British PM Boris Johnson self-isolating: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਇੱਕ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਨੇ ਖੁਦ ਦੱਸਿਆ ਕਿ ਉਹ ਕਿਸੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ।
ਇੱਕ ਰਿਪੋਰਟ ਅਨੁਸਾਰ ਬ੍ਰਿਟਿਸ਼ ਸਰਕਾਰ ਦੇ ਇੱਕ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਬ੍ਰਿਟਿਸ਼ ਪ੍ਰਧਾਨਮੰਤਰੀ ਬੋਰਿਸ ਜਾਨਸਨ ਸੰਸਦ ਦੇ ਕੋਰੋਨਾ ਤੋਂ ਪ੍ਰਭਾਵਿਤ ਮੈਂਬਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਆਈਸੋਲੇਟ ਹੋ ਗਏ ਹਨ। ਆਈਸੋਲੇਟ ਹੋਣ ਦੀ ਜਾਣਕਾਰੀ ਖੁਦ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਟਵੀਟ ਕਰ ਕੇ ਸਾਂਝੀ ਕੀਤੀ।
ਦਰਅਸਲ, ਬੋਰਿਸ ਜਾਨਸਨ ਨੇ ਕਿਹਾ ਕਿ ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਆਪ ਨੂੰ ਆਈਸੋਲੇਟ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਉਨ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਕੋਈ ਲੱਛਣ ਨਹੀਂ ਮਿਲੇ ਹਨ, ਪਰ ਉਹ ਨਿਯਮਾਂ ਦੀ ਪਾਲਣਾ ਕਰਨਗੇ ਅਤੇ N10 ਤੋਂ ਸਰਕਾਰੀ ਕੰਮ ਸੰਭਾਲਣਗੇ । ਉਹ ਮਹਾਂਮਾਰੀ ਵਿਰੁੱਧ ਸਰਕਾਰੀ ਮੁਹਿੰਮ ਦਾ ਕਾਰਜਭਾਰ ਸੰਭਾਲਣਗੇ ।
ਦੱਸ ਦੇਈਏ ਕਿ ਬੋਰਿਸ ਜਾਨਸਨ ਇਸ ਤੋਂ ਪਹਿਲਾਂ ਖੁਦ ਕੋਰੋਨਾ ਸੰਕ੍ਰਮਿਤ ਹੋ ਚੁੱਕੇ ਹਨ। ਇਲਾਜ ਤੋਂ ਬਾਅਦ ਉਹ ਕੋਰੋਨਾ ਤੋਂ ਮੁਕਤ ਹੋਏ ਸੀ । ਅਪ੍ਰੈਲ 2020 ਵਿਚ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿੰਨ ਦਿਨ ICU ਵਿੱਚ ਰਹਿਣਾ ਪਿਆ ਸੀ ।
ਇਹ ਵੀ ਦੇਖੋ: ਅੱਜ ਤੋਂ ਖੁੱਲ੍ਹਣਗੇ ਵਿਦਿਆਰਥੀਆਂ ਲਈ ਕਾਲਜਾਂ ਦੇ ਦਰਵਾਜ਼ੇ ਪਰ ਕਿਵੇਂ ਲੱਗਣਗੀਆਂ ਕਲਾਸਾਂ