ਕੈਨੇਡਾ ਤੋਂ ਭਾਰਤੀ ਵਿਦਿਆਰਥੀਆਂ ਨੂੰ ਫਿਲਹਾਲ ਡਿਪੋਰਟ ਨਹੀਂ ਕੀਤਾ ਜਾਵੇਗਾ । ਕੈਨੇਡੀਅਨ ਸਰਕਾਰ ਨੇ ਫਿਲਹਾਲ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਹ ਟਾਸਕ ਫੋਰਸ ਹਰ ਮਾਮਲੇ ਦੀ ਜਾਂਚ ਕਰੇਗੀ । ਜਿਹੜੇ ਵਿਦਿਆਰਥੀ ਇਸ ਜਾਂਚ ਵਿੱਚ ਸਹੀ ਪਾਏ ਜਾਣਗੇ, ਉਨ੍ਹਾਂ ਨੂੰ ਕੁੱਝ ਸਾਲਾਂ ਲਈ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਸ ਸਬੰਧੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫ੍ਰੇਜ਼ਰ ਨੇ ਇਹ ਐਲਾਨ ਕੀਤਾ ਹੈ । ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ ਦੇਸ਼ ਨਿਕਾਲੇ ਦੇ ਖਤਰੇ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ ਮਿਲੇਗੀ। ਇਸਦੇ ਨਾਲ ਹੀ ਕੈਨੇਡਾ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਾਂਚ ਵਿੱਚ ਜਿਹੜੇ ਵਿਦਿਆਰਥੀ ਧੋਖਾਧੜੀ ਦਾ ਸ਼ਿਕਾਰ ਪਾਏ ਜਾਣਗੇ, ਉਨ੍ਹਾਂ ਨੂੰ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦੋਸ਼ੀ ਪਾਏ ਗਏ ਵਿਦਿਆਰਥੀਆਂ ਵਿਰੁੱਧ ਕੈਨੇਡੀਅਨ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਤੂਫ਼ਾਨ ਬਿਪਰਜੋਏ ਕੱਛ ਤੋਂ 180 ਕਿਲੋਮੀਟਰ ਦੂਰ, ਦੁਪਹਿਰ ਤੱਕ ਜਖੌ ਬੰਦਰਗਾਹ ਨਾਲ ਟਕਰਾਏਗਾ
ਜ਼ਿਕਰਯੋਗ ਹੈ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀ.ਬੀ.ਐਸ.ਏ.) ਨੇ ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ਦੇ ਦਾਖਲੇ ਦੇ ਪੇਸ਼ਕਸ਼ ਪੱਤਰ ਜਾਅਲੀ ਪਾਏ ਗਏ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹਨ। ਇਹ ਮਾਮਲਾ ਮਾਰਚ ਵਿੱਚ ਸਾਹਮਣੇ ਆਇਆ ਸੀ, ਜਦੋਂ ਇਨ੍ਹਾਂ ਵਿਦਿਆਰਥੀਆਂ ਨੇ ਕੈਨੇਡਾ ਵਿੱਚ PR ਲਈ ਅਪਲਾਈ ਕੀਤਾ ਸੀ।
ਦੱਸ ਦੇਈਏ ਕਿ ਇਸ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇਸ ਮਾਮਲੇ ਨੂੰ ਲੈ ਕੇ ਕੈਨੇਡਾ ਦੇ ਵਿਦੇਸ਼ ਮੰਤਰੀ ਨਾਲ ਗੱਲ ਕੀਤੀ ਸੀ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਅਤੇ ਟੋਰਾਂਟੋ ਸਥਿਤ ਭਾਰਤੀ ਕੌਂਸਲੇਟ ਨੇ ਵੀ ਲਗਾਤਾਰ ਯਤਨ ਕੀਤੇ ਹਨ । ਕੈਨੇਡਾ ਨੂੰ ਕਿਹਾ ਗਿਆ ਕਿ ਇਸ ਵਿੱਚ ਵਿਦਿਆਰਥੀਆਂ ਦਾ ਕਸੂਰ ਨਹੀਂ ਹੈ ਕਿ ਉਨ੍ਹਾਂ ਨਾਲ ਵੀਜ਼ਾ ਫਰਾਡ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: