ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਵਿੱਚ ਸ਼ਾਮਿਲ ਅਰਬਪਤੀ ਬਿਲ ਗੇਟਸ ਕੋਰੋਨਾ ਪਾਜ਼ੀਟਿਵ ਹੋ ਗਏ ਹਨ । ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਇੱਕ ਟਵੀਟ ਰਾਹੀਂ ਦਿੱਤੀ ਹੈ । ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕੁੱਲ ਚਾਰ ਟਵੀਟ ਕੀਤੇ। ਇਨ੍ਹਾਂ ਵਿੱਚ ਉਨ੍ਹਾਂ ਨੇ ਆਪਣੇ ਕੋਰੋਨਾ ਪਾਜ਼ੀਟਿਵ ਹੋਣ, ਟੀਕਾਕਰਨ ਕਰਵਾਉਣ ਤੇ ਆਪਣੀ ਫਾਊਂਡੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਬਿਲ ਗੇਟਸ ਨੇ ਟਵੀਟ ਕਰਦਿਆਂ ਲਿਖਿਆ ਕਿ ਕੋਵਿਡ-19 ਦੀ ਮੇਰੀ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ। ਮੈਂ ਫਿਲਹਾਲ ਹਲਕੇ ਲੱਛਣ ਮਹਿਸੂਸ ਕਰ ਰਿਹਾ ਹਾਂ । ਉਨ੍ਹਾਂ ਕਿਹਾ ਕਿ ਮੈਂ ਉਦੋਂ ਤੱਕ ਕੁਆਰੰਟੀਨ ਰਹਾਂਗਾ ਜਦੋਂ ਤੱਕ ਮੈਂ ਪੂਰੀ ਤਰ੍ਹਾਂ ਤੰਦਰੁਸਤ ਨਹੀਂ ਹੋ ਜਾਂਦਾ । ਮੈਂ ਡਾਕਟਰਾਂ ਦੀ ਸਲਾਹ ਦਾ ਪਾਲਣ ਕਰ ਰਿਹਾ ਹਾਂ।
ਇਹ ਵੀ ਪੜ੍ਹੋ: ਮੋਹਾਲੀ ਬਲਾਸਟ ਮਾਮਲੇ ਨਾਲ ਜੁੜੀ ਵੱਡੀ ਖਬਰ, ਪੁਲਿਸ ਨੇ ਬਰਾਮਦ ਕੀਤਾ ਰਾਕੇਟ ਲਾਂਚਰ
ਇਸ ਤੋਂ ਇਲਾਵਾ ਇੱਕ ਹੋਰ ਟਵੀਟ ਵਿੱਚ ਉਨ੍ਹਾਂ ਲਿਖਿਆ, “ਮੈਂ ਖੁਸ਼ਕਿਸਮਤ ਹਾਂ ਕਿ ਮੈ ਕੋਰੋਨਾ ਵੈਕਸੀਨ ਲਗਵਾ ਲਈ ਸੀ ਤੇ ਅਤੇ ਇਸਦੀ ਬੂਸਟਰ ਡੋਜ਼ ਵੀ ਲਗਵਾ ਲਈ ਸੀ । ਸਾਡੇ ਕੋਲ ਕੋਰੋਨਾ ਜਾਂਚ ਤੇ ਮੈਡੀਕਲ ਦੇਖਭਾਲ ਦੀਆਂ ਚੰਗੀਆਂ ਸਹੂਲਤਾਂ ਹਨ।”
ਦੱਸ ਦੇਈਏ ਕਿ ਗੇਟਸ ਨੇ ਇੱਕ ਹੋਰ ਟਵੀਟ ਵਿੱਚ ਕਿਹਾ,”ਗੇਟਸ ਫਾਊਂਡੇਸ਼ਨ ਦੀਆਂ ਟੀਮਾਂ ਦੋ ਸਾਲਾਂ ਬਾਅਦ ਅੱਜ ਪਹਿਲੀ ਵਾਰ ਇਕੱਠੀਆਂ ਹੋ ਰਹੀਆਂ ਹਨ ਅਤੇ ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਸਾਰਿਆਂ ਨੂੰ ਦੇਖਣ ਤੇ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਉਨ੍ਹਾਂ ਦਾ ਧੰਨਵਾਦ ਕਰਨ ਦਾ ਮੌਕਾ ਮਿਲੇਗਾ। ਅਸੀਂ ਆਪਣੇ ਭਾਈਵਾਲਾਂ ਨਾਲ ਕੰਮ ਕਰਨਾ ਜਾਰੀ ਰੱਖਾਂਗੇ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ ਕਿ ਸਾਡੇ ਵਿੱਚੋਂ ਕਿਸੇ ਨੂੰ ਵੀ ਦੁਬਾਰਾ ਮਹਾਂਮਾਰੀ ਨਾਲ ਜੂਝਣਾ ਨਾ ਪਵੇ।”
ਵੀਡੀਓ ਲਈ ਕਲਿੱਕ ਕਰੋ -: