰੂਸ ਨੂੰ ਚੇਤਾਵਨੀ ਦਿੱਤੀ ਹੈ। ਬਾਇਡਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਵਿਵਾਦ ਨੂੰ ਗੱਲਬਾਤ ਰਾਹੀਂ ਹਾਲ ਕੀਤਾ ਜਾ ਸਕਦਾ ਹੈ। ਹਾਲੇ ਵੀ ਦੇਰੀ ਨਹੀਂ ਹੋਈ ਹੈ। ਰੂਸ ਹੁਣ ਵੀ ਕੂਟਨੀਤਿਕ ਤਰੀਕੇ ਨਾਲ ਇਸ ਸਮੱਸਿਆ ਦਾ ਹੱਲ ਚੁਣਨ ਸਕਦਾ ਹੈ। ਹੁਣ ਵੀ ਟੇਬਲ ‘ਤੇ ਬੈਠ ਕੇ ਇਸ ਮੁੱਦੇ ‘ਤੇ ਚਰਚਾ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਰੂਸ-ਯੂਕਰੇਨ ਤਣਾਅ ਦੇ ਮੁੱਦੇ ‘ਤੇ ਬਾਇਡਨ ਨੇ ਸ਼ਨੀਵਾਰ ਨੂੰ ਇੱਕ ਤੋਂ ਬਾਅਦ ਇੱਕ ਟਵੀਟ ਕੀਤੇ। ਉਨ੍ਹਾਂ ਕਿਹਾ ਕਿ ਦੱਖਣ ਵਿਚ ਰੂਸੀ ਫੌਜੀ ਅਜੇ ਵੀ ਕਾਲੇ ਸਾਗਰ ਦੇ ਨੇੜੇ ਬੇਲਾਰੂਸ ਵਿੱਚ ਤਾਇਨਾਤ ਹਨ। ਉਨ੍ਹਾਂ ਨੇ ਯੂਕਰੇਨ ਨੂੰ ਘੇਰ ਲਿਆ ਹੈ । ਇਹ ਗੱਲ ਮੰਨਣ ਦੇ ਕਈ ਕਾਰਨ ਹਨ ਕਿ ਰੂਸੀ ਫੌਜ ਆਉਣ ਵਾਲੇ ਦਿਨਾਂ ਵਿੱਚ ਯੂਕਰੇਨ ਉੱਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੀ ਹੈ । ਅਜਿਹਾ ਹੋਣ ‘ਤੇ ਸੰਯੁਕਤ ਰਾਜ ਅਮਰੀਕਾ ਅਤੇ ਸਾਡੇ ਸਹਿਯੋਗੀ ਦੇਸ਼ ਯੂਕਰੇਨ ਦੇ ਲੋਕਾਂ ਦਾ ਸਮਰਥਨ ਕਰਨਗੇ। ਪੱਛਮੀ ਦੇਸ਼ ਇਸ ਮੁੱਦੇ ‘ਤੇ ਇਕਜੁੱਟ ਹਨ। ਜੇਕਰ ਰੂਸ ਯੂਕਰੇਨ ‘ਤੇ ਹਮਲਾ ਕਰਦਾ ਹੈ ਤਾਂ ਅਸੀਂ ਰੂਸ ‘ਤੇ ਸਖ਼ਤ ਪਾਬੰਦੀਆਂ ਲਗਾਉਣ ਲਈ ਤਿਆਰ ਹਾਂ।
ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)
ਇਸ ਤੋਂ ਇਲਾਵਾ ਬਾਇਡਨ ਨੇ ਕਿਹਾ ਕਿ ਸਾਡੇ ਕੋਲ ਖੁਫੀਆ ਰਿਪੋਰਟ ਹੈ ਕਿ ਰੂਸ ਦੀ ਫੌਜ ਵੱਲੋਂ ਸਭ ਤੋਂ ਪਹਿਲਾਂ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਕੀਵ ਵਿੱਚ 28 ਲੱਖ ਲੋਕ ਰਹਿੰਦੇ ਹਨ ਤੇ ਰੂਸ ਦੇ ਹਮਲੇ ਦੀ ਸਥਿਤੀ ਵਿੱਚ ਉਨ੍ਹਾਂ ਸਭ ਦੀ ਜ਼ਿੰਦਗੀ ਖਤਰੇ ਵਿੱਚ ਆ ਜਾਵੇਗੀ। ਅਮਰੀਕਾ ਨੇ ਦਾਅਵਾ ਕਰਦਿਆਂ ਕਿਹਾ ਕਿ ਪਿਛਲੇ ਇੱਕ ਮਹੀਨੇ ਦੌਰਾਨ ਹੀ ਰੂਸ ਨੇ ਯੂਕਰੇਨ ਦੀ ਸੀਮਾ ‘ਤੇ ਲਗਭਗ 50 ਹਜ਼ਾਰ ਫੌਜੀ ਵਧਾ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: