Canada authorizes Pfizer Covid vaccine: ਕੋਰੋਨਾ ਸੰਕਟ ਵਿਚਾਲੇ ਕੈਨੇਡੀਅਨ ਸਿਹਤ ਵਿਭਾਗ ਨੇ 12-15 ਸਾਲਾਂ ਦੇ ਬੱਚਿਆਂ ਲਈ ਫਾਈਜ਼ਰ ਕੰਪਨੀ ਦੀ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਨੇਡੀਅਨ ਸਿਹਤ ਵਿਭਾਗ ਦੇ ਮੁੱਖ ਸਿਹਤ ਸਲਾਹਕਾਰ ਸੁਪ੍ਰੀਆ ਸ਼ਰਮਾ ਨੇ ਬੁੱਧਵਾਰ ਨੂੰ ਇਸ ਦੀ ਪੁਸ਼ਟੀ ਕੀਤੀ । ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਬੱਚਿਆਂ ਨੂੰ ਆਮ ਜ਼ਿੰਦਗੀ ਜਿਊਣ ਦਾ ਮੌਕਾ ਮਿਲੇਗਾ । ਇਸ ਤੋਂ ਪਹਿਲਾਂ ਵੈਕਸੀਨ ਨੂੰ 16 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਮਨਜ਼ੂਰੀ ਦਿੱਤੀ ਗਈ ਸੀ।
ਇਸ ਤੋਂ ਇਲਾਵਾ ਯੂਐਸ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਅਗਲੇ ਹਫਤੇ ਤੱਕ ਨੌਜਵਾਨਾਂ ਲਈ ਫਾਈਜ਼ਰ ਵੈਕਸੀਨ ਨੂੰ ਵੀ ਮਨਜ਼ੂਰੀ ਦੇ ਸਕਦਾ ਹੈ। ਅਗਲੇ ਸਾਲ ਸਕੂਲ ਖੁੱਲ੍ਹਣ ਤੋਂ ਪਹਿਲਾਂ ਬਹੁਤ ਸਾਰੇ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦੇਣ ਦੀ ਤਿਆਰੀ ਹੈ। ਇਸ ਵੈਕਸੀਨ ਲਈ ਪਹਿਲਾਂ ਤੋਂ ਹੀ 16 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਮਨਜ਼ੂਰੀ ਦੇ ਦਿੱਤੀ ਗਈ ਸੀ। ਇਸ ਵੈਕਸੀਨ ਨੇ ਨੌਜਵਾਨਾਂ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਸੀ । ਜਿਸ ਤੋਂ ਬਾਅਦ ਹੁਣ ਇਹ ਨਵਾਂ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਫਾਈਜ਼ਰ ਨੇ ਮਾਰਚ ਵਿੱਚ ਇਹ ਅੰਕੜੇ ਜਾਰੀ ਕੀਤੇ ਸਨ। ਜਿਸ ਵਿੱਚ 12 ਤੋਂ 15 ਸਾਲ ਦੇ 2260 ਵਲੰਟੀਅਰਾਂ ਨੂੰ ਟੀਕਾ ਲਗਾਇਆ ਗਿਆ ਸੀ । 18 ਸਾਲ ਦੇ ਲੋਕਾਂ ਦੀ ਤੁਲਨਾ ਵਿੱਚ 12 ਤੋਂ 15 ਸਾਲ ਦੀ ਉਮਰ ਦੇ ਜਿਨ੍ਹਾਂ ਲੋਕਾਂ ਨੂੰ ਵੈਕਸੀਨ ਦੀ ਡੋਜ਼ ਦਿੱਤੀ ਗਈ ਸੀ। ਉਨ੍ਹਾਂ ਵਿੱਚ ਇੱਕ ਵੀ ਕੋਰੋਨਾ ਕੇਸ ਸਾਹਮਣੇ ਨਹੀਂ ਆਇਆ ਸੀ । ਇਸ ਬਾਰੇ ਸੁਪ੍ਰੀਆ ਸ਼ਰਮਾ ਨੇ ਕਿਹਾ ਕਿ ਸਬੂਤ ਮਿਲੇ ਹਨ ਕਿ ਇਹ ਟੀਕਾ ਇਸ ਉਮਰ ਸਮੂਹ ਦੇ ਲੋਕਾਂ ਲਈ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਹ ਕੈਨੇਡਾ ਵਿੱਚ ਬੱਚਿਆਂ ਲਈ ਮਨਜੂਰ ਹੋਣ ਵਾਲੀ ਪਹਿਲੀ ਵੈਕਸੀਨ ਹੈ।