ਅਫਗਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ ਸ਼ਹਿਰ ‘ਚ ਦੋ ਦਿਨਾਂ ਬਾਅਦ ਫਿਰ ਤੋਂ ਹਮਲਾ ਹੋਇਆ ਹੈ। ਸੂਚਨਾ ਮੁਤਾਬਕ ਅੱਜ ਸ਼ਹਿਰ ਵਿੱਚ ਪੱਤਰਕਾਰਾਂ ਦੇ ਐਵਾਰਡ ਸਮਾਰੋਹ ਆਯੋਜਿਤ ਕੀਤਾ ਗਿਆ ਸੀ, ਜਿਸ ‘ਚ ਬੰਬ ਧਮਾਕਾ ਕੀਤਾ ਗਿਆ ਹੈ। ਇਸ ਧਮਾਕੇ ਵਿੱਚ ਘੱਟੋ-ਘੱਟ 7 ਵਿਅਕਤੀ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੀ ਜਾਣਕਾਰੀ ਬਲਖ ਪੁਲਿਸ ਦੇ ਤਾਲਿਬਾਨ-ਨਿਯੁਕਤ ਬੁਲਾਰੇ ਮੁਹੰਮਦ ਆਸਿਫ਼ ਵਜ਼ੀਰੀ ਵੱਲੋਂ ਸਾਂਝਾ ਕੀਤਾ ਗਿਆ ਹੈ।
ਆਸਿਫ਼ ਨੇ ਦੱਸਿਆ ਕਿ ਬਲਖ ਸੂਬੇ ਦੀ ਰਾਜਧਾਨੀ ਮਜ਼ਾਰ-ਏ-ਸ਼ਰੀਫ਼ ਦੇ ਤਬੀਅਨ ਫਰਹਾਂਗ ਸੈਂਟਰ ਵਿੱਚ ਸਵੇਰੇ 11 ਵਜੇ ਪੱਤਰਕਾਰ ਇੱਕ ਪੁਰਸਕਾਰ ਸਮਾਰੋਹ ਲਈ ਇਕੱਠੇ ਹੋਏ ਸਨ, ਇਸ ਦੌਰਾਨ ਇਹ ਧਮਾਕਾ ਹੋਇਆ। ਉਨ੍ਹਾਂ ਦੱਸਿਆ ਧਮਾਕੇ ‘ਚ 7ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 14 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਸਕਦੀ ਹੈ।
ਇਹ ਵੀ ਪੜ੍ਹੋ : ਮੁੰਬਈ ‘ਚ ਪ੍ਰੇਮੀ ਜੋੜੇ ਨੇ ਕੀਤੀ ਖੁਦ.ਖੁਸ਼ੀ, ਵਿਆਹ ਲਈ ਨਹੀਂ ਮੰਨ ਰਿਹਾ ਸੀ ਪਰਿਵਾਰ
ਦੱਸ ਦੇਈਏ ਕਿ ਦੋ ਦਿਨ ਪਹਿਲਾਂ ਵੀ ਮਜ਼ਾਰ-ਏ-ਸ਼ਰੀਫ ਵਿੱਚ ਬੰਬ ਧਮਾਕਾ ਹੋਇਆ ਸੀ। ਜਿਸ ‘ਚ ਸੂਬਾਈ ਗਵਰਨਰ ਦਾਊਦ ਮੁਜਮਲ ਅਤੇ ਦੋ ਹੋਰ ਮਾਰੇ ਗਏ ਸਨ। ਇਸ ਦੇ ਨਾਲ ਹੀ ਚਾਰ ਜ਼ਖਮੀ ਵੀ ਹੋਏ ਸਨ। ਮਜ਼ਾਰ-ਏ-ਸ਼ਰੀਫ ਸ਼ਹਿਰ ਵਿੱਚ ਅੱਜ ਹੋਏ ਧਮਾਕੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਤੁਰੰਤ ਨਹੀਂ ਹੋ ਸਕੀ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿੱਚ ਇੱਕ ਪੱਤਰਕਾਰ ਵੀ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -: