ਪਾਕਿਸਤਾਨ ‘ਚ ਲਗਾਤਾਰ ਅੱਤਵਾਦੀ ਹਮਲੇ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੇਸ਼ਾਵਰ ‘ਚ ਹੋਏ ਹਮਲੇ ਤੋਂ ਬਾਅਦ ਅੱਜ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ‘ਚ ਵੀ ਵੱਡਾ ਬੰਬ ਧਮਾਕਾ ਹੋਇਆ। ਅੱਤਵਾਦੀਆਂ ਨੇ ਇਹ ਧਮਾਕਾ ਪੁਲਿਸ ਲਾਈਨ ਨੇੜੇ ਕੀਤਾ, ਜਿਸ ਵਿੱਚ ਪੰਜ ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਸੂਚਨਾ ਅਨੁਸਾਰ ਇਹ ਧਮਾਕਾ ਕਵੇਟਾ ਛਾਉਣੀ ਖੇਤਰ ਦੇ ਮੂਸਾ ਚੌਕੀ ਨੇੜੇ ਹੋਇਆ। ਹਮਲੇ ਤੋਂ ਤੁਰੰਤ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਇਸ ਬੰਬ ਧਮਾਕੇ ‘ਚ 5 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਬਚਾਅ ਕਾਰਜ ਜਾਰੀ ਹੈ। ਧਿਆਨ ਦੇਣ ਯੋਗ ਗੱਲ ਇਹ ਹੈ ਕਿ ਪਾਕਿਸਤਾਨ ‘ਚ ਅੱਤਵਾਦੀ ਸੰਗਠਨ ਲਗਾਤਾਰ ਪੁਲਿਸ ਕਰਮਚਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ-ਬਠਿੰਡਾ ਹਾਈਵੇਅ ਬੰਦ, NH-54 ‘ਤੇ ਬਹਿਬਲ ਕਲਾਂ ਮੋਰਚਾ ਅਣਮਿੱਥੇ ਸਮੇਂ ਲਈ ਜਾਰੀ
ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (TTP) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜਾਰੀ ਕੀਤੇ ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਹਮਲੇ ‘ਚ ਸੁਰੱਖਿਆ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਦੱਸ ਦੇਈਏ ਹਾਲ ਹੀ ‘ਚ ਪੇਸ਼ਾਵਰ ਦੀ ਇਕ ਮਸਜਿਦ ‘ਚ ਦੁਪਹਿਰ ਦੀ ਨਮਾਜ਼ ਦੌਰਾਨ ਇਕ ਅੱਤਵਾਦੀ ਨੇ ਖੁਦ ਨੂੰ ਉਡਾ ਲਿਆ। ਇਸ ਹਮਲੇ ‘ਚ 100 ਤੋਂ ਵੱਧ ਲੋਕ ਮਾਰੇ ਗਏ ਸਨ, ਜਦਕਿ 250 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜਾਣਕਾਰੀ ਅਨੁਸਾਰ TTP ਨੇ ਪੇਸ਼ਾਵਰ ਹਮਲੇ ਤੋਂ ਬਾਅਦ 1 ਫਰਵਰੀ ਨੂੰ ਇੱਕ ਹੋਰ ਅੱਤਵਾਦੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਇਸ ਵਾਰ ਉਹ ਆਪਣੀ ਯੋਜਨਾ ਵਿੱਚ ਅਸਫਲ ਰਿਹਾ। TTP ਦੇ ਅੱਤਵਾਦੀਆਂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੀਆਂਵਾਲੀ ਦੇ ਮਕਰਵਾਲ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਸੀ। ਹਾਲਾਂਕਿ ਪੰਜਾਬ ਪੁਲਿਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਸਾਰੇ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ।