ਕੈਨੇਡਾ ਦੇ ਵੱਡੇ ਸ਼ਹਿਰ ਟੋਰਾਂਟੋ ਵਿੱਚ ਤੇਜ਼ ਮੀਂਹ ਕਾਰਨ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਦੱਸ ਦੇਈਏ ਕਿ ਕੈਨੇਡਾ ਵਿੱਚ ਪਏ ਰਿਕਾਰਡ ਮੀਂਹ ਕਾਰਨ ਟੋਰਾਂਟੋ ਦੇ ਕੁਝ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ । ਜਿਸ ਤੋਂ ਬਾਅਦ ਬਿਜਲੀ ਦੀ ਸਪਲਾਈ ਠੱਪ ਹੋ ਗਈ ਹੈ ਤੇ ਸ਼ਹਿਰ ਦੇ ਮੁੱਖ ਹਾਈਵੇ ‘ਤੇ ਗੱਡੀਆਂ ਫਸ ਗਈਆਂ ਹਨ।
ਉੱਥੇ ਹੀ ਮੰਗਲਵਾਰ ਨੂੰ ਟੋਰਾਂਟੋ ਵਿੱਚ ਤਕਰੀਬਨ 100 MM. ਮੀਂਹ ਪਿਆ, ਜੋ ਕਿ 1941 ਵਿੱਚ ਸ਼ਹਿਰ ਵਿੱਚ ਦਰਜ ਕੀਤੇ ਗਏ ਰੋਜ਼ਾਨਾ ਮੀਂਹ ਦੇ ਰਿਕਾਰਡ ਨੂੰ ਪਾਰ ਕਰ ਗਿਆ। ਟੋਰਾਂਟੋ ਹਾਈਡਰੋ ਅਨੁਸਾਰ ਤੂਫਾਨ ਕਾਰਨ 167,000 ਤੋਂ ਵੱਧ ਘਰਾਂ ਨੂੰ ਬਿਜਲੀ ਨਹੀਂ ਜਾ ਰਹੀ ਹੈ । ਓਨਟਾਰੀਓ ਝੀਲ ਦੇ ਟੋਰਾਂਟੋ ਟਾਪੂ ‘ਤੇ ਬਿਲੀ ਬਿਸ਼ਪ ਹਵਾਈ ਅੱਡੇ ਤੋਂ ਕਈ ਉਡਾਣਾਂ ਵੀ ਦੇਰੀ ਜਾਂ ਰੱਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਲੁਧਿਆਣਾ ‘ਚ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਾਤ ‘ਚ ਮੌਤ, LIG ਫਲੈਟ ‘ਚੋਂ ਮਿਲੀ ਮ੍ਰਿਤਕ ਦੇਹ
ਦੱਸ ਦਯੋਯੇ ਕਿ ਭਾਰੀ ਮੀਂਹ ਤੋਂ ਬਾਅਦ ਓਨਟਾਰੀਓ ਹਾਈਵੇ 410 ਨੂੰ ਵੀ ਬੰਦ ਕਰ ਦਿੱਤਾ ਗਿਆ ਹੈ । ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਘੱਟੋ-ਘੱਟ 14 ਲੋਕਾਂ ਨੂੰ ਬਚਾਇਆ ਗਿਆ ਹੈ । ਟੋਰਾਂਟੋ ਦੀ ਫਾਇਰ ਸਰਵਿਸ ਨੂੰ ਲਿਫਟਾਂ ਵਿੱਚ ਫਸੇ ਲੋਕਾਂ ਤੋਂ ਕਈ ਕਾਲਾਂ ਪ੍ਰਾਪਤ ਹੋਈਆਂ ਕਿਉਂਕਿ ਸ਼ਹਿਰ ਦੇ ਕੇਂਦਰ ਦੇ ਵੱਡੇ ਹਿੱਸਿਆਂ ਵਿੱਚ ਬਿਜਲੀ ਬੰਦ ਹੋ ਗਈ ਸੀ। ਟੋਰਾਂਟੋ ਤੇ ਰੀਜਨ ਕੰਜ਼ਰਵੇਸ਼ਨ ਅਥਾਰਟੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਸਮੁੰਦਰੀ ਕਿਨਾਰਿਆਂ ਤੇ ਨਦੀਆਂ ਦੇ ਨੇੜਲੇ ਇਲਾਕਿਆਂ ਵਿੱਚ ਹੜ੍ਹਾਂ ਦਾ ਖ਼ਤਰਾ ਹੈ।
ਵੀਡੀਓ ਲਈ ਕਲਿੱਕ ਕਰੋ -: