ਸਰਕਾਰ ਨੇ ਓਮੀਕ੍ਰਨੋ ਦੇ ਖ਼ਤਰੇ ਨੂੰ ਦੇਖਦੇ ਹੋਏ 15 ਦਸੰਬਰ ਤੋਂ ਅੰਤਰਾਸ਼ਟਰੀ ਉਡਾਣਾਂ ਮੁੜ ਬਹਾਲ ਕਰਨ ਦਾ ਫ਼ੈਸਲਾ ਟਾਲ ਦਿੱਤਾ ਹੈ। ਕੋਵਿਡ ਦੇ ਨਵੇਂ ਵੇਰੀਐਂਟ ਓਮੀਕ੍ਰਨੋ ਦਾ ਖੌਫ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ।
ਓਮੀਕ੍ਰਨੋ ਦੇ ਚੱਲਦੇ ਅੰਤਰਰਾਸ਼ਟਰੀ ਉਡਾਣਾਂ ਨੂੰ ਬਹਾਲ ਕਰਨ ਬਾਰੇ ਲਏ ਗਏ ਫੈਸਲੇ ਨੂੰ ਮੁਲਤਵੀ ਕਰਨਾ ਪਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਅਧਿਕਾਰੀਆਂ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਸੀ।
ਹੁਣ ਪਹਿਲਾਂ ਦੀ ਤਰ੍ਹਾਂ ਏਅਰ ਬੱਬਲ ਕਰਾਰ ਤਹਿਤ ਹੀ ਉਡਾਣਾਂ ਦਾ ਸੰਚਾਲਨ ਹੋਵੇਗਾ। ਇਹ ਕਰਾਰ ਹੁਣ ਤੱਕ ਦੋ ਦਰਜਨ ਤੋਂ ਵੱਧ ਦੇਸ਼ਾਂ ਨਾਲ ਹੈ। ਹਾਲਾਂਕਿ, ਸਰਕਾਰ ਦਾ ਕਹਿਣਾ ਹੈ ਕਿ ਸਥਿਤੀ ‘ਤੇ ਚਰਚਾ ਕਰਨ ਮਗਰੋਂ ਜਲਦ ਹੀ ਅੰਤਰਰਾਸ਼ਟਰੀ ਯਾਤਰੀ ਸੇਵਾਵਾਂ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਜਾਵੇਗਾ ਅਤੇ ਇਸ ਨੂੰ ਸਹੀ ਸਮੇਂ ‘ਤੇ ਸੂਚਿਤ ਕੀਤਾ ਜਾਵੇਗਾ।
ਜ਼ਰੂਰੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਬੀ 1.1.529 ਜਾਂ ਓਮੀਕ੍ਰਨੋ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਤਰਰਾਸ਼ਟਰੀ ਉਡਾਣਾਂ ਦੀ ਯੋਜਨਾ ਦੀ ਸਮੀਖਿਆ ਕਰਨ। ਪ੍ਰਧਾਨ ਮੰਤਰੀ ਨੇ ਕੋਵਿਡ-19 ਅਤੇ ਟੀਕਾਕਰਨ ਨਾਲ ਸਬੰਧਤ ਸਥਿਤੀ ਦੀ ਸਮੀਖਿਆ ਕਰਨ ਲਈ ਆਯੋਜਿਤ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਇਹ ਗੱਲ ਕਹੀ। ਇਸ ਦੇ ਨਾਲ, ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ ਨਿਗਰਾਨੀ ਕਰਨ ਅਤੇ ਜੋਖਮ ਵਾਲੇ ਦੇਸ਼ਾਂ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਅਧਾਰ ‘ਤੇ ਕੋਵਿਡ ਟੈਸਟ ਕਰਵਾਉਣ ਦੀ ਗੱਲ ਵੀ ਕੀਤੀ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਕੋਵਿਡ-19 ਦਾ ਵੇਰੀਐਂਟ ਓਮੀਕ੍ਰਨੋ ਪਹਿਲੀ ਵਾਰ ਦੱਖਣੀ ਅਫਰੀਕਾ ਵਿੱਚ ਪਾਇਆ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: