ਉੱਤਰੀ ਅਫਗਾਨਿਸਤਾਨ ‘ਚ ਬੀਤੇ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਬੱਸ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ‘ਚ 25 ਲੋਕਾਂ ਦੇ ਮੌਤ ਦੀ ਖਬਰ ਸਾਹਮਣੇ ਆਈ ਹੈ, ਜਿਨ੍ਹਾਂ ‘ਚ ਬੱਚੇ ਅਤੇ ਔਰਤਾਂ ਵੀ ਸ਼ਾਮਲ ਹਨ। ਸਥਾਨਕ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਸਰ-ਏ-ਪੁਲ ਸੂਬੇ ਦੇ ਪੁਲਿਸ ਬੁਲਾਰੇ ਦੀਨ ਮੁਹੰਮਦ ਨਜ਼ਾਰੀ ਨੇ ਦੱਸਿਆ ਕਿ ਇਹ ਘਟਨਾ ਸਰ-ਏ-ਪੁਲ ਸੂਬੇ ਦੇ ਪਹਾੜੀ ਇਲਾਕੇ ‘ਚ ਵਾਪਰੀ ਹੈ।ਉਨ੍ਹਾਂ ਦੱਸਿਆ ਕਿ ਬੱਸ ‘ਚ ਸਵਾਰ ਸਾਰੇ ਯਾਤਰੀ ਇੱਕ ਵਿਆਹ ਸਮਾਗਮ ‘ਚ ਸ਼ਾਮਲ ਹੋ ਕੇ ਵਾਪਸ ਪਰਤ ਰਹੇ ਸਨ। ਇਸ ਦੌਰਾਨ ਇਹ ਦਰਦਨਾਕ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : ਮਾਂ ਬੋਲੀ ‘ਚ ਪਿਛੜ ਰਹੇ ਪੰਜਾਬੀ: ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ‘ਚ 13 ਹਜ਼ਾਰ ਤੋਂ ਵੱਧ ਫੇਲ੍ਹ
ਪੁਲਿਸ ਨੇ ਦੱਸਿਆ ਕਿ ਹਾਦਸੇ ‘ਚ 9 ਬੱਚੇ ਅਤੇ 12 ਔਰਤਾਂ ਸਣੇ ਕੁੱਲ 25 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਪੁਲਿਸ ਕਮਾਂਡਰ ਦੇ ਬੁਲਾਰੇ ਦੀਨ ਮੁਹੰਮਦ ਨਜ਼ਾਰੀ ਨੇ ਕਿਹਾ ਕਿ ਜਾਂਚ ‘ਚ ਡਰਾਈਵਰ ਦੀ ਲਾਪਰਵਾਹੀ ਸਾਹਮਣੇ ਆ ਰਹੀ ਹੈ। ਉਨ੍ਹਾਂ ਫਿਲਹਾਲ ਹਾਦਸੇ ਲਈ ਬੱਸ ਡਰਾਈਵਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: