ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ‘ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਲੰਕਾਸ਼ਾਇਰ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਦੇ ਖਿਲਾਫ £100 ਦਾ ਚਲਾਨ ਜਾਰੀ ਕੀਤਾ। ਹਾਲਾਂਕਿ ਸੁਨਕ ਨੇ ਦੋ ਦਿਨ ਪਹਿਲਾਂ ਯਾਨੀ ਵੀਰਵਾਰ ਨੂੰ ਇਸ ਮਾਮਲੇ ‘ਚ ਮੁਆਫੀ ਮੰਗੀ ਹੈ।
ਦੱਸ ਦੇਈਏ ਕਿ ਇਹ ਦੂਜੀ ਵਾਰ ਹੈ ਜਦੋਂ ਰਿਸ਼ੀ ਸੁਨਕ ਨੂੰ ਸਰਕਾਰ ਵਿੱਚ ਜੁਰਮਾਨਾ ਲਗਾਇਆ ਗਿਆ ਹੈ। ਜੂਨ 2020 ਵਿੱਚ ਕੋਰੋਨਾ ਲੌਕਡਾਊਨ ਦੌਰਾਨ ਸੁਨਕ ਨੇ ਲਾਕਡਾਊਨ ਦੇ ਨਿਯਮਾਂ ਨੂੰ ਤੋੜਦੇ ਹੋਏ ਡਾਊਨਿੰਗ ਸਟ੍ਰੀਟ ‘ਚ ਜਨਮਦਿਨ ਦੀ ਪਾਰਟੀ ‘ਚ ਸ਼ਿਰਕਤ ਕੀਤੀ ਸੀ।
ਇਸ ਮਾਮਲੇ ‘ਚ ਖਾਸ ਗੱਲ ਇਹ ਹੈ ਕਿ ਸੁਨਕ ਖੁਦ ਗੱਡੀ ਨਹੀਂ ਚਲਾ ਰਹੇ ਸਨ ਅਤੇ ਨਾ ਹੀ ਉਹ ਕਾਰ ਦੀ ਅਗਲੀ ਸੀਟ ‘ਤੇ ਬੈਠੇ ਸਨ। ਉਹ ਗੱਡੀ ਦੀ ਪਿਛਲੀ ਸੀਟ ‘ਤੇ ਬੈਠੇ ਸਨ। ਜਦੋਂ ਕਾਰ ਚੱਲ ਰਹੀ ਸੀ ਤਾਂ ਉਹ ਸੋਸ਼ਲ ਮੀਡੀਆ ਲਈ ਵੀਡੀਓ ਬਣਾ ਰਹੇ ਸਨ। ਰਿਸ਼ੀ ਸੁਨਕ ਦਾ ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬ੍ਰਿਟੇਨ ਦੀ ਪੁਲਿਸ ਨੇ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ : ਚਾਈਲਡ ਵੈਲਫੇਅਰ ਕੌਂਸਲ ਆਫ ਇੰਡੀਆ ਵੱਲੋਂ ਬਹਾਦੁਰੀ ਪੁਰਸਕਾਰ ਲਈ ਜੇਤੂ ਬੱਚਿਆਂ ‘ਚ 3 ਬੱਚੇ ਪੰਜਾਬ ਦੇ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 10 ਡਾਊਨਿੰਗ ਸਟ੍ਰੀਟ ਤੋਂ ਇਕ ਬਿਆਨ ‘ਚ ਕਿਹਾ ਗਿਆ, ‘ਸੁਨਕ ਨੇ ਆਪਣੀ ਗਲਤੀ ਨੂੰ ਪੂਰੀ ਤਰ੍ਹਾਂ ਸਵੀਕਾਰ ਕੀਤਾ ਹੈ ਅਤੇ ਮੁਆਫੀ ਮੰਗੀ ਹੈ। ਉਹ ਜੁਰਮਾਨਾ ਭਰਨ ਲਈ ਤਿਆਰ ਹੈ। ਜਦੋਂ PM ਨੇ ਇਹ ਵੀਡੀਓ ਬਣਾਈ ਤਾਂ ਉਹ ਉੱਤਰੀ ਇੰਗਲੈਂਡ ਦੇ ਲੰਕਾਸ਼ਾਇਰ ਵਿੱਚ ਸਨ। ਲੰਕਾਸ਼ਾਇਰ ਪੁਲਿਸ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਵਿੱਚ PM ਸੁਨਕ ਦੇ ਨਾਮ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੁਲਿਸ ਨੇ ਲਿਖਿਆ, ਵੀਡੀਓ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਲੰਕਾਸ਼ਾਇਰ ਵਿੱਚ ਚੱਲਦੀ ਕਾਰ ਵਿੱਚ ਸੀਟ ਬੈਲਟ ਨਾ ਬੰਨ੍ਹਣ ਲਈ ਸ਼ੁੱਕਰਵਾਰ, 20 ਜਨਵਰੀ ਨੂੰ ਲੰਡਨ ਦੇ ਇੱਕ 42 ਸਾਲਾ ਵਿਅਕਤੀ ਨੂੰ ਜੁਰਮਾਨਾ ਲਗਾਇਆ ਗਿਆ ਹੈ। ਬ੍ਰਿਟੇਨ ‘ਚ ਜੇਕਰ ਕੋਈ ਯਾਤਰੀ ਸੀਟ ਬੈਲਟ ਨਹੀਂ ਬੰਨ੍ਹਦਾ ਤਾਂ ਉਸ ‘ਤੇ 10,000 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਂਦਾ ਹੈ। ਜੇਕਰ ਮਾਮਲਾ ਅਦਾਲਤ ‘ਚ ਜਾਂਦਾ ਹੈ ਤਾਂ ਉਸ ‘ਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।