ਚੀਨ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਹਾਹਾਕਾਰ ਮਚਾਈ ਹੋਈ ਹੈ। ਇੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਨਵੇਂ ਮਰੀਜ਼ ਸਾਹਣੇ ਆ ਰਹੇ ਹਨ. ਮੌਤਾਂ ਦਾ ਅੰਕੜਾ ਵੀ ਆਸਮਾਨ ਛੂਹ ਰਿਹਾ ਹੈ। ਚੀਨ ਦੇ ਹਾਲਾਤਾਂ ਦੇ ਮੱਦੇਨਜ਼ਰ ਪੂਰੀ ਦੁਨੀਆ ਡਰੀ ਹੋਈ ਹੈ। ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਦੇ ਲਈ ਕਈ ਨਿਯਮਾਂ ਨੂੰ ਲਾਗੂ ਕਰ ਦਿੱਤਾ ਹੈ। ਹੁਣ ਕੈਨੇਡਾ ਵੀ ਇਸ ਲਿਸਟ ਵਿੱਚ ਸ਼ਾਮਿਲ ਹੋ ਗਿਆ ਹੈ।
ਕੈਨੇਡਾ ਵਿੱਚ ਵੀ ਚੀਨ ਤੋਂ ਆਉਣ ਵਾਲੇ ਯਾਤਰੀਆਂ ਦਾ ਲਾਜ਼ਮੀ ਰੂਪ ਨਾਲ ਕੋਰੋਨਾ ਟੈਸਟ ਕੀਤਾ ਜਾਵੇਗਾ। ਕੈਨੇਡਾ ਸਥਿਤ ਟੈਲੀਵਿਜ਼ਨ ਨੈੱਟਵਰਕ ਅਨੁਸਾਰ ਕੈਨੇਡਾ ਸਰਕਾਰ ਨੇ ਚੀਨ, ਹਾਂਗਕਾਂਗ ਤੇ ਮਕਾਊ ਤੋਂ ਆਉਣ ਵਾਲੇ ਯਾਤਰੀਆਂ ਦੇ ਲਈ ਕੋਰੋਨਾ ਟੈਸਟ ਨੂੰ ਲਾਜ਼ਮੀ ਕਰ ਦਿੱਤਾ ਹੈ। ਇਹ ਫ਼ੈਸਲਾ ਚੀਨ ਵਿੱਚ ਵਿਗੜਦੇ ਹਾਲਾਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਕੈਨੇਡਾ ਸਰਕਾਰ ਵੱਲੋਂ ਜਾਰੀ ਗਾਈਡਲਾਈਨ ਦੇ ਅਨੁਸਾਰ 5 ਜਨਵਰੀ ਤੋਂ ਚੀਨ, ਹਾਂਗਕਾਂਗ ਜਾਂ ਮਕਾਊ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੈਨੇਡਾ ਆਉਣ ‘ਤੇ ਕੋਰੋਨਾ ਨੈਗੇਟਿਵ ਟੈਸਟ ਰਿਪੋਰਟ ਪੇਸ਼ ਕਰਨੀ ਪਵੇਗੀ। ਨੈਗੇਟਿਵ ਕੋਰੋਨਾ ਰਿਪੋਰਟ ਦੇ ਨਾਲ ਹੀ ਯਾਤਰੀਆਂ ਨੂੰ ਜਹਾਜ਼ ਵਿੱਚ ਚੜਾਇਆ ਜਾਵੇਗਾ। ਕੈਨੇਡਾ ਏਅਰਪੋਰਟ ‘ਤੇ ਯਾਤਰੀਆਂ t ਓਂ ਇਹ ਵੀ ਪੁੱਛਿਆ ਜਾਵੇਗਾ ਕਿ ਕੀ ਉਨ੍ਹਾਂ ਨੇ ਪਿਛਲੇ 10 ਦਿਨਾਂ ਵਿੱਚ ਚੀਨ, ਹਾਂਗਕਾਂਗ ਜਾਂ ਮਕਾਊ ਦੀ ਯਾਤਰਾ ਕੀਤੀ ਹੈ। ਇਨ੍ਹਾਂ ਜਗ੍ਹਾ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੁਆਰੰਟੀਨ ਵਿੱਚ ਰਹਿਣਾ ਲਾਜ਼ਮੀ ਹੋਵੇਗਾ।
ਦੱਸ ਦੇਈਏ ਕਿ ਜੇਕਰ ਯਾਤਰੀ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਕੈਨੇਡਾ ਦੀ ਸਰਹੱਦ ਸੇਵਾ ਏਜੰਸੀ ਦੇ ਅਧਿਕਾਰੀ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਣਕਾਰੀ ਪ੍ਰਦਾਨ ਕਰਨਗੇ। ਕੋਰੋਨਾ ਟੈਸਟ ਦਾ ਇਹ ਨਿਯਮ ਸਿਰਫ਼ ਹਵਾਈ ਯਾਤਰੀਆਂ ‘ਤੇ ਲਾਗੂ ਹੁੰਦਾ ਹੈ, ਸੜਕੀ ਰਸਤੇ ਰਾਹੀਂ ਆਉਣ ਵਾਲਿਆਂ ‘ਤੇ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਬ੍ਰਿਟੇਨ ਨੇ ਐਲਾਨ ਕੀਤਾ ਸੀ ਚੀਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਕੋਵਿਡ ਪ੍ਰੀ-ਡਿਪਾਰਚਰ ਟੈਸਟ ਲੈਣ ਦੀ ਜ਼ਰੂਰਤ ਹੈ। ਬ੍ਰਿਟੇਨ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ 5 ਜਨਵਰੀ ਤੋਂ ਚੀਨ ਤੋਂ ਇੰਗਲੈਂਡ ਆਉਣ ਵਾਲੇ ਲੋਕਾਂ ਨੂੰ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: