ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਬੁੱਧਵਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਨਿਊ ਡੇਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੇ ਸਮਰਥਨ ਵਾਪਸ ਲੈਣ ਦਾ ਐਲਾਨ ਕੀਤਾ ਹੈ। NDA ਨੇਤਾ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਉਹ ਦੋਹਾਂ ਟਰੂਡੋ ਸਰਕਾਰ ਨਾਲ 2022 ਵਿੱਚ ਹੋਏ ਗਠਜੋੜ ਨੂੰ ਤੋੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਟਰੂਡੋ ਦੀ ਲਿਬਰਲ ਸਰਕਾਰ ਦੇ ਨਾਲ ਉਨ੍ਹਾਂ ਦੀ ਪਾਰਟੀ ਵੱਲੋਂ ਕੀਤੇ ਗਏ ਸਮਝੌਤੇ ਨੂੰ ਖਤਮ ਕਰ ਦਿੱਤਾ ਹੈ। ਜਗਮੀਤ ਸਿੰਘ ਨੇ ਕਿਹਾ ਕਿ ਲਿਬਰਲ ਸਰਕਾਰ ਬਹੁਤ ਕਮਜ਼ੋਰ ਤੇ ਲਾਲਚੀ ਹੈ। ਇਸ ਲਈ ਉਹ ਲੋਕਾਂ ਲਈ ਨਹੀਂ ਲੜ ਸਕਦੀ। ਉਹ ਬਦਲਾਅ ਵੀ ਨਹੀਂ ਲਿਆ ਸਕਦੀ।

Canada PM Trudeau govt in turmoil
ਇਸ ਤੋਂ ਇਲਾਵਾ ਜਗਮੀਤ ਸਿੰਘ ਨੇ ਟਰੂਡੋ ‘ਤੇ ਵਿਰੋਧੀ ਕੰਜ਼ਰਵੇਟਿਵ ਪਾਰਟੀ ਦਾ ਮੁਕਾਬਲਾ ਨਾ ਕਰ ਪਾਉਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸਰਵੇਖਣ ਪੋਲ ਸੰਕੇਤ ਦਿੰਦੇ ਹਨ ਕਿ ਅਕਤੂਬਰ 2025 ਦੇ ਅੰਤ ਤੱਕ ਹੋਣ ਵਾਲੀਆਂ ਚੋਣਾਂ ਨੂੰ ਕੰਜ਼ਰਵੇਟਿਵ ਪਾਰਟੀ ਆਸਾਨੀ ਨਾਲ ਜਿੱਤ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਕੈਨੇਡੀਅਨ ਪੀਐੱਮ ਨੇ ਵਾਰ-ਵਾਰ ਸਾਬਿਤ ਕੀਤਾ ਹੈ ਕਿ ਉਹ ਹਮੇਸ਼ਾ ਕਾਰਪੋਰੇਟ ਦੇ ਲਾਲਚ ਅੱਗੇ ਝੁਕਣਗੇ। ਲਿਬਰਲ ਪਾਰਟੀ ਨੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਉਹ ਕੈਨੇਡੀਅਨ ਲੋਕਾਂ ਤੋਂ ਇੱਕ ਹੋਰ ਮੌਕੇ ਦੇ ਲਾਇਕ ਨਹੀਂ ਹਨ। ਦੱਸ ਦੇਈਏ ਕਿ ਨਿਊ ਡੈਮੋਕ੍ਰੇਟਿਕ ਪਾਰਟੀ (NDP) ਨੇ 2022 ਵਿੱਚ ਟਰੂਡੋ ਨਾਲ ਸਮਝੌਤਾ ਕੀਤਾ ਸੀ ਤੇ 2025 ਦੇ ਅੱਧ ਤੱਕ ਉਸਦੀ ਸਰਕਾਰ ਨੂੰ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ ।
ਇਹ ਵੀ ਪੜ੍ਹੋ: ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ
ਉੱਥੇ ਹੀ ਦੂਜੇ ਪਾਸੇ ਪੀਐੱਮ ਟਰੂਡੋ ਨੇ ਵੀ ਇਸਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ NDP ਰਾਜਨੀਤੀ ‘ਤੇ ਧਿਆਨ ਦੇਣ ਦੀ ਬਜਾਏ ਇਸ ਗੱਲ ‘ਤੇ ਧਿਆਨ ਕੇਂਦਰਿਤ ਰੱਖੇ ਕਿ ਅਸੀਂ ਕੈਨੇਡਾ ਵਾਸੀਆਂ ਦੇ ਲਈ ਕੀ ਕਰ ਸਕਦੇ ਹਾਂ, ਜਿਵੇਂ ਕਿ ਅਸੀਂ ਪਿਛਲੇ ਸਾਲਾਂ ਵਿੱਚ ਕੀਤਾ ਹੈ। ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਗਲੀਆਂ ਚੋਣਾਂ ਜੂਨ ਤੋਂ ਪਹਿਲਾਂ ਨਹੀਂ ਹੋਣ ਵਾਲੀਆਂ ਹਨ, ਤਾਂ ਜੋ ਉਨ੍ਹਾਂ ਦੀ ਸਰਕਾਰ ਨੂੰ ਫਾਰਮਕੇਅਰ, ਸਕੂਲ ਦੇ ਪ੍ਰੋਗਰਾਮਾਂ ‘ਤੇ ਕੰਮ। ਕਰਨ ਦਾ ਸਮਾਂ ਮਿਲ ਸਕੇ।
ਵੀਡੀਓ ਲਈ ਕਲਿੱਕ ਕਰੋ -:
























