ਪਾਕਿਸਤਾਨ ਦੇ ਲਾਹੌਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਲਾਹੌਰ ਦੇ ਨਿਊ ਅਨਾਰਕਲੀ ਬਾਜ਼ਾਰ ਵਿੱਚ ਧਮਾਕਾ ਹੋਇਆ ਹੈ। ਲਾਹੌਰ ਦੇ ਨਿਊ ਅਨਾਰਕਲੀ ਬਾਜ਼ਾਰ ‘ਚ ਪਾਨ ਮੰਡੀ ਇਲਾਕੇ ‘ਚ ਹੋਏ ਟਾਈਮ ਡਿਵਾਈਸ ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ।
ਜਦਕਿ 20 ਹੋਰ ਲੋਕ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਿਕ ਬਚਾਅ ਦਲ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਫੋਰੈਂਸਿਕ ਸੂਤਰਾਂ ਨੇ ਕਿਹਾ ਹੈ ਕਿ ਟੀਮਾਂ ਧਮਾਕੇ ਵਿੱਚ ਵਰਤੇ ਗਏ ਵਿਸਫੋਟਕਾਂ ਦੀ ਮਾਤਰਾ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ। ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਉਸਮਾਨ ਬੁਜ਼ਦਾਰ ਨੇ ਧਮਾਕੇ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਇੰਸਪੈਕਟਰ ਜਨਰਲ (ਆਈਜੀ) ਤੋਂ ਰਿਪੋਰਟ ਮੰਗੀ ਹੈ।
ਇਹ ਵੀ ਪੜ੍ਹੋ : ਬਜਟ 2022 : MSP ਸਣੇ ਕਿਸਾਨਾਂ ਲਈ ਇਹ ਵੱਡੇ ਐਲਾਨ ਕਰ ਸਕਦੇ ਨੇ ਵਿੱਤ ਮੰਤਰੀ ਸੀਤਾਰਮਨ
ਧਮਾਕੇ ਕਾਰਨ ਆਸ-ਪਾਸ ਦੀਆਂ ਦੁਕਾਨਾਂ ਅਤੇ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ ਹਨ ਅਤੇ ਮੋਟਰਸਾਈਕਲ ਵੀ ਨੁਕਸਾਨੇ ਗਏ ਹਨ। ਪੁਲਿਸ ਨੇ ਦੱਸਿਆ ਕਿ ਧਮਾਕੇ ਵਿੱਚ ਕਰੀਬ 1.5 ਕਿਲੋਗ੍ਰਾਮ ਵਿਸਫੋਟਕ ਦੀ ਵਰਤੋਂ ਕੀਤੀ ਗਈ ਸੀ। ਅੱਗੇ ਪਤਾ ਲੱਗਾ ਹੈ ਕਿ ਵਿਸਫੋਟਕਾਂ ਨੂੰ ਮੋਟਰਸਾਈਕਲਾਂ ਦੇ ਵਿਚਕਾਰ ਜ਼ਮੀਨ ‘ਤੇ ਰੱਖਿਆ ਗਿਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਆਈਜੀ ਅਪਰੇਸ਼ਨਜ਼ ਨੇ ਕਿਹਾ ਕਿ ਪੁਲੀਸ ਟੀਮਾਂ ਘਟਨਾ ਵਾਲੀ ਥਾਂ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਅਤੇ ਜਲਦੀ ਹੀ ਧਮਾਕੇ ਦੇ ਵੇਰਵਿਆਂ ਦੀ ਪੁਸ਼ਟੀ ਕਰ ਦਿੱਤੀ ਜਾਵੇਗੀ। ਮੇਓ ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਦੀ ਹਾਲਤ ਗੰਭੀਰ ਹੈ ਅਤੇ ਡਾਕਟਰ ਉਨ੍ਹਾਂ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਡਾਕਟਰਾਂ ਨੇ ਹੋਰ ਜ਼ਖਮੀਆਂ ਨੂੰ ਵੀ ਮੁੱਢਲੀ ਸਹਾਇਤਾ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: