ਮੌਜੂਦਾ ਸਮੇਂ ਵਿੱਚ ਹਰ ਨੌਜਵਾਨ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਚਾਹਵਾਨ ਹੈ ਤੇ ਉੱਥੇ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਚਾਹੁੰਦਾ ਹੈ । ਜਿਸ ਕਾਰਨ ਬੱਚਿਆਂ ਦੇ ਮਾਪੇ ਉਨ੍ਹਾਂ ਦੇ ਇਸ ਸੁਪਨੇ ਨੂੰ ਪੂਰਾ ਕਰਨ ਲਈ ਲੱਖਾਂ ਰੁਪਏ ਖਰਚ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ ।
ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਵਿਦੇਸ਼ ਵਿੱਚ ਉਨ੍ਹਾਂ ਨਾਲ ਜੇ ਕੋਈ ਅਣਹੋਣੀ ਘਟਨਾ ਵਾਪਰ ਜਾਵੇ ਤਾਂ ਕੀ ਹੋਵੇਗਾ। ਦਰਅਸਲ, ਅਜਿਹਾ ਹੀ ਇੱਕ ਮਾਮਲਾ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਪੰਜਾਬੀ ਨੌਜਵਾਨ ਦੀ ਪਛਾਣ 21 ਸਾਲਾਂ ਧਰਮਪ੍ਰੀਤ ਸਿੰਘ ਉਰਫ (ਦੀਪ) ਦੇ ਰੂਪ ਵਿੱਚ ਹੋਈ ਹੈ, ਜੋ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਦਾਰੰਗ ਦਾ ਰਹਿਣ ਵਾਲਾ ਸੀ ਤੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ 2017 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਆਇਆ ਸੀ।
ਇੰਨੀ ਘੱਟ ਉਮਰ ਵਿੱਚ ਨੌਜਵਾਨਾਂ ਦਾ ਹਾਰਟ ਅਟੈਕ ਨਾਲ ਇੰਝ ਚਲੇ ਜਾਣਾ ਯਕੀਨਨ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸ ਦੇਈਏ ਕਿ ਧਰਮਪ੍ਰੀਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਉਸਦੇ ਪਰਿਵਾਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….