Canada receives first shipment: ਦੇਸ਼ ਵਿੱਚ ਕੋਰੋਨਾ ਦਾ ਕਹਿਰ ਅਜੇ ਵੀ ਲਗਾਤਾਰ ਜਾਰੀ ਹੈ। ਦੇਸ਼ ਵਿੱਚ ਰੋਜ਼ਾਨਾ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ । ਇਸ ਵਿਚਕਾਰ ਭਾਰਤ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਸਖਤ ਮਿਹਨਤ ਕਰ ਰਿਹਾ ਹੈ। ਭਾਰਤ ਵੱਲੋਂ ਸਵਦੇਸ਼ੀ ਵੈਕਸੀਨ ਦੀ ਖੇਪ ਦੂਜੇ ਦੇਸ਼ਾਂ ਨੂੰ ਵੀ ਭੇਜੀ ਜਾ ਰਹੀ ਹੈ। ਭਾਰਤ ਵੱਲੋਂ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਭੇਜੀ ਜਾ ਚੁੱਕੀ ਹੈ।
ਕੋਰੋਨਾ ਵੈਕਸੀਨ ਇਸ ਸਮੇਂ ਦੁਨੀਆ ਦੀ ਸਭ ਤੋਂ ਵੱਧ ਮੰਗ ਕੀਤੀ ਜਾਣ ਵਾਲੀਆਂ ਚੀਜ਼ਾਂ ਵਿੱਚੋਂ ਇੱਕ ਹੈ, ਇਸ ਲਈ ਇਹ ਅੰਤਰਰਾਸ਼ਟਰੀ ਕੂਟਨੀਤੀ ਲਈ ਇੱਕ ਨਵੀਂ ਮੁਦਰਾ ਬਣ ਗਈ ਹੈ. ਇੱਕ ਬੇਮਿਸਾਲ ਵੈਕਸੀਨ ਨਿਰਮਾਣ ਸ਼ਕਤੀ ਨਾਲ ਭਾਰਤ ਆਪਣੇ ਗੁਆਂਢੀਆਂ ਅਤੇ ਦੋਸਤ ਦੇਸ਼ਾਂ ਨੂੰ ਵੈਕਸੀਨ ਦੀਆਂ ਲੱਖਾਂ ਡੋਜ਼ ਦੇਣ ਵਿੱਚ ਲੱਗਿਆ ਹੋਇਆ ਹੈ। ਦੇਸ਼ ਦੇ ਸੀਰਮ ਇੰਸਟੀਚਿਊਟ ਵੱਲੋਂ ਬਣਾਈ ਗਈ ਐਸਟ੍ਰਾਜ਼ੇਨੇਕਾ ਵੈਕਸੀਨ ਦੀਆਂ15 ਲੱਖ ਵਿੱਚੋਂ 5 ਲੱਖ ਖੁਰਾਕਾਂ ਦੀ ਪਹਿਲੀ ਡੋਜ਼ ਅੱਜ ਸਵੇਰੇ ਕੈਨੇਡਾ ਪਹੁੰਚੀ । ਕੈਨੇਡੀਅਨ ਮੰਤਰੀ ਅਨੀਤਾ ਆਨੰਦ ਅਤੇ ਉਨ੍ਹਾਂ ਦੀ ਟੀਮ ਨੇ ਟੀਕੇ ਲਈ ਭਾਰਤ ਦਾ ਧੰਨਵਾਦ ਕੀਤਾ।
ਕੈਨੇਡੀਅਨ ਲੋਕ ਸੇਵਾ ਅਤੇ ਖਰੀਦ ਮੰਤਰੀ ਅਨੀਤਾ ਆਨੰਦ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਵਾਅਦਾ ਕੀਤਾ ਸੀ ਉਸਨੂੰ ਪੂਰਾ ਕੀਤਾ।” ਸੀਰਮ ਇੰਸਟੀਚਿਊਟ ਆਫ਼ ਇੰਡੀਆ ਵੱਲੋਂ ਤਿਆਰ ਕੀਤੀ ਗਈ ਕੋਵੀਸ਼ੀਲਡ ਵੈਕਸੀਨ ਦੀਆਂ ਪੰਜ ਲੱਖ ਖੁਰਾਕਾਂ ਦੀ ਪਹਿਲੀ ਖੇਪ ਅੱਜ ਸਵੇਰੇ ਕਨੇਡਾ ਪਹੁੰਚੀ।” ਉਨ੍ਹਾਂ ਕਿਹਾ ਕਿ ‘ਅਸੀਂ ਭਵਿੱਖ ਵਿੱਚ ਭਾਰਤ ਦਾ ਸਮਰਥਨ ਕਰਨ ਦੀ ਉਮੀਦ ਕਰਦੇ ਹਾਂ।’ ਇਸ ਦੇ ਨਾਲ ਹੀ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤ ‘ਤੇ ਮਾਣ ਹੈ ਕਿ ਉਹ ਕੈਨੇਡਾ ਦੇ ਟੀਕਾਕਰਨ ਪ੍ਰੋਗਰਾਮ ਦਾ ਸਮਰਥਨ ਕਰ ਰਿਹਾ ਹੈ।
ਦੱਸ ਦੇਈਏ ਕਿ ਇਸ ਸਬੰਧੀ ਹਾਈ ਕਮਿਸ਼ਨਰ ਨੇ ਕਿਹਾ, “ਵਿਸ਼ਵਵਿਆਪੀ ਟੀਕਾ ਨਿਰਮਾਣ ਸਮਰੱਥਾ ਦੇ 60 ਪ੍ਰਤੀਸ਼ਤ ਤੋਂ ਵੱਧ ਦੇ ਨਾਲ ਭਾਰਤ ਕੋਰੋਨਾ ਮਹਾਂਮਾਰੀ ਨਾਲ ਲੜਨ ਵਿੱਚ ਦੁਨੀਆ ਭਰ ਦੀ ਮਦਦ ਕਰ ਰਿਹਾ ਹੈ। ਟੀਕੇ ਦੀ ਇਹ ਸਪਲਾਈ ਭਾਰਤ ਅਤੇ ਕੈਨੇਡਾ ਵਿਚਾਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।” ਹਾਲ ਹੀ ਵਿੱਚ ਭਾਰਤ ਸਰਕਾਰ ਨੇ ਕੋਰੋਨਾ ਟੀਕਾ ‘ਕੋਵੀਸ਼ਿਲਡ’ ਦੀਆਂ 5 ਲੱਖ ਖੁਰਾਕਾਂ ਨੂੰ ਕੈਨੇਡਾ ਭੇਜਣ ਨੂੰ ਪ੍ਰਵਾਨਗੀ ਦਿੱਤੀ ਸੀ। ਇਹ ਪ੍ਰਵਾਨਗੀ ਫਰਵਰੀ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਗੱਲਬਾਤ ਤੋਂ ਬਾਅਦ ਦਿੱਤੀ ਗਈ ਸੀ।
ਇਹ ਵੀ ਦੇਖੋ: Singhu Border ‘ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਤੈਨਾਤ, ਬੁੱਢਾ ਦਲ ਦੇ ਨਿਡਰ ਘੋੜੇ ਬਣੇ ਖਿੱਚ ਦਾ ਕੇਂਦਰ