Canada to Grant Permanent Residency: ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਇੱਕ ਬਹੁਤ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਐਲਾਨ ਕਰਦਿਆਂ ਕਿਹਾ ਕਿ ਕੈਨੇਡਾ ਸਰਕਾਰ ਵੱਲੋਂ ਕੈਨੇਡਾ ਵਿੱਚ ਰਹਿ ਰਹੇ 90,000 ਪ੍ਰਵਾਸੀਆਂ ਨੂੰ PR ਦਿੱਤੀ ਜਾਵੇਗੀ ਯਾਨੀ ਕਿ ਪੱਕਾ ਕਰ ਦਿੱਤਾ ਜਾਵੇਗਾ। ਇਨ੍ਹਾਂ ਪ੍ਰਵਾਸੀਆਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਕੈਨੇਡਾ ਸਰਕਾਰ ਵੱਲੋਂ 40,000 ਵਿਦਿਆਰਥੀਆਂ ਨੂੰ ਪੱਕਾ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਦੇ 50,000 ਉਹ ਲੋਕ ਹਨ ਜਿਨ੍ਹਾਂ ਕੋਲ ਵਰਕ ਪਰਮਿਟ ਹੈ ਜਾਂ ਉਹ ਆਰਜ਼ੀ ਤੌਰ ‘ਤੇ ਕੈਨੇਡਾ ਵਿੱਚ ਕੰਮ ਕਰ ਰਹੇ ਹਨ।
ਇਸ ਤੋਂ ਅੱਗੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਕਿਹਾ ਕਿ ਇਸ ਸਾਲ ਕੈਨੇਡਾ ਨੂੰ 400,000 ਤੋਂ ਵੱਧ ਪ੍ਰਵਾਸੀਆਂ ਦਾ ਸਵਾਗਤ ਕਰਨ ਦੇ ਆਪਣੇ ਟੀਚੇ ਨੂੰ ਹਾਸਿਲ ਕਰਨ ਵਿੱਚ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਇਮੀਗ੍ਰੇਸ਼ਨ ਵਿੱਚ ਆਈ ਗਿਰਾਵਟ ਨੂੰ ਪੂਰਾ ਕੀਤਾ ਜਾਵੇਗਾ।
ਇੱਕ ਸੰਮੇਲਨ ਵਿੱਚ ਉਨ੍ਹਾਂ ਕਿਹਾ ਕਿ ਮਹਾਂਮਾਰੀ ਨੇ ਨਵੇਂ ਆਏ ਲੋਕਾਂ ਦੇ ਅਵਿਸ਼ਵਾਸ਼ ਯੋਗਦਾਨਾਂ ‘ਤੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਨੀਤੀਆਂ ਨਾਲ ਕੈਨੇਡਾ ਵਿੱਚ ਆਪਣੇ ਭਵਿੱਖ ਦੀ ਯੋਜਨਾ ਬਣਾਉਣ ਲਈ ਅਸਥਾਈ ਸਥਿਤੀ ਵਾਲੇ ਲੋਕਾਂ ਨੂੰ ਮਦਦ ਮਿਲੇਗੀ, ਜੋ ਸਾਡੇ ਆਰਥਿਕ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਹ ਵੀ ਦੇਖੋ: Harjeet Grewal ਦਾ ਵੱਡਾ ਬਿਆਨ , Kisan ਭਾਲਦੇ ਮਸਲੇ ਦਾ ਹੱਲ, ਪਰ Kisan Leader ਨਹੀਂ ਚਾਹੁੰਦੇ …..