ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਕੈਬਨਿਟ ਵਿੱਚ ਪੰਜਾਬੀ ਮੰਤਰੀ ਕਮਲ ਖਹਿਰਾ ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ । ਉਨ੍ਹਾਂ ਨੇ ਮੈਕਸੀਕੋ ਦੇ ਸ਼ਹਿਰ ਕੈਨਕੂਨ ਵਿੱਚ ਸਿੱਖ ਧਰਮ ਅਨੁਸਾਰ ਵਿਆਹ ਕਰਵਾਇਆ । ਦੱਸ ਦੇਈਏ ਕਿ ਕਮਲ ਖਹਿਰਾ ਦਾ ਵਿਆਹ ਜਸਪ੍ਰੀਤ ਸਿੰਘ ਢਿੱਲੋਂ ਨਾਲ ਹੋਇਆ ਹੈ। ਕਮਲ ਖਹਿਰਾ ਪੰਜਾਬ ਦੇ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ । ਕਮਲ ਟਰੂਡੋ ਦੀ ਕੈਬਨਿਟ ਵਿੱਚ ਸਭ ਤੋਂ ਘੱਟ ਉਮਰ ਦੀ ਮੰਤਰੀ ਹੈ। ਕਮਲ ਕੈਨੇਡਾ ਵਿੱਚ ਤੀਜੀ ਵਾਰ ਸੰਸਦ ਮੈਂਬਰ ਬਣੇ ਹਨ।
ਜ਼ਿਕਰਯੋਗ ਹੈ ਕਿ ਕਮਲ ਖਹਿਰਾ ਲਿਬਰਲ ਪਾਰਟੀ ਦੀ ਮੈਂਬਰ ਹੈ । 26 ਅਕਤੂਬਰ 2021 ਨੂੰ ਉਨ੍ਹਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ ਸੀ । ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਕਮਲ ਖਹਿਰਾ ਨੇ ਟੋਰਾਂਟੋ ਵਿੱਚ ਸੇਂਟ ਜੋਸੇਫ ਹੈਲਥ ਸੈਂਟਰ ਵਿੱਚ ਓਨਕੋਲੋਜੀ ਯੂਨਿਟ ਵਿੱਚ ਇੱਕ ਰਜਿਸਟਰਡ ਨਰਸ ਵਜੋਂ ਕੰਮ ਕੀਤਾ ।
ਇਹ ਵੀ ਪੜ੍ਹੋ: ਵੱਡੀ ਖਬਰ: ਬਟਾਲਾ ਦੇ MLA ਸ਼ੈਰੀ ਕਲਸੀ ਦੇ PA ਤੇ ਤਾਏ ਦੇ ਮੁੰਡੇ ਸਣੇ 3 ਲੋਕਾਂ ਦੀ ਸੜਕ ਹਾਦਸੇ ‘ਚ ਮੌਤ
ਦੱਸ ਦੇਈਏ ਕਿ ਕਮਲ ਖਹਿਰਾ ਨੂੰ ਦਸੰਬਰ 2014 ਵਿੱਚ ਬਰੈਂਪਟਨ ਵੈਸਟ ਵਿੱਚ ਲਿਬਰਲ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਗਿਆ ਸੀ । ਜਦੋਂ ਕਮਲ ਖਹਿਰਾ 2015 ਵਿੱਚ ਪਹਿਲੀ ਵਾਰ ਚੁਣੇ ਗਏ ਸਨ, ਉਹ ਸਦਨ ਵਿੱਚ ਸਭ ਤੋਂ ਘੱਟ ਉਮਰ ਦੀ ਲਿਬਰਲ ਸੰਸਦ ਮੈਂਬਰ ਸੀ। ਇਸ ਤੋਂ ਬਾਅਦ ਉਸਨੇ 2019 ਅਤੇ 2021 ਦੀਆਂ ਚੋਣਾਂ ਵਿੱਚ ਦੁਬਾਰਾ ਜਿੱਤ ਹਾਸਿਲ ਕੀਤੀ ।
ਵੀਡੀਓ ਲਈ ਕਲਿੱਕ ਕਰੋ -: