ਸਾਊਦੀ ਅਰਬ ਵਿਚ ਰਮਜ਼ਾਨ ਦੌਰਾਨ ਇਕ ਵੱਡਾ ਹਾਦਸਾ ਵਾਪਰਿਆ ਹੈ। ਉਮਰਾਹ ਲਈ ਮੱਕਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਪੁਲ ਨਾਲ ਟਕਰਾਉਣ ‘ਤੋਂ ਬਾਅਦ ਪਲਟ ਗਈ। ਇਸ ‘ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 20 ਮੁਸਲਿਮ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 29 ਸ਼ਰਧਾਲੂਆਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਲਿਜਾਇਆ ਗਿਆ ਹੈ।
ਖਬਰਾਂ ਮੁਤਾਬਕ ਇਹ ਹਾਦਸਾ ਅਸੀਰ ਸੂਬੇ ਅਤੇ ਆਭਾ ਸ਼ਹਿਰ ਨੂੰ ਜੋੜਨ ਵਾਲੀ ਸੜਕ ‘ਤੇ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦੇ ਹੀ ਸਾਊਦੀ ਸਿਵਲ ਡਿਫੈਂਸ ਅਤੇ ਰੈੱਡ ਕ੍ਰੀਸੈਂਟ ਅਥਾਰਟੀ ਦੀਆਂ ਟੀਮਾਂ ਹਾਦਸੇ ਵਾਲੀ ਥਾਂ ‘ਤੇ ਪਹੁੰਚੀਆਂ ਅਤੇ ਇਲਾਕੇ ਨੂੰ ਘੇਰ ਲਿਆ। ਉਨ੍ਹਾਂ ਵੱਲੋਂ ਤੁਰੰਤ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵੱਖ-ਵੱਖ ਦੇਸ਼ਾਂ ਤੋਂ ਆਏ ਹੋਏ ਸਨ।
ਇਹ ਵੀ ਪੜ੍ਹੋ : BSF ਵੱਲੋਂ ਪਾਕਿ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨਾਕਾਮ, ਫਾਇਰਿੰਗ ਮਗਰੋਂ 3 ਪੈਕਟ ਹੈਰੋਇਨ ਬਰਾਮਦ
ਦੱਸ ਦੇਈਏ ਕਿ ਮੱਕਾ ਸ਼ਹਿਰ ਰਮਜ਼ਾਨ ਦੇ ਮਹੀਨੇ ਸ਼ਰਧਾਲੂਆਂ ਨਾਲ ਭਰਿਆ ਰਹਿੰਦਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਹੋਰ ਦੇਸ਼ਾਂ ਦੇ ਬਹੁਤ ਸਾਰੇ ਲੋਕ ਸ਼ਾਮਲ ਹੁੰਦੇ ਹਨ। ਇਹ ਸਾਲ ਦਾ ਉਹ ਸਮਾਂ ਹੈ ਜਦੋਂ ਮੱਕਾ ਅਤੇ ਮਦੀਨਾ ਦੀਆਂ ਗਲੀਆਂ ਬਹੁਤ ਵਿਅਸਤ ਹੋ ਜਾਂਦੀਆਂ ਹਨ। ਇਨ੍ਹਾਂ ਰਸਤਿਆਂ ’ਤੇ ਦਿਨ ਭਰ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੂੰ ਲੈ ਕੇ ਵਾਹਨ ਲੰਘਦੇ ਰਹਿੰਦੇ ਹਨ। ਅਜਿਹੇ ‘ਚ ਹਮੇਸ਼ਾ ਹੀ ਕੋਈ ਵੱਡਾ ਹਾਦਸਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -: